ਚੰਡੀਗੜ੍ਹ: ਦਲਿਤ ਵਿਦਿਆਰਥੀਆਂ ਦੀ ਵਜੀਫ਼ਾ ਰਾਸ਼ੀ ਖੁਰਦ-ਬੁਰਦ ਕਰਨ ਦੇ ਰੋਸ ਵਜੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਪਾਰਟੀ ਦੇ ਸੀਨੀਅਰ ਆਗੂ ਮਨਵਿੰਦਰ ਸਿੰਘ ਗਿਆਸਪੁਰਾ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਦਾ ਘਿਰਾਉ ਕਰਨ ਪਹੁੰਚੇ।


'ਆਪ' ਆਗੂਆਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ। 'ਆਪ' ਆਗੂਆਂ ਨੇ ਇਸ ਮੌਕੇ ਮੰਗ ਕੀਤੀ ਕਿ ਦਲਿਤ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਕਰਨ ਵਾਲੇ ਕੈਬਨਿਟ ਮੰਤਰੀਆਂ ਸਾਧੂ ਸਿੰਘ ਧਰਮਸੋਤ ਤੇ ਮਨਪ੍ਰੀਤ ਸਿੰਘ ਬਾਦਲ ਖ਼ਿਲਾਫ਼ ਕੇਸ ਦਰਜ ਕਰ ਕੇ ਕੈਬਨਿਟ ਤੋਂ ਬਾਹਰ ਕੀਤਾ ਜਾਵੇ।


ਦੱਸ ਦਈਏ ਕਿ ਵਜੀਫ਼ਾ ਘੁਟਾਲੇ ਸਬੰਧੀ ਆਮ ਆਦਮੀ ਪਾਰਟੀ ਨੇ ਮੁੱਖ ਮੰਤਰੀ ਦੀ ਰਿਹਾਇਸ਼ ਮੂਹਰੇ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ਸ਼ੁਰੂ ਕਰਨ ਦਾ ਐਲਾਨ ਕੀਤਾ ਸੀ।


ਇਹ ਵੀ ਪੜ੍ਹੋ: Kia Seltos Accident: ਪੁੱਲ ਨਾਲ ਟੱਕਰਾਉਣ ਮਗਰੋਂ ਕਾਰ ਦੇ ਹੋਏ ਦੋ ਹਿੱਸੇ, ਕਾਰ ਦਾ ਹਾਲ ਵੇਖ ਲੋਕ ਹੋਏ ਹੈਰਾਨ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904