ਚੰਡੀਗੜ੍ਹ: ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੇ ਆਮ ਆਦਮੀ ਪਾਰਟੀ 'ਤੇ ਚੁਟਕੀ ਲਈ ਹੈ। ਖਹਿਰਾ ਨੇ ਆਪਣੇ ਟਵਿਟਰ ਹੈਂਡਲ 'ਤੇ ਇਕ ਆਪ ਆਗੂ ਦਾ ਵੀਡੀਓ ਸ਼ੇਅਰ ਕੀਤਾ ਹੈ ਜਿਸ ਵਿੱਚ ਉਸਦਾ ਕਾਫ਼ੀ ਵਿਰੋਧ ਹੋ ਰਿਹਾ ਹੈ। ਦਰਅਸਲ, ਬਹਾਲੀ ਦੀ ਮੰਗ ਨੂੰ ਲੈ ਕੇ ਗਾਰਡੀਅਨਜ਼ ਆਫ਼ ਗਵਰਨੈਂਸ (ਜੀਓਜੀ) ਨੇ ਗੁਰਦਾਸਪੁਰ ਦੇ ਧਾਰੀਵਾਲ ਵਿੱਚ ਆਪ ਆਗੂ ਦਾ ਵਿਰੋਧ ਕੀਤਾ।


ਸਾਬਕਾ ਸੈਨਿਕਾਂ ਨੇ ਦਾਅਵਾ ਕੀਤਾ ਕਿ ਉਨ੍ਹਾਂ ਨੇ ਸੂਬਾ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਨੂੰ ਸਹੀ ਢੰਗ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਉਣ ਲਈ ਸਖ਼ਤ ਮਿਹਨਤ ਕੀਤੀ, ਪਰ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਦੀਆਂ ਸੇਵਾਵਾਂ ਨੂੰ ਗੈਰ-ਕਾਰਗੁਜ਼ਾਰੀ ਕਰਾਰ ਦੇ ਕੇ ਰੱਦ ਕਰ ਦਿੱਤਾ।


ਖਹਿਰਾ ਨੇ ਵੀਡੀਓ ਸ਼ੇਅਰ ਕਰਦੇ ਹੋਏ ਲਿਖਿਆ, ਅੱਜ “ਬਦਲਾਓ” ਨੂੰ ਧਾਰੀਵਾਲ(ਗੁਰਦਾਸਪੁਰ) ਦੀ ਦਾਣਾ ਮੰਡੀ ਵਿੱਚ ਸਾਬਕਾ ਫੌਜੀਆਂ ਨੇ ਅੱਗੇ ਅੱਗੇ ਲਾ ਕੇ ਭਜਾਇਆ! ਇੱਕ ਸਾਲ ਬਾਅਦ ਇਹ ਹਾਲ ਬਦਲਾਓ ਦੇ ਮੰਤਰੀਆਂ ਦਾ ਹੋਣਾ ਜਿਸ ਹਿਸਾਬ ਨਾਲ ਇਹ ਲੋਕਾਂ ਨਾਲ ਵਾਅਦਾਖਿਲਾਫੀ ਕਰ ਰਹੇ ਹਨ"


 



'ਆਪ' ਆਗੂਆਂ ਨੂੰ 400 ਦੇ ਕਰੀਬ ਸਾਬਕਾ ਸੈਨਿਕਾਂ ਦੇ ਗੁੱਸੇ ਦਾ ਸਾਹਮਣਾ ਕਰਨਾ ਪਿਆ, ਜਿਸ ਤੋਂ ਬਾਅਦ ਉਨ੍ਹਾਂ ਕੋਲ ਭੱਜਣ ਤੋਂ ਇਲਾਵਾ ਕੋਈ ਚਾਰਾ ਨਹੀਂ ਬਚਿਆ।ਪੰਜਾਬ ਸੈਰ ਸਪਾਟਾ ਵਿਕਾਸ ਨਿਗਮ ਦੇ ਚੇਅਰਮੈਨ ਰਮਨ ਬਹਿਲ ਅਤੇ ਗੁਰਦਾਸਪੁਰ ਇੰਚਾਰਜ ਜਗਰੂਪ ਸੇਖਵਾਂ ਨੂੰ ਧਾਰੀਵਾਲ ਵਿੱਚ ਜੀ.ਓ.ਜੀ. ਨੇ ਘੇਰ ਲਿਆ।


ਕਿਸਾਨ ਮੇਲੇ ਵਿੱਚ ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਵੀ ਹਾਜ਼ਰ ਸਨ, ਜਿੱਥੇ ਇਹ ‘ਆਪ’ ਆਗੂ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ।


 


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

ਇਹ ਵੀ ਪੜ੍ਹੋ: