Punjab News: ਅਰਵਿੰਦ ਕੇਜਰੀਵਾਲ ਲਈ ਮੁੱਖ ਮੰਤਰੀ ਦੀ ਕੁਰਸੀ ਨਹੀਂ, ਦਿੱਲੀ ਦੇ ਲੋਕ ਪਿਆਰੇ, ਅਸਤੀਫੇ ਦੇ ਐਲਾਨ ਤੋਂ ਬਾਅਦ ਆਪ ਵਾਲਿਆਂ ਬੰਨ੍ਹੇ ਤਾਰੀਫਾਂ ਦੇ ਪੁਲ਼
ਮੁੱਖ ਮੰਤਰੀ ਭਗਵੰਤ ਮਾਨ ਨੇ ਅਰਵਿੰਦ ਕੇਜਰੀਵਾਲ ਦੇ ਫੈਸਲੇ ਦੀ ਤਾਰੀਫ ਕਰਦਿਆਂ ਇਸ ਨੂੰ ਕ੍ਰਾਂਤੀਕਾਰੀ ਫੈਸਲਾ ਦੱਸਿਆ ਹੈ। ਉਨ੍ਹਾਂ ਕਿਹਾ ਕਿ ਇਹ ਗੱਲ ਕੋਈ ਇਮਾਨਦਾਰ ਅਤੇ ਲੋਕ ਪੱਖੀ ਆਗੂ ਹੀ ਕਹਿ ਸਕਦਾ ਹੈ। ਅਰਵਿੰਦ ਦੀ ਸੋਚ ਨੂੰ ਸਲਾਮ!
Punjab News: ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਅਸਤੀਫ਼ੇ ਦੇ ਐਲਾਨ ਨੂੰ ‘ਆਪ’ ਪੰਜਾਬ ਦੇ ਆਗੂਆਂ ਨੇ ਇੱਕ ਦਲੇਰਾਨਾ ਅਤੇ ਇਨਕਲਾਬੀ ਕਦਮ ਕਰਾਰ ਦਿੱਤਾ ਹੈ ਅਤੇ ਅਰਵਿੰਦ ਕੇਜਰੀਵਾਲ ਦੀ ਸ਼ਲਾਘਾ ਕੀਤੀ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਅਰਵਿੰਦ ਕੇਜਰੀਵਾਲ ਦੇ ਫੈਸਲੇ ਦੀ ਤਾਰੀਫ ਕਰਦਿਆਂ ਇਸ ਨੂੰ ਕ੍ਰਾਂਤੀਕਾਰੀ ਫੈਸਲਾ ਦੱਸਿਆ ਹੈ। ਉਨ੍ਹਾਂ ਕਿਹਾ ਕਿ ਇਹ ਗੱਲ ਕੋਈ ਇਮਾਨਦਾਰ ਅਤੇ ਲੋਕ ਪੱਖੀ ਆਗੂ ਹੀ ਕਹਿ ਸਕਦਾ ਹੈ। ਅਰਵਿੰਦ ਦੀ ਸੋਚ ਨੂੰ ਸਲਾਮ!
ਉਨ੍ਹਾਂ ਕਿਹਾ ਕਿ ਦਿੱਲੀ ਦੇ ਲੋਕ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਇਮਾਨਦਾਰੀ ਦੇ ਨਾਂ ’ਤੇ ਹੀ ਉਨ੍ਹਾਂ ਨੂੰ ਵੋਟਾਂ ਪਾਉਣਗੇ। ਮਾਨ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿੱਚ ਪਾ ਕੇ ਆਮ ਆਦਮੀ ਪਾਰਟੀ ਨੂੰ ਤੋੜਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਪਰ ਉਹ ਸਾਨੂੰ ਤੋੜ ਨਹੀਂ ਸਕੇ। ਕੋਈ ਹੋਰ ਪਾਰਟੀ ਹੁੰਦੀ ਤਾਂ ਹੁਣ ਤੱਕ ਟੁੱਟ ਚੁੱਕੀ ਹੁੰਦੀ।
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਇਹ ਵੱਡਾ ਫੈਸਲਾ ਲਿਆ ਹੈ। ਦੇਸ਼ ਜਾਣਦਾ ਹੈ ਕਿ ਭਾਰਤੀ ਜਨਤਾ ਪਾਰਟੀ ਨੇ ਉਨ੍ਹਾਂ 'ਤੇ ਝੂਠਾ ਕੇਸ ਬਣਾਇਆ ਸੀ। ਹੁਣ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲਣ ਤੋਂ ਬਾਅਦ ਇਹ ਸਪੱਸ਼ਟ ਹੋ ਗਿਆ ਹੈ ਕਿ ਅਰਵਿੰਦ ਕੇਜਰੀਵਾਲ 'ਤੇ ਲਗਾਏ ਗਏ ਦੋਸ਼ ਪੂਰੀ ਤਰ੍ਹਾਂ ਨਾਲ ਝੂਠੇ ਸਨ।
ਉਨ੍ਹਾਂ ਕਿਹਾ ਕਿ ਸਾਨੂੰ ਭਰੋਸਾ ਹੈ ਕਿ ਜਦੋਂ ਅਰਵਿੰਦ ਕੇਜਰੀਵਾਲ ਘਰੋਂ ਬਾਹਰ ਆਉਣਗੇ ਤਾਂ ਲੱਖਾਂ ਲੋਕ ਉਨ੍ਹਾਂ ਦੇ ਸਮਰਥਨ ਲਈ ਬਾਹਰ ਆਉਣਗੇ। ਦਿੱਲੀ ਦੇ ਲੋਕ ਉਨ੍ਹਾਂ ਨੂੰ ਮੁੜ ਮੁੱਖ ਮੰਤਰੀ ਬਣਾਉਣਗੇ। ਇਹ ਕੁਰਬਾਨੀ ਦੀ ਭਾਵਨਾ ਹੈ। ਉਨ੍ਹਾਂ ਲਈ ਮੁੱਖ ਮੰਤਰੀ ਦੀ ਕੁਰਸੀ ਨਹੀਂ ਸਗੋਂ ਦਿੱਲੀ ਦੀ ਜਨਤਾ ਪਿਆਰੀ ਹੈ। ਉਹ ਦਿੱਲੀ ਦੇ ਲੋਕਾਂ ਨੂੰ ਪਿਆਰ ਕਰਦੇ ਹਨ।
ਚੀਮਾ ਨੇ ਭਾਜਪਾ ਨੂੰ ਚੁਣੌਤੀ ਦਿੱਤੀ ਕਿ ਜੇਕਰ ਉਹ ਹੁਣੇ ਚਾਹੁਣ ਤਾਂ ਚੋਣ ਕਰਵਾ ਲੈਣ, ਦੁੱਧ ਦਾ ਦੁੱਧ ਅਤੇ ਪਾਣੀ ਦਾ ਪਾਣੀ ਹੋ ਜਾਵੇਗਾ। ਅਰਵਿੰਦ ਕੇਜਰੀਵਾਲ ਨੇ ਦਿੱਲੀ ਦੇ ਲੋਕਾਂ ਲਈ ਕੰਮ ਕੀਤਾ ਹੈ। ਆਉਣ ਵਾਲੀਆਂ ਚੋਣਾਂ ਵਿੱਚ ਭਾਰਤੀ ਜਨਤਾ ਪਾਰਟੀ ਨੂੰ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਵੇਗਾ ਅਤੇ ਆਮ ਆਦਮੀ ਪਾਰਟੀ ਇੱਕ ਵਾਰ ਫਿਰ ਭਾਰੀ ਬਹੁਮਤ ਨਾਲ ਜਿੱਤ ਪ੍ਰਾਪਤ ਕਰੇਗੀ।
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਦੇਸ਼ ਵਿੱਚ ਇੱਕ ਨਵੀਂ ਅਤੇ ਇਮਾਨਦਾਰ ਰਾਜਨੀਤੀ ਦੀ ਸ਼ੁਰੂਆਤ ਕੀਤੀ ਹੈ, ਅੱਜ ਉਹਨਾਂ ਨੇ ਅਸਤੀਫਾ ਦੇ ਕੇ ਇੱਕ ਵਾਰ ਫਿਰ ਆਪਣੀ ਇਮਾਨਦਾਰੀ ਦਾ ਸਬੂਤ ਦਿੱਤਾ ਹੈ। ਦਿੱਲੀ ਅਤੇ ਦੇਸ਼ ਦੇ ਲੋਕ ਅਰਵਿੰਦ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਦੇ ਨਾਲ ਖੜੇ ਹਨ। ਆਮ ਆਦਮੀ ਪਾਰਟੀ ਦਿੱਲੀ ਵਿੱਚ ਫਿਰ ਤੋਂ ਭਾਰੀ ਬਹੁਮਤ ਨਾਲ ਸਰਕਾਰ ਬਣਾਏਗੀ।