ਤਰਨ ਤਾਰਨ: ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਨਜਿੰਦਰ ਸਿੰਘ ਸਿੱਧੂ ਨੇ ਐਲਾਨ ਕੀਤਾ ਹੈ ਕਿ ਜੇਕਰ ਉਹ ਸੰਸਦ ਮੈਂਬਰ ਬਣਦੇ ਹਨ ਤਾਂ ਕੋਈ ਤਨਖ਼ਾਹ ਨਹੀਂ ਲੈਣਗੇ। ਉਨ੍ਹਾਂ ਕਿਹਾ ਕਿ ਉਹ ਹਲਕੇ ਦੀਆਂ ਸਮੱਸਿਆਵਾਂ ਨੂੰ ਸੰਸਦ ਵਿੱਚ ਚੁੱਕਣਗੇ।
ਖਡੂਰ ਸਾਹਿਬ ਤੋਂ ਪੀਡੀਏ ਦੀ ਉਮੀਦਵਾਰ ਪਰਮਜੀਤ ਕੌਰ ਖਾਲੜਾ ਬਾਰੇ ਬੋਲਦਿਆਂ ਮਨਜਿੰਦਰ ਸਿੰਘ ਨੇ ਕਿਹਾ ਕਿ ਉਹ ਉਨ੍ਹਾਂ ਦੇ ਪਤੀ ਜਸਵੰਤ ਸਿੰਘ ਖਾਲੜਾ ਦੀ ਸ਼ਹਾਦਤ ਨੂੰ ਸਲਾਮ ਕਰਦੇ ਹਨ। ਪਰ ਨਾਲ ਹੀ ਉਨ੍ਹਾਂ ਕਿਹਾ ਕਿ ਉਹ ਖਡੂਰ ਸਾਹਿਬ ਤੋਂ ਜਿੱਤ ਜ਼ਰੂਰ ਦਰਜ ਕਰਨਗੇ।
ਖਡੂਰ ਸਾਹਿਬ ਤੋਂ ਪੀਡੀਏ ਦੀ ਪਰਮਜੀਤ ਕੌਰ ਖਾਲੜਾ, ਅਕਾਲੀ ਦਲ ਟਕਸਾਲੀ ਦੇ ਜੇਜੇ ਸਿੰਘ, ਅਕਾਲੀ ਦਲ ਦੀ ਜਗੀਰ ਕੌਰ ਤੇ ਕਾਂਗਰਸ ਦੇ ਜਸਬੀਰ ਸਿੰਘ ਗਿੱਲ (ਡਿੰਪਾ) ਚੋਣ ਮੈਦਾਨ ਵਿੱਚ ਹਨ। ਹੁਣ 'ਆਪ' ਦੇ ਨੌਜਵਾਨ ਲੀਡਰ ਮਨਜਿੰਦਰ ਸਿੰਘ ਸਿੱਧੂ ਵੀ ਚੋਣ ਮੈਦਾਨ ਵਿੱਚ ਡਟ ਗਏ ਹਨ। ਅਜਿਹੇ ਵਿੱਚ ਖ਼ਡੂਰ ਸਾਹਿਬ ਲੋਕ ਸਭਾ ਹਲਕੇ 'ਚ ਮੁਕਾਬਲੇਬਾਜ਼ੀ ਸਿਖਰਾਂ 'ਤੇ ਹੈ।
'ਆਪ' ਦੇ ਖਡੂਰ ਸਾਹਿਬ ਦੇ ਉਮੀਦਵਾਰ ਵੱਲੋਂ ਐਮਪੀ ਬਣਨ 'ਤੇ ਤਨਖ਼ਾਹ ਨਾ ਲੈਣ ਦਾ ਐਲਾਨ
ਏਬੀਪੀ ਸਾਂਝਾ
Updated at:
13 Apr 2019 05:04 PM (IST)
ਖਡੂਰ ਸਾਹਿਬ ਤੋਂ ਪੀਡੀਏ ਦੀ ਉਮੀਦਵਾਰ ਪਰਮਜੀਤ ਕੌਰ ਖਾਲੜਾ ਬਾਰੇ ਬੋਲਦਿਆਂ ਮਨਜਿੰਦਰ ਸਿੰਘ ਨੇ ਕਿਹਾ ਕਿ ਉਹ ਉਨ੍ਹਾਂ ਦੇ ਪਤੀ ਜਸਵੰਤ ਸਿੰਘ ਖਾਲੜਾ ਦੀ ਸ਼ਹਾਦਤ ਨੂੰ ਸਲਾਮ ਕਰਦੇ ਹਨ। ਪਰ ਨਾਲ ਹੀ ਉਨ੍ਹਾਂ ਕਿਹਾ ਕਿ ਉਹ ਖਡੂਰ ਸਾਹਿਬ ਤੋਂ ਜਿੱਤ ਜ਼ਰੂਰ ਦਰਜ ਕਰਨਗੇ।
- - - - - - - - - Advertisement - - - - - - - - -