ਪੜਚੋਲ ਕਰੋ

ਕਿਸਾਨ ਨੇਤਾਵਾਂ 'ਚੋਂ ਮੁੱਖ ਮੰਤਰੀ ਚੇਹਰਾ ਤਲਾਸ਼ ਰਹੀ 'ਆਪ'? ਰਾਜੇਵਾਲ ਦਾ ਇਹ ਜਵਾਬ

ਆਮ ਆਦਮੀ ਪਾਰਟੀ ਪੰਜਾਬ ਵਿੱਚ ਅਗਾਮੀ ਵਿਧਾਨ ਸਭਾ ਚੋਣਾਂ ਲਈ ਅੰਦੋਲਨਕਾਰੀ ਕਿਸਾਨ ਨੇਤਾਵਾਂ ਵਿਚੋਂ ਇਕ ਸਿੱਖ ਮੁੱਖ ਮੰਤਰੀ ਦੇ ਚਿਹਰੇ ਦੀ ਭਾਲ ਕਰ ਰਹੀ ਹੈ। ਸੂਤਰਾਂ ਅਨੁਸਾਰ ਪਾਰਟੀ ਦੀ ਇਸ ਮਾਮਲੇ ਵਿੱਚ ਕਿਸਾਨ ਆਗੂ ਬਲਬੀਰ ਰਾਜੇਵਾਲ ਤੇ ਅੱਖ ਹੈ।

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਵਿੱਚ ਅਗਾਮੀ ਵਿਧਾਨ ਸਭਾ ਚੋਣਾਂ ਲਈ ਅੰਦੋਲਨਕਾਰੀ ਕਿਸਾਨ ਨੇਤਾਵਾਂ ਵਿਚੋਂ ਇਕ ਸਿੱਖ ਮੁੱਖ ਮੰਤਰੀ ਦੇ ਚਿਹਰੇ ਦੀ ਭਾਲ ਕਰ ਰਹੀ ਹੈ। ਸੂਤਰਾਂ ਅਨੁਸਾਰ ਪਾਰਟੀ ਦੀ ਇਸ ਮਾਮਲੇ ਵਿੱਚ ਕਿਸਾਨ ਆਗੂ ਬਲਬੀਰ ਰਾਜੇਵਾਲ ਤੇ ਅੱਖ ਹੈ।

ਹੁਣ ਤੱਕ ਬਹੁਤੇ ਕਿਸਾਨ ਨੇਤਾ ਰਾਜਨੀਤੀ ਵਿਚ ਆਉਣ ਅਤੇ ਚੋਣਾਂ ਲੜਨ ਤੋਂ ਇਨਕਾਰ ਕਰ ਚੁੱਕੇ ਹਨ। ਇਸ ਤਰ੍ਹਾਂ, ਇਕ ਪਾਸੇ, ਆਮ ਆਦਮੀ ਪਾਰਟੀ ਨੂੰ ਕਿਸਾਨ ਨੇਤਾਵਾਂ ਨੂੰ ਰਾਜਨੀਤੀ ਵਿਚ ਲਿਆਉਣ ਲਈ ਉਪਰਾਲੇ ਕਰਨੇ ਪੈ ਰਹੇ ਹਨ, ਜਦੋਂਕਿ ਦੂਜੇ ਪਾਸੇ ਰਾਜੇਵਾਲ ਦੇ ਨਾਮ 'ਤੇ ਕਿਸਾਨ ਨੇਤਾਵਾਂ ਵਿਚ ਸਹਿਮਤੀ ਬਣਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।ਪਰ ਕਿਸਾਨ ਨੇਤਾ ਰਾਜੇਵਾਲ ਦਾ ਇਸ ਸਬੰਧੀ ਕੁੱਝ ਹੋਰ ਹੀ ਵਿਚਾਰ ਹੈ।

ABP ਸਾਂਝਾ ਨੇ ਜਦੋਂ ਆਪਣੇ ਖਾਸ ਪ੍ਰੋਗਰਾਮ ਮੁੱਕਦੀ ਗੱਲ ਵਿੱਚ ਸਵਾਲ ਪੁਛਿਆ ਕਿ ਕੀ ਆਮ ਆਦਮੀ ਪਾਰਟੀ ਬਲਬੀਰ ਸਿੰਘ ਰਾਜੇਵਾਲ ਨੂੰ ਪੰਜਾਬ ਦਾ ਮੁੱਖ ਮੰਤਰੀ ਦਾ ਚਿਹਰਾ ਬਣਾ ਸਕਦੀ ਹੈ? ਇਸ ਸਵਾਲ 'ਤੇ ਰਾਜੇਵਾਲ ਨੇ ਕਿਹਾ ਕਿ "ਉਹ ਨਾ ਤਾਂ ਮੁੱਖ ਮੰਤਰੀ ਦਾ ਚਿਹਰਾ ਬਣਨਾ ਚਾਹੁੰਦੇ ਹਨ ਅਤੇ ਨਾ ਹੀ ਕਿਸੇ ਨੇ ਉਨ੍ਹਾਂ ਨੂੰ ਅਜਿਹੀ ਪੇਸ਼ਕਸ਼ ਦਿੱਤੀ ਹੈ ਅਤੇ ਨਾ ਹੀ ਉਹ ਅਜਿਹੀ ਕੋਈ ਪੇਸ਼ਕਸ਼ ਸਵੀਕਾਰ ਕਰਦੇ ਹਨ।"

ਰਾਜੇਵਾਲ ਨੇ ਕਿਹਾ, "ਮਮਤਾ ਬੈਨਰਜੀ ਨੂੰ ਬੰਗਾਲ ਵਿੱਚ ਕਿਸਾਨਾਂ ਲਈ ਮੁਹਿੰਮ ਚਲਾਉਣ ਦਾ ਫਾਇਦਾ ਹੋਇਆ, ਉਸਦੀ ਐਂਟੀ ਇੰਨਕਮਬੇਂਸੀ ਖ਼ਤਮ ਹੋ ਗਈ।ਜਿੱਤ ਤੋਂ ਬਾਅਦ ਮਮਤਾ ਨੇ ਵੀ ਫੋਨ 'ਤੇ ਧੰਨਵਾਦ ਕੀਤਾ ਸੀ।ਇਸ ਵਾਰ ਸੰਯੁਕਤ ਕਿਸਾਨ ਮੋਰਚਾ ਸੰਸਦ ਦੇ ਮੌਨਸੂਨ ਸੈਸ਼ਨ ਲਈ ਜਨਤਕ ਵ੍ਹਿਪ ਜਾਰੀ ਕਰੇਗਾ।"

ਕਿਸਾਨ ਲੀਡਰ ਨੇ ਅੱਗੇ ਕਿਹਾ, "ਗੈਰ-ਭਾਜਪਾ ਪਾਰਟੀ ਦੇ ਸਾਰੇ ਸੰਸਦ ਮੈਂਬਰਾਂ ਨੂੰ ਸੰਸਦ ਵਿੱਚ ਖੇਤੀਬਾੜੀ ਬਿੱਲਾਂ ਨੂੰ ਰੱਦ ਕਰਨ ਦਾ ਪ੍ਰੋਗਰਾਮ ਦਿੱਤਾ ਜਾਵੇਗਾ ਅਤੇ ਉਹ ਵੀ ਬਿਨਾਂ ਕਿਸੇ ਵਾਕਆਉਟ ਦੇ। ਜਿਹੜਾ ਵੀ ਸਾਂਸਦ ਅਜਿਹਾ ਨਹੀਂ ਕਰਦਾ, ਕਿਸਾਨ ਭਾਜਪਾ ਨੇਤਾਵਾਂ ਦੀ ਤਰ੍ਹਾਂ ਉਨ੍ਹਾਂ ਦਾ ਵੀ ਘਿਰਾਓ ਕਰਨਗੇ।"

ਸੰਯੁਕਤ ਕਿਸਾਨ ਮੋਰਚੇ ਦੇ ਵੱਡੇ ਲੀਡਰ ਬਲਬੀਰ ਸਿੰਘ ਰਾਜੇਵਾਲ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਇਸ ਦੌਰਾਨ ਸਿੱਧਾ ਚੈਲੇਂਜ ਵੀ ਕੀਤਾ।ਰਾਜੇਵਾਲ ਦਾ ਦਾਅਵਾ ਹੈ ਕਿ "ਭਾਜਪਾ ਪੰਜਾਬ ਵਿੱਚ 117 ਸੀਟਾਂ ਲੜਨ ਦੀ ਗੱਲ ਕਰ ਰਹੀ ਹੈ,ਪਰ ਪ੍ਰਧਾਨ ਮੰਤਰੀ ਮੋਦੀ ਪੰਜਾਬ ਵਿੱਚ ਇੱਕ ਰੈਲੀ ਤਕ ਨਹੀਂ ਕਰ ਸਕਦੇ।ਲੋਕ ਪ੍ਰਧਾਨ ਮੰਤਰੀ ਦੀ ਰੈਲੀ ਹੋਣ ਹੀ ਨਹੀਂ ਦੇਣਗੇ।ਜੇ ਉਹ ਅਜਿਹਾ ਕਰਦੇ ਹਨ ਤਾਂ ਇਸਦੇ ਅੰਜਾਮ ਲਈ ਵੀ ਤਿਆਰ ਰਹਿਣ।"

ਇਸ ਦੇ ਨਾਲ ਹੀ ਰਾਜੇਵਾਲ ਨੇ ਗੁਰਨਾਮ ਸਿੰਘ ਚੜੂਨੀ ਨੂੰ ਖਰੀਆਂ ਖੋਟੀਆਂ ਸੁਣਾਈਆਂ ਹਨ।ਰਾਜੇਵਾਲ ਨੇ ABP ਨਿਊਜ਼ ਨਾਲ ਗੱਲਬਾਤ ਦੌਰਾਨ ਕਿਹਾ ਕਿ ਚੜੂਨੀ ਦੀਆਂ ਹਰਕਤਾਂ ਨਾਲ ਭਾਜਪਾ ਸਰਕਾਰ ਨੂੰ ਕਿਸਾਨ ਅੰਦੋਲਨ ਤੇ ਉਂਗਲੀ ਚੁੱਕਣ ਦਾ ਮੌਕਾ ਮਿਲਦਾ ਹੈ।

ਚੜੂਨੀ ਨੇ ਕਿਸਾਨਾਂ ਨੂੰ ਆਪਣੀ ਸਰਕਾਰ ਬਣਾਉਣ ਦਾ ਸੱਦਾ ਦਿੱਤਾ ਸੀ। ਰਾਜੇਵਾਲ ਨੇ ਕਿਹਾ, "ਚੜੂਨੀ ਦਾ ਬਚਕਾਨਾ ਹਰਕਤ ਹੈ, ਸਾਰੀ ਹਵਾ ਨਿਕਲ ਜਾਏਗੀ।ਗੁਆਂਢੀ ਰਾਜ ਹੋਣ ਕਰਕੇ ਗੁਰਨਾਮ ਸਿੰਘ ਚੜੂਨੀ ਨੂੰ ਆਪਣੇ ਨਾਲ ਰੱਖਣਾ ਸਾਡੀ ਮਜਬੂਰੀ ਹੈ, ਨਹੀਂ ਤਾਂ ਸੰਯੁਕਤ ਕਿਸਾਨ ਮੋਰਚਾ ਚੋਣ ਇੱਛਾਵਾਂ ਨੂੰ ਬਿਲਕੁਲ ਬਰਦਾਸ਼ਤ ਨਹੀਂ ਕਰਦਾ।ਚੜੂਨੀ ਨੇ ਇੱਕ ਅੱਧੇ ਚੋਣ ਲੜ੍ਹ ਲਈ ਹੁਣ ਇਹਨੂੰ ਲਗਦਾ ਕਿ ਇਹ ਮੁੱਖ ਮੰਤਰੀ ਬਣ ਜਾਓ।"

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Fazilka News : ਮਾਤਮ 'ਚ ਬਦਲੀਆਂ ਜਨਮ ਦਿਨ ਦੀਆਂ ਖੁਸ਼ੀਆਂ , DJ ਬੰਦ ਹੋਣ ਤੋਂ ਨਾਰਾਜ਼ ਨੌਜਵਾਨ ਨੇ ਚੁੱਕਿਆ ਗ਼ਲਤ ਕਦਮ 
Fazilka News : ਮਾਤਮ 'ਚ ਬਦਲੀਆਂ ਜਨਮ ਦਿਨ ਦੀਆਂ ਖੁਸ਼ੀਆਂ , DJ ਬੰਦ ਹੋਣ ਤੋਂ ਨਾਰਾਜ਼ ਨੌਜਵਾਨ ਨੇ ਚੁੱਕਿਆ ਗ਼ਲਤ ਕਦਮ 
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Barnala ਦੀ ਅਨਾਜ ਮੰਡੀ ਕੋਲੋਂ 22 ਸਾਲਾਂ ਨੌਜਵਾਨ ਦੀ ਸ਼ੱਕੀ ਹਾਲਾਤਾਂ 'ਚ ਮਿਲੀ ਲਾਸ਼ ,ਪਰਿਵਾਰ ਵੱਲੋਂ ਕਤਲ ਦਾ ਖਦਸ਼ਾ 
Barnala ਦੀ ਅਨਾਜ ਮੰਡੀ ਕੋਲੋਂ 22 ਸਾਲਾਂ ਨੌਜਵਾਨ ਦੀ ਸ਼ੱਕੀ ਹਾਲਾਤਾਂ 'ਚ ਮਿਲੀ ਲਾਸ਼ ,ਪਰਿਵਾਰ ਵੱਲੋਂ ਕਤਲ ਦਾ ਖਦਸ਼ਾ 
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
Embed widget