ਚੰਡੀਗੜ੍ਹ: ਸੰਗਰੂਰ ਲੋਕ ਸਭਾ ਜ਼ਿਮਨੀ ਚੋਣ 'ਚ ਮਿਲੀ ਹਾਰ ਤੋਂ ਬਾਅਦ ਆਮ ਆਦਮੀ ਪਾਰਟੀ ਹੁਣ ਹਾਰ 'ਤੇ ਮੰਥਨ ਕਰੇਗੀ। ਪਾਰਟੀ ਆਗੂਆਂ ਨੇ ਮੰਨਿਆ ਹੈ ਕਿ ਕੋਈ ਨਾ ਕੋਈ ਕਮੀ ਜ਼ਰੂਰ ਰਹਿ ਗਈ ਹੈ ਜਿਸ ਕਾਰਨ ਹਾਰ ਹੋਈ ਹੈ। ਪਾਰਟੀ ਦੇ ਕੁਝ ਆਗੂਆਂ ਨੇ ਕਿਹਾ ਕਿ ਸੰਗਰੂਰ ਮੁੱਖ ਮੰਤਰੀ ਭਗਵੰਤ ਮਾਨ ਦਾ ਗ੍ਰਹਿ ਹਲਕਾ ਹੋਣ ਕਾਰਨ ਇੱਥੇ ਪਾਰਟੀ ਦਾ ਦੋ ਫੀਸਦੀ ਵੋਟ ਸ਼ੇਅਰ ਡਿੱਗਣਾ ਚਿੰਤਾ ਦਾ ਵਿਸ਼ਾ ਹੈ। ਦੂਜੇ ਪਾਸੇ ਕੁਝ ਸੀਨੀਅਰ ਆਗੂਆਂ ਨੇ ਹਾਰ ਦਾ ਕਾਰਨ ਜੂਨ ਦੀਆਂ ਛੁੱਟੀਆਂ ਅਤੇ ਝੋਨੇ ਦੀ ਬਿਜਾਈ ਨੂੰ ਦੱਸਿਆ।


ਸੰਗਰੂਰ ਚੋਣਾਂ 'ਚ ਮਿਲੀ ਹਾਰ 'ਤੇ ਪਾਰਟੀ ਆਗੂਆਂ ਦਾ ਕਹਿਣਾ ਹੈ ਕਿ ਦਿੱਲੀ 'ਚ ਵੀ ਅਜਿਹਾ ਹੋਇਆ ਕਿ ਪਾਰਟੀ ਵਿਧਾਨ ਸਭਾ ਚੋਣਾਂ ਤਾਂ ਜਿੱਤ ਗਈ ਪਰ ਲੋਕ ਸਭਾ ਚੋਣਾਂ 'ਚ ਹਾਰ ਗਈ। ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਗਠਜੋੜ ਦੇ ਸ਼ਾਸਨ ਵਿੱਚ ਆਮ ਆਦਮੀ ਪਾਰਟੀ ਨੇ ਚਾਰ ਸੀਟਾਂ ਜਿੱਤੀਆਂ ਹਨ। 2019 ਵਿੱਚ ਕਾਂਗਰਸ ਦੇ ਰਾਜ ਵਿੱਚ ਲੋਕ ਸਭਾ ਚੋਣਾਂ ਦੌਰਾਨ ਭਗਵੰਤ ਮਾਨ ਦੂਜੀ ਵਾਰ ਜਿੱਤ ਕੇ ਸੰਗਰੂਰ ਤੋਂ ਸੰਸਦ ਮੈਂਬਰ ਬਣੇ ਸਨ।


ਨਤੀਜੇ 'ਤੇ ਆਮ ਆਦਮੀ ਪਾਰਟੀ (ਆਪ) ਨੇ ਕਿਹਾ ਕਿ ਉਹ ਸਿਰ ਝੁਕਾ ਕੇ ਲੋਕਾਂ ਦੇ ਫਤਵੇ ਦਾ ਸਨਮਾਨ ਕਰਦੀ ਹੈ। 'ਆਪ' ਪੰਜਾਬ ਦੇ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਸਿਮਰਨਜੀਤ ਸਿੰਘ ਮਾਨ ਨੂੰ ਜਿੱਤ ਦੀ ਵਧਾਈ ਦਿੰਦਿਆਂ ਕਿਹਾ ਕਿ 'ਆਪ' ਉਮੀਦਵਾਰ ਬਹੁਤ ਹੀ ਸਖ਼ਤ ਮੁਕਾਬਲੇ 'ਚ ਹਾਰ ਗਏ ਹਨ, ਜਿਸ ਕਾਰਨ ਉਨ੍ਹਾਂ ਦੀ ਵੋਟ ਪ੍ਰਤੀਸ਼ਤ ਘਟੀ ਹੈ। ਜਦਕਿ ਅਕਾਲੀ ਦਲ, ਕਾਂਗਰਸ ਅਤੇ ਭਾਜਪਾ ਦੀਆਂ ਜ਼ਮਾਨਤਾਂ ਜ਼ਬਤ ਹੋ ਗਈਆਂ। ਇਸ ਵਾਰ ਆਮ ਆਦਮੀ ਪਾਰਟੀ ਨੂੰ 34.65 ਫੀਸਦੀ ਵੋਟਾਂ ਮਿਲੀਆਂ ਹਨ ਜਦਕਿ ਭਾਜਪਾ ਨੂੰ 9 ਫੀਸਦੀ, ਕਾਂਗਰਸ ਨੂੰ 11 ਅਤੇ ਅਕਾਲੀ ਨੂੰ 6 ਫੀਸਦੀ ਵੋਟਾਂ ਮਿਲੀਆਂ ਹਨ।


 



ਇਹ ਵੀ ਪੜ੍ਹੋ: Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ


ਇਹ ਵੀ ਪੜ੍ਹੋ: ਹੈਰਾਨੀਜਨਕ! ਇਸ ਦੇਸ਼ ਦੀ ਧਰਤੀ ਹਮੇਸ਼ਾ ਚਲਦੀ ਰਹਿੰਦੀ, 1500 ਕਿਲੋਮੀਟਰ ਹੋਰ ਅੱਗੇ ਵਧੇਗੀ