Punjab News: ਪੰਜਾਬ ਵਿੱਚ ਆਮ ਆਦਮੀ ਪਾਰਟੀ (AAP) ਨੇ ਆਪਣੇ ਮੌਜੂਦਾ ਮੇਅਰ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਅਤੇ ਦੁਰਵਿਵਹਾਰ ਵਿੱਚ ਸ਼ਾਮਲ ਹੋਣ ਦਾ ਦੋਸ਼ ਲਗਾਉਂਦੇ ਹੋਏ ਪਾਰਟੀ ਵਿੱਚੋਂ ਕੱਢ ਦਿੱਤਾ ਹੈ।
ਮੇਅਰ ਨੇ ਪਹਿਲਾਂ ਨਗਰ ਨਿਗਮ ਕਮਿਸ਼ਨਰ ਨੂੰ ਆਪਣਾ ਅਸਤੀਫਾ ਸੌਂਪਿਆ ਸੀ। ਦੋਸ਼ ਲਗਾਇਆ ਗਿਆ ਹੈ ਕਿ ਮੇਅਰ ਨੇ ਇੱਕ ਔਰਤ ਨੂੰ ਅਪਰਾਧਿਕ ਮਾਮਲੇ ਤੋਂ ਬਚਾਉਣ ਦੇ ਬਦਲੇ ਪੈਸੇ ਲਏ ਸਨ, ਜਿਸ ਕਾਰਨ ਪਾਰਟੀ ਨੇ ਕਾਰਵਾਈ ਕੀਤੀ।