ਪੜਚੋਲ ਕਰੋ

ਹਰਿਆਣਾ ਦੀ ਵੱਖਰੀ ਵਿਧਾਨ ਸਭਾ ਦਾ ਮੁੱਦਾ ਭਖਿਆ, ਆਪ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ, ਕਿਹਾ- ਚੰਡੀਗੜ੍ਹ ਪੰਜਾਬ ਦਾ , ਇੱਕ ਇੰਚ ਵੀ ਨਹੀਂ ਦੇਵਾਂਗੇ

ਹਰਪਾਲ ਚੀਮਾ ਨੇ ਕਿਹਾ ਕਿ  ਚੰਡੀਗੜ੍ਹ ਪੰਜਾਬ ਦਾ ਹੈ। ਜੋ ਵੀ ਲੜਾਈ ਲੜਨੀ ਪਵੇ, ਅਸੀਂ ਲੜਾਂਗੇ। ਇਸ ਦੇ ਨਾਲ ਹੀ ਜੇ ਅਦਾਲਤ ਵਿੱਚ ਜਾਣਾ ਵੀ ਪਵੇ ਤਾਂ ਅਸੀਂ ਪਿੱਛੇ ਨਹੀਂ ਹਟਾਂਗੇ। ਪੰਜਾਬ ਦੇ ਹੱਕਾਂ ਦਾ ਘਾਣ ਨਹੀਂ ਹੋਣ ਦਿੱਤਾ ਜਾਵੇਗਾ।

Punjab News: ਚੰਡੀਗੜ੍ਹ ਵਿੱਚ ਹਰਿਆਣਾ ਵਿਧਾਨ ਸਭਾ ਨੂੰ ਥਾਂ ਦੇਣ ਦਾ ਮਾਮਲਾ ਪੂਰੀ ਤਰ੍ਹਾਂ ਨਾਲ ਭਖ ਗਿਆ ਹੈ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਦੀ ਅਗਵਾਈ ਵਾਲੀ ਟੀਮ ਨੇ ਪੰਜਾਬ ਦੇ ਰਾਜਪਾਲ ਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ ਹੈ। 

ਮੀਟਿੰਗ ਤੋਂ ਬਾਅਦ ਚੀਮਾ ਨੇ ਮੀਡੀਆ ਨੂੰ ਦੱਸਿਆ ਕਿ ਅਸੀਂ ਚੰਡੀਗੜ੍ਹ ਦੇ ਮੁੱਦੇ ਨੂੰ ਲੈ ਕੇ ਰਾਜਪਾਲ ਨੂੰ ਮਿਲ ਚੁੱਕੇ ਹਾਂ। ਚੰਡੀਗੜ੍ਹ ਪੰਜਾਬ ਦਾ ਹੈ। ਚੰਡੀਗੜ੍ਹ ਪੰਜਾਬ ਦੀ ਰਾਜਧਾਨੀ ਹੈ। ਅਜਿਹੀ ਸਥਿਤੀ ਵਿੱਚ ਹਰਿਆਣਾ ਕੋਲ ਨਾ ਤਾਂ ਚੰਡੀਗੜ੍ਹ ਵਿੱਚ ਵਿਧਾਨ ਸਭਾ ਬਣਾਉਣ ਦਾ ਅਧਿਕਾਰ ਹੈ ਅਤੇ ਨਾ ਹੀ ਕੋਈ ਹੋਰ ਇਮਾਰਤ ਦਾ, ਜਿਸ ਤਰ੍ਹਾਂ ਈਕੋ-ਸੰਵੇਦਨਸ਼ੀਲ ਜ਼ੋਨ ਨੂੰ ਹਟਾਇਆ ਗਿਆ ਹੈ, ਉਹ ਉਚਿਤ ਨਹੀਂ ਹੈ।

ਹਰਿਆਣਾ ਸਰਕਾਰ ਨੇ ਰਾਜਪਾਲ ਨੂੰ ਪ੍ਰਸਤਾਵ ਭੇਜਿਆ ਹੈ ਕਿ ਤੁਸੀਂ ਸਾਨੂੰ 10 ਏਕੜ ਜ਼ਮੀਨ ਦਿਓ, ਅਸੀਂ ਤੁਹਾਨੂੰ ਪੰਚਕੂਲਾ ਵਿੱਚ 12 ਏਕੜ ਜ਼ਮੀਨ ਦੇਵਾਂਗੇ। ਉਨ੍ਹਾਂ ਨੇ ਪ੍ਰਸਤਾਵ ਵਿਚ ਮਕਸਦ ਨਹੀਂ ਲਿਖਿਆ ਹੈ। ਹਾਲਾਂਕਿ ਇਸ ਦਾ ਉਦੇਸ਼ ਇੱਥੇ ਹਰਿਆਣਾ ਵਿਧਾਨ ਸਭਾ ਬਣਾਉਣਾ ਹੈ। ਅਸੀਂ ਇਸ ਗੱਲ ਦਾ ਵਿਰੋਧ ਦਰਜ ਕਰਵਾਇਆ ਹੈ। ਚੰਡੀਗੜ੍ਹ ਪੰਜਾਬ ਦਾ ਹੈ। ਅਸੀਂ ਹਰਿਆਣਾ ਨੂੰ ਇੱਕ ਇੰਚ ਵੀ ਜ਼ਮੀਨ ਦੇਣ ਲਈ ਤਿਆਰ ਨਹੀਂ ਹਾਂ।

ਵਿੱਤ ਮੰਤਰੀ ਨੇ ਕਿਹਾ ਕਿ ਅਸੀਂ ਰਾਜਪਾਲ ਨੂੰ ਮੰਗ ਪੱਤਰ ਦਿੱਤਾ ਹੈ ਜਿਸ ਵਿੱਚ ਇਸ ਐਕਟ ਦਾ ਵੀ ਹਵਾਲਾ ਦਿੱਤਾ ਹੈ ਜਦੋਂ ਪੰਜਾਬ ਅਤੇ ਹਰਿਆਣਾ ਵੱਖ ਹੋਏ ਸਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨਾਲ ਹੋਏ ਸੰਤ ਲੌਂਗੇਵਾਲਾ ਸਮਝੌਤੇ ਵਿੱਚ ਸਪੱਸ਼ਟ ਕਿਹਾ ਗਿਆ ਸੀ ਕਿ ਚੰਡੀਗੜ੍ਹ ਪੰਜਾਬ ਦਾ ਹੈ ਤੇ ਪੰਜਾਬ ਨੂੰ ਹੀ ਦਿੱਤਾ ਜਾਵੇਗਾ।  ਉਨ੍ਹਾਂ ਕਿਹਾ ਕਿ ਰਾਜਪਾਲ ਨੇ ਭਰੋਸਾ ਦਿੱਤਾ ਹੈ ਕਿ ਉਹ ਕੋਈ ਵੀ ਫੈਸਲਾ ਲੈਣ ਤੋਂ ਪਹਿਲਾਂ ਸਾਰੀਆਂ ਗੱਲਾਂ 'ਤੇ ਵਿਚਾਰ ਕਰਨਗੇ। ਅਸੀਂ ਉਨ੍ਹਾਂ ਨੂੰ ਬਹੁਤ ਸਾਰੇ ਦਸਤਾਵੇਜ਼ ਸੌਂਪੇ ਹਨ।

ਹਰਪਾਲ ਚੀਮਾ ਨੇ ਇੱਕ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਪੰਜਾਬ ਭਾਈਚਾਰਕ ਸਾਂਝ ਲਈ ਜਾਣਿਆ ਜਾਂਦਾ ਹੈ। ਪੰਜਾਬ ਗੁਰੂਆਂ ਪੀਰਾਂ ਦੀ ਧਰਤੀ ਹੈ। ਪੰਜਾਬ ਨੇ ਦੇਸ਼ ਲਈ ਸਭ ਤੋਂ ਵੱਧ ਕੁਰਬਾਨੀਆਂ ਦਿੱਤੀਆਂ ਹਨ। ਅਸੀਂ ਦੇਸ਼ ਨੂੰ ਬਚਾਉਣ ਲਈ ਕੰਧ ਵਾਂਗ ਖੜ੍ਹੇ ਹਾਂ। ਜਦੋਂ ਅਸੀਂ ਹਰਿਆਣਾ ਤੋਂ ਵੱਖ ਹੋਏ ਸੀ। ਇਸ ਲਈ ਇਹ ਤੈਅ ਹੋਇਆ ਕਿ ਹਰਿਆਣਾ ਆਪਣੀ ਵਿਧਾਨ ਸਭਾ ਬਣਾਏਗਾ। ਉਹ 60 ਸਾਲਾਂ ਬਾਅਦ ਪੰਜਾਬ ਦੀ ਰਾਜਧਾਨੀ 'ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਹਰਿਆਣਾ ਜੋ ਜ਼ਮੀਨ ਦੇਣ ਦੀ ਗੱਲ ਕਰ ਰਿਹਾ ਹੈ। ਪੰਚਕੂਲਾ ਦੀ ਉਸੇ ਜ਼ਮੀਨ 'ਤੇ ਇਸ ਦੀ ਅਸੈਂਬਲੀ ਬਣਾਉਣੀ ਚਾਹੀਦੀ ਹੈ। ਪੰਜਾਬ ਦੇ ਤਿੰਨ ਕਰੋੜ ਲੋਕ ਚੰਡੀਗੜ੍ਹ ਦੀ ਜ਼ਮੀਨ ਹਰਿਆਣਾ ਨੂੰ ਦੇਣ ਦਾ ਵਿਰੋਧ ਕਰਦੇ ਹਨ।

ਹਰਪਾਲ ਚੀਮਾ ਨੇ ਕਿਹਾ ਕਿ  ਚੰਡੀਗੜ੍ਹ ਪੰਜਾਬ ਦਾ ਹੈ। ਜੋ ਵੀ ਲੜਾਈ ਲੜਨੀ ਪਵੇ, ਅਸੀਂ ਲੜਾਂਗੇ। ਇਸ ਦੇ ਨਾਲ ਹੀ ਜੇ ਅਦਾਲਤ ਵਿੱਚ ਜਾਣਾ ਵੀ ਪਵੇ ਤਾਂ ਅਸੀਂ ਪਿੱਛੇ ਨਹੀਂ ਹਟਾਂਗੇ। ਪੰਜਾਬ ਦੇ ਹੱਕਾਂ ਦਾ ਘਾਣ ਨਹੀਂ ਹੋਣ ਦਿੱਤਾ ਜਾਵੇਗਾ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Delhi Schools Bomb Threat: ਦਿੱਲੀ ਦੇ ਕਈ ਸਕੂਲਾਂ ਨੂੰ ਮੁੜ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਜਾਂਚ 'ਚ ਨਹੀਂ ਮਿਲਿਆ ਕੁੱਝ ਸ਼ੱਕੀ

ਸਰਦੀਆਂ 'ਚ Room Heater ਬਣ ਸਕਦਾ ਜਾਨਲੇਵਾ! ਵਰਤਣ ਵੇਲੇ ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ

ATM ਤੋਂ ਕਢਵਾ ਸਕੋਗੇ PF 'ਚ ਜਮ੍ਹਾ ਪੈਸਾ, ਜਾਣੋ ਸ਼ਰਤਾਂ ਅਤੇ ਪੂਰਾ ਪ੍ਰੋਸੈਸ

RBI ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਰੂਸੀ ਭਾਸ਼ਾ 'ਚ ਆਈ ਮੇਲ, ਜਾਂਚ 'ਚ ਲੱਗੀ ਪੁਲਿਸ
RBI ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਰੂਸੀ ਭਾਸ਼ਾ 'ਚ ਆਈ ਮੇਲ, ਜਾਂਚ 'ਚ ਲੱਗੀ ਪੁਲਿਸ
Advertisement
ABP Premium

ਵੀਡੀਓਜ਼

Khanauri Border Press Confrence | ਖਨੌਰੀ ਬਾਰਡਰ ਤੋਂ ਕਿਸਾਨਾਂ ਨੇ ਕੀਤਾ ਵੱਡਾ ਐਲ਼ਾਨ | abp sanjha|Sukhbir Badal 'ਤੇ ਹਮਲੇ ਨੂੰ ਲੈ ਕੇ ਮੁੱਖ ਮੰਤਰੀ Bhagwant Mann ਦਾ ਵੱਡਾ ਬਿਆਨJagjit Singh Dhallewal ਦੇ ਪੋਤਰੇ ਜਿਗਰਪ੍ਰੀਤ ਸਿੰਘ ਨੇ ਆਪਣੇ ਦਾਦੇ ਬਾਰੇ ਕਹਿ ਦਿੱਤੀ ਵੱਡੀ ਗੱਲਪੁਲਸ ਦੇ ਸਾਮਣੇ ਨਾਮਜਦਗੀ ਭਰਨ ਆਏ ਉਮੀਦਵਾਰਾਂ ਦੇ ਕਾਗਜ ਖੋਹ ਭੱਜੇ ਗੁੰਡੇ, ਪਟਿਆਲਾ 'ਚ ਹੋ ਗਿਆ ਵੱਡਾ ਹੰਗਾਮਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Delhi Schools Bomb Threat: ਦਿੱਲੀ ਦੇ ਕਈ ਸਕੂਲਾਂ ਨੂੰ ਮੁੜ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਜਾਂਚ 'ਚ ਨਹੀਂ ਮਿਲਿਆ ਕੁੱਝ ਸ਼ੱਕੀ
Delhi Schools Bomb Threat: ਦਿੱਲੀ ਦੇ ਕਈ ਸਕੂਲਾਂ ਨੂੰ ਮੁੜ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਜਾਂਚ 'ਚ ਨਹੀਂ ਮਿਲਿਆ ਕੁੱਝ ਸ਼ੱਕੀ
ਸਰਦੀਆਂ 'ਚ Room Heater ਬਣ ਸਕਦਾ ਜਾਨਲੇਵਾ! ਵਰਤਣ ਵੇਲੇ ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ
ਸਰਦੀਆਂ 'ਚ Room Heater ਬਣ ਸਕਦਾ ਜਾਨਲੇਵਾ! ਵਰਤਣ ਵੇਲੇ ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ
ATM ਤੋਂ ਕਢਵਾ ਸਕੋਗੇ PF 'ਚ ਜਮ੍ਹਾ ਪੈਸਾ, ਜਾਣੋ ਸ਼ਰਤਾਂ ਅਤੇ ਪੂਰਾ ਪ੍ਰੋਸੈਸ
ATM ਤੋਂ ਕਢਵਾ ਸਕੋਗੇ PF 'ਚ ਜਮ੍ਹਾ ਪੈਸਾ, ਜਾਣੋ ਸ਼ਰਤਾਂ ਅਤੇ ਪੂਰਾ ਪ੍ਰੋਸੈਸ
RBI ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਰੂਸੀ ਭਾਸ਼ਾ 'ਚ ਆਈ ਮੇਲ, ਜਾਂਚ 'ਚ ਲੱਗੀ ਪੁਲਿਸ
RBI ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਰੂਸੀ ਭਾਸ਼ਾ 'ਚ ਆਈ ਮੇਲ, ਜਾਂਚ 'ਚ ਲੱਗੀ ਪੁਲਿਸ
ਕਿਸਾਨ ਅੰਦੋਲਨ ਨੂੰ ਅੱਜ 10 ਮਹੀਨੇ ਹੋਏ ਪੂਰੇ, PM-CM ਦੇ ਫੂਕੇ ਜਾਣਗੇ ਪੁਤਲੇ, ਡੱਲੇਵਾਲ ਨੂੰ ਮਿਲਣ ਪਹੁੰਚਣਗੇ ਟਿਕੈਤ ਸਣੇ 10 ਕਿਸਾਨ ਆਗੂ

ਸਜ਼ਾ ਹੋਈ ਪੂਰੀ, ਸ਼੍ਰੀ ਅਕਾਲ ਤਖ਼ਤ ਸਾਹਿਬ ਮੱਥਾ ਟੇਕਣਗੇ ਸੁਖਬੀਰ ਬਾਦਲ, ਫਿਰ ਅਸਤੀਫੇ 'ਤੇ ਹੋਵੇਗਾ ਵਿਚਾਰ

ਪੰਜਾਬ-ਚੰਡੀਗੜ੍ਹ 'ਚ ਪੈ ਰਹੀ ਕੜਾਕੇ ਦੀ ਠੰਡ, 19 ਜ਼ਿਲ੍ਹਿਆਂ 'ਚ ਸੀਤ ਲਹਿਰ ਦਾ ਅਲਰਟ ਜਾਰੀ, ਜਾਣੋ ਆਪਣੇ ਸ਼ਹਿਰ ਦਾ ਹਾਲ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 13-12-2024

Embed widget