Amritsar news: ਅੰਮ੍ਰਿਤਸਰ ਦੇ ਗੁਰੂ ਨਾਨਕ ਭਵਨ ਵਿੱਖੇ ਆਗਾਮੀ ਲੋਕ ਸਭਾ ਚੋਣਾਂ ਇੱਕ ਮੀਟਿੰਗ ਹੋਈ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਮੰਤਰੀ ਅਤੇ ਆਗੂ ਸ਼ਾਮਲ ਰਹੇ।
ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੋਇਆਂ ਕੈਬਨਿਟ ਮੰਤਰੀ ਹਰਭਜਨ ਸਿੰਘ ਨੇ ਈਟੀਓ ਨੇ ਕਿਹਾ ਕਿ ਸੰਜੇ ਸਿੰਘ ਦੀ ਰਿਹਾਈ ਲੋਕਤੰਤਰ ਦੀ ਜਿੱਤ ਹੈ, ਸੱਚ ਨੂੰ ਕਦੇ ਵੀ ਦਬਾਇਆ ਨਹੀਂ ਜਾ ਸਕਦਾ ਹੈ।
ਈਟੀਓ ਨੇ ਕਿਹਾ ਕਿ ਭਾਜਪਾ ਵੱਲੋਂ ਸਾਡੇ ਆਗੂਆਂ ਅਤੇ ਵਿਧਾਇਕਾਂ ਨੂੰ ਆਪਰੇਸ਼ਨ ਲੋਟਸ ਤਹਿਤ ਪੈਸੇ ਦੀ ਪੇਸ਼ਕਸ਼ ਕੀਤੀ ਜਾ ਰਹੀ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਸਾਡੇ ਆਗੂ ਅਤੇ ਵਿਧਾਇਕ ਆਪਣੇ ਆਪ ਨੂੰ ਵੇਚਣ ਵਾਲਿਆਂ ਵਿੱਚ ਸ਼ਾਮਲ ਨਹੀਂ ਹਨ ਅਤੇ ਭਾਜਪਾ ਦਾ ਇਹ ਲੋਟਸ ਅਪਰੇਸ਼ਨ ਫੇਲ੍ਹ ਹੋਵੇਗਾ ਅਤੇ ਜਿਨ੍ਹਾਂ ਨੇ ਆਮ ਆਦਮੀ ਪਾਰਟੀ ਦਾ ਸਾਥ ਛੱਡ ਦਿੱਤਾ, ਉਨ੍ਹਾਂ ਦੀ ਸਾਨੂੰ ਕੋਈ ਪਰਵਾਹ ਨਹੀਂ ਹੈ। ਉਨ੍ਹਾਂ ਕਿਹਾ ਕਿ ਲੋਕ ਸਾਡੀ ਸਰਕਾਰ ਦੀਆਂ ਨੀਤੀਆਂ ਤੋਂ ਖੁਸ਼ ਹਨ ਅਤੇ ਸਾਡਾ ਸਮਰਥਨ ਕਰ ਰਹੇ ਹਨ।
ਇਹ ਵੀ ਪੜ੍ਹੋ: Wheat: ਸਾਵਧਾਨ! ਵਧਦੀ ਗਰਮੀ ਕਰਕੇ ਇਸ ਫਸਲ ਦਾ ਹੋ ਸਕਦਾ ਨੁਕਸਾਨ ਤੇ ਲੱਗ ਸਕਦੀ ਆਹ ਗੰਭੀਰ ਬਿਮਾਰੀ
ਉੱਥੇ ਹੀ ਮੀਟਿੰਗ ਵਿੱਚ ਪਹੁੰਚੀ ਵਿਧਾਇਕ ਜੀਵਨਜੋਤ ਕੌਰ ਨੇ ਕਿਹਾ ਕਿ ਜਿਵੇਂ ਭਾਜਪਾ ਆਪਰੇਸ਼ਨ ਲੋਟਸ ਤਹਿਤ ਸਾਡੇ ਵਿਧਾਇਕਾਂ ਨੂੰ ਖਰੀਦ ਰਹੀ ਹੈ, ਉਸੇ ਤਰ੍ਹਾਂ ਮੈਨੂੰ ਵੀ ਇਕ ਵਿਦੇਸ਼ੀ ਨੰਬਰ ਤੋਂ ਫੋਨ ਆਇਆ ਸੀ ਅਤੇ ਮੈਨੂੰ ਵੀ ਇਹ ਆਫਰ ਦਿੱਤਾ ਗਿਆ ਹੈ।
ਜੀਵਨਜੋਤ ਕੌਰ ਨੇ ਕਿਹਾ ਕਿ ਈ.ਡੀ. ਅਤੇ ਭਾਜਪਾ ਨੂੰ ਧੋਣ ਵਾਲੀ ਮਸ਼ੀਨ ਕਿਹਾ ਜਾ ਰਿਹਾ ਹੈ, ਜਿਸ ਦੇ ਭਾਜਪਾ ਵਿਚ ਜਾਣ 'ਤੇ ਜ਼ਿਆਦਾ ਕੇਸ ਹੁੰਦੇ ਹਨ ਉਹ ਸਾਫ ਨਿਕਲ ਜਾਂਦੇ ਹਨ।
ਉਨ੍ਹਾਂ ਨੇ ਕਿਹਾ ਕਿ ਹੁਣ ਜਿਹੜੀਆਂ ਲੋਕ ਸਭਾ ਚੋਣਾਂ ਹੋਣ ਜਾ ਰਹੀਆਂ ਹਨ, ਉਹ ਸਿੱਧੇ ਤੌਰ 'ਤੇ ਲੋਕਤੰਤਰ ਬਨਾਮ ਤਾਨਾਸ਼ਾਹੀ ਨਾਲ ਸਬੰਧਤ ਹਨ।
ਜ਼ਿਕਰ ਕਰ ਦਈਏ ਕਿ ਲੋਕ ਸਭਾ ਚੋਣਾਂ ਹੋਣ ਨੂੰ ਕੁਝ ਸਮਾਂ ਬਾਕੀ ਬਚਿਆ ਹੈ ਅਤੇ ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਭਾਜਪਾ ਦਾ ਪੱਲਾ ਫੜ ਲਿਆ ਹੈ। ਉੱਥੇ ਹੀ ਆਪ ਦੇ ਮੰਤਰੀਆਂ ਵਲੋਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਭਾਜਪਾ ਆਪਰੇਸ਼ਨ ਲੋਟਸ ਤਹਿਤ ਸਾਡੇ ਆਗੂਆਂ ਨੂੰ ਖਰੀਦ ਰਹੀ ਹੈ, ਉਨ੍ਹਾਂ ਨੂੰ ਪੈਸਿਆਂ ਦੀ ਪੇਸ਼ਕਸ਼ ਕੀਤਾ ਜਾ ਰਹੀ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ਇਹ ਵੀ ਪੜ੍ਹੋ: ਹੁਣ ਰਿਟਾਇਰਮੈਂਟ ਤੋਂ ਬਾਅਦ ਦੀ ਜ਼ਿੰਦਗੀ ਬਾਰੇ ਫਿਕਰ ਕਰਨ ਦੀ ਲੋੜ ਨਹੀਂ, ਜਾਣੋ ਸਰਕਾਰ ਦੀ ਖਾਸ ਯੋਜਨਾ ਬਾਰੇ...