ਪੜਚੋਲ ਕਰੋ
Advertisement
CM ਭਗਵੰਤ ਮਾਨ ਦੀ ਅਗਵਾਈ 'ਚ 'ਆਪ' ਵਿਧਾਇਕਾਂ ਨੇ ਘੜੀ ਅਗਲੀ ਰਣਨੀਤੀ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab CM Bhagwant Mann) ਨੇ ਅੱਜ ਆਪਣੇ ਵਿਧਾਇਕਾਂ ਦੀ ਮੀਟਿੰਗ ਬੁਲਾਈ ਹੈ।
ਸ਼ੰਕਰ ਦਾਸ ਦੀ ਰਿਪੋਰਟ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab CM Bhagwant Mann) ਨੇ ਅੱਜ ਆਪਣੇ ਵਿਧਾਇਕਾਂ ਦੀ ਮੀਟਿੰਗ ਬੁਲਾਈ ਹੈ। AAP Punjab ਦੇ ਟਵਿੱਟਰ 'ਤੇ ਆਮ ਆਦਮੀ ਪਾਰਟੀ ਪੰਜਾਬ ਨੇ ਟਵੀਟ ਕਰਦਿਆਂ ਲਿਖਿਆ, BJP-ਕਾਂਗਰਸ ਦੀ ਮਿਲੀਭੁਗਤ ਨਾਲ ਪੰਜਾਬ ‘ਚ ਲੋਕਾਂ ਵੱਲੋਂ ਚੁਣੀ ਹੋਈ ਸਰਕਾਰ ਨੂੰ ਵਿਧਾਨ ਸਭਾ ‘ਚ ਵਿਸ਼ਵਾਸ ਮਤ ਨਾ ਪੇਸ਼ ਕਰਨ ਦੇ ਸੰਦਰਭ ‘ਚ CM ਭਗਵੰਤ ਮਾਨ ਦੀ ਅਗਵਾਈ ‘ਚ ਸਾਰੇ MLAs ਅਗਲੀ ਰਣਨੀਤੀ ‘ਤੇ ਚਰਚਾ ਕਰਨ ਲਈ ਅਹਿਮ ਮੀਟਿੰਗ ‘ਚ ਸ਼ਾਮਲ ਹੋਏ।
BJP-ਕਾਂਗਰਸ ਦੀ ਮਿਲੀਭੁਗਤ ਨਾਲ ਪੰਜਾਬ ‘ਚ ਲੋਕਾਂ ਵੱਲੋਂ ਚੁਣੀ ਹੋਈ ਸਰਕਾਰ ਨੂੰ ਵਿਧਾਨ ਸਭਾ ‘ਚ ਵਿਸ਼ਵਾਸ ਮੱਤ ਨਾ ਪੇਸ਼ ਕਰਨ ਦੇ ਸੰਦਰਭ ‘ਚ CM @BhagwantMann ਜੀ ਦੀ ਅਗਵਾਈ ‘ਚ ਸਾਰੇ MLAs ਅਗਲੀ ਰਣਨੀਤੀ ‘ਤੇ ਚਰਚਾ ਕਰਨ ਲਈ ਅਹਿਮ ਮੀਟਿੰਗ ‘ਚ ਸ਼ਾਮਲ ਹੋਏ।#MurderofDemocracy pic.twitter.com/0uAm8Sunjt
— AAP Punjab (@AAPPunjab) September 22, 2022
ਦਰਅਸਲ 'ਚ ਮੁੱਖ ਮੰਤਰੀ ਭਗਵੰਤ ਮਾਨ ਅੱਜ ਆਪਣੇ ਵਿਧਾਇਕਾਂ ਨਾਲ ਮੀਟਿੰਗ ਕਰ ਰਹੇ ਹਨ। ਮੁੱਖ ਮੰਤਰੀ ਨੇ ਇਹ ਮੀਟਿੰਗ ਰਾਜਪਾਲ ਬਨਵਾਰੀ ਲਾਲ ਪੁਰੋਹਿਤ (Governor Banwari Lal Purohit) ਦੇ ਉਸ ਫੈਸਲੇ ਤੋਂ ਬਾਅਦ ਬੁਲਾਈ ਹੈ,ਜਿਸ ਵਿੱਚ ਉਨ੍ਹਾਂ ਨੇ ਵਿਸ਼ਵਾਸ ਮਤ ਸਾਬਤ ਕਰਨ ਲਈ ਵਿਸ਼ੇਸ਼ ਇਜਲਾਸ ਬੁਲਾਉਣ ਦੇ ਸੂਬਾ ਸਰਕਾਰ ਦੇ ਫੈਸਲੇ ਨੂੰ ਗਲਤ ਦੱਸਿਆ ਸੀ। ਰਾਜਪਾਲ ਨੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦਾ ਆਪਣਾ ਆਦੇਸ਼ ਵਾਪਸ ਲੈ ਲਿਆ ਸੀ। ਭਾਜਪਾ 'ਤੇ ਆਪਣੇ ਵਿਧਾਇਕਾਂ ਵੱਲੋਂ ਖਰੀਦ ਫ਼ਰੋਖ਼ਤ ਦਾ ਆਰੋਪ ਲਗਾਉਣ ਤੋਂ ਬਾਅਦ ਮਾਨ ਸਰਕਾਰ ਨੇ ਵੀਰਵਾਰ ਨੂੰ ਇੱਕ ਦਿਨ ਦਾ ਵਿਸ਼ੇਸ਼ ਇਜਲਾਸ ਬੁਲਾਉਣ ਦਾ ਫੈਸਲਾ ਕੀਤਾ ਸੀ।
ਰਾਜਪਾਲ ਦੇ ਫੈਸਲੇ 'ਤੇ ਮੁੱਖ ਮੰਤਰੀ ਮਾਨ ਨੇ ਕੀ ਕਿਹਾ
ਭਗਵੰਤ ਮਾਨ ਨੇ ਰਾਜਪਾਲ ਦੇ ਵਿਸ਼ੇਸ਼ ਸੈਸ਼ਨ ਦੇ ਫੈਸਲੇ ਨੂੰ ਵਾਪਸ ਲੈਣ 'ਤੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਨੇ ਟਵਿਟਰ 'ਤੇ ਲਿਖਿਆ, ''ਰਾਜਪਾਲ ਵੱਲੋਂ ਵਿਧਾਨ ਸਭਾ ਨੂੰ ਨਾ ਚੱਲਣ ਦੇਣਾ ਦੇਸ਼ ਦੇ ਲੋਕਤੰਤਰ 'ਤੇ ਵੱਡੇ ਸਵਾਲ ਖੜ੍ਹੇ ਕਰਦਾ ਹੈ...ਹੁਣ ਲੋਕਤੰਤਰ ਨੂੰ ਕਰੋੜਾਂ ਲੋਕਾਂ ਵੱਲੋਂ ਚੁਣੇ ਹੋਏ ਜਨਤਕ ਨੁਮਾਇੰਦੇ ਚਲਾਉਣਗੇ ਜਾਂ ਕੇਂਦਰ ਸਰਕਾਰ ਵੱਲੋਂ ਨਿਯੁਕਤ ਕੀਤਾ ਇੱਕ ਵਿਅਕਤੀ... ਇੱਕ ਪਾਸੇ ਭੀਮ ਰਾਓ ਜੀ ਦਾ ਸੰਵਿਧਾਨ ਤੇ ਦੂਜੇ ਪਾਸੇ ਆਪਰੇਸ਼ਨ ਲੋਟਸ... ਜਨਤਾ ਦੇਖ ਰਹੀ ਹੈ।"
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਦਿੱਲੀ ਵਿੱਚ ਵੀ ਅਰਵਿੰਦ ਕੇਜਰੀਵਾਲ ਦੀ ਸਰਕਾਰ ਨੇ ਵੀ ਵਿਸ਼ੇਸ਼ ਇਜਲਾਸ ਬੁਲਾ ਕੇ ਵਿਸ਼ਵਾਸ ਮਤ ਹਾਸਿਲ ਕੀਤਾ ਸੀ। 'ਆਪ' ਭਾਜਪਾ 'ਤੇ ਆਪਣੀਆਂ ਸਰਕਾਰਾਂ ਨੂੰ ਅਸਥਿਰ ਕਰਨ ਅਤੇ ਵਿਧਾਇਕਾਂ ਦੀ ਖਰੀਦ ਫ਼ਰੋਖ਼ਤ ਦਾ ਆਰੋਪ ਲਗਾ ਰਹੀ ਹੈ। ਇਸ ਤੋਂ ਬਾਅਦ ਦਿੱਲੀ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਗਿਆ ਸੀ। ਇਸੇ ਤਰਜ਼ 'ਤੇ ਭਗਵੰਤ ਮਾਨ ਸਰਕਾਰ ਨੇ ਵੀ ਵਿਸ਼ੇਸ਼ ਇਜਲਾਸ ਬੁਲਾਉਣ ਦਾ ਫੈਸਲਾ ਕੀਤਾ ਸੀ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਅੰਮ੍ਰਿਤਸਰ
ਪੰਜਾਬ
ਦੇਸ਼
ਪੰਜਾਬ
Advertisement