ਪੜਚੋਲ ਕਰੋ

Punjab News: ਰਿਸ਼ਵਤ ਮਾਮਲੇ 'ਚ ਐਕਸ਼ਨ ਮਗਰੋਂ 'ਆਪ' ਵਿਧਾਇਕ ਅਮਿਤ ਰਤਨ ਦਾ ਵੱਡਾ ਦਾਅਵਾ, ਰਿਸ਼ਮ ਗਰਗ ਮੇਰਾ ਪੀਏ ਹੀ ਨਹੀਂ...

Punjab News: ਰਿਸ਼ਵਤ ਮਾਮਲੇ ਵਿੱਚ ਵਿਜੀਲੈਂਸ ਬਿਊਰੋ ਦੀ ਕਾਰਵਾਈ ਮਗਰੋਂ ਬਠਿੰਡਾ ਦਿਹਾਤੀ ਤੋਂ ਆਮ ਆਦਮੀ ਪਾਰਟੀ ਦੇ  ਵਿਧਾਇਕ ਅਮਿਤ ਰਤਨ ਨੇ ਦਾਅਵਾ ਕੀਤਾ ਹੈ ਕਿ ਇਸ ਨਾਲ ਉਨ੍ਹਾਂ ਦਾ ਕੋਈ ਲੈਣ-ਦੇਣ ਨਹੀਂ।

Punjab News: ਰਿਸ਼ਵਤ ਮਾਮਲੇ ਵਿੱਚ ਵਿਜੀਲੈਂਸ ਬਿਊਰੋ ਦੀ ਕਾਰਵਾਈ ਮਗਰੋਂ ਬਠਿੰਡਾ ਦਿਹਾਤੀ ਤੋਂ ਆਮ ਆਦਮੀ ਪਾਰਟੀ ਦੇ  ਵਿਧਾਇਕ ਅਮਿਤ ਰਤਨ ਨੇ ਦਾਅਵਾ ਕੀਤਾ ਹੈ ਕਿ ਇਸ ਨਾਲ ਉਨ੍ਹਾਂ ਦਾ ਕੋਈ ਲੈਣ-ਦੇਣ ਨਹੀਂ। ਸੋਸ਼ਲ ਮੀਡੀਆ ’ਤੇ ਆਪਮੀ ਚੁੱਪੀ ਤੋੜਦਿਆਂ ਵਿਧਾਇਕ ਅਮਿਤ ਰਤਨ ਨੇ ਸਪੱਸ਼ਟੀਕਰਨ ਦਿੱਤਾ ਹੈ ਕਿ ਰਿਸ਼ਮ ਗਰਗ ਨਾਂ ਦਾ ਉਨ੍ਹਾਂ ਦਾ ਕੋਈ ਪੀਏ ਨਹੀਂ। ਉਨ੍ਹਾਂ ਦਾਅਵਾ ਕੀਤਾ ਹੈ ਕਿ ਉਨ੍ਹਾਂ ਦਾ ਪੀਏ ਰਣਬੀਰ ਸਿੰਘ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਸਿਆਸੀ ਪਾਰਟੀਆਂ ਬਦਨਾਮ ਕਰ ਰਹੀਆਂ ਹਨ। ਉਨ੍ਹਾਂ ਇਹ ਰਿਸ਼ਵਤ ਲੈਣ ਵਾਲੀ ਘਟਨਾ ਦੀ ਜਾਂਚ ਦੀ ਮੰਗ ਵੀ ਕੀਤੀ।

ਦੱਸ ਦਈਏ ਕਿ ਵਿਜੀਲੈਂਸ ਨੇ ਦਾਅਵਾ ਕੀਤਾ ਹੈ ਕਿ ਬਠਿੰਡਾ ਦਿਹਾਤੀ ਤੋਂ ‘ਆਪ’ ਵਿਧਾਇਕ ਅਮਿਤ ਰਤਨ ਦੇ ਪੀਏ ਰਿਸ਼ਮ ਗਰਗ ਨੂੰ 4 ਲੱਖ ਰੁਪਏ ਦੀ ਕਥਿਤ ਰਿਸ਼ਵਤ ਲੈਂਦੇ ਹੋਏ ਕਾਬੂ ਕੀਤਾ ਹੈ। ਰਿਸ਼ਮ ਗਰਗ ਸਮਾਣਾ ਦੇ ਵਸਨੀਕ ਹਨ। ਇਸੇ ਦੌਰਾਨ ਵਿਧਾਇਕ ਨੇ ਰਿਸ਼ਮ ਗਰਗ ਨੂੰ ਆਪਣਾ ਪੀਏ ਮੰਨਣ ਤੋਂ ਇਨਕਾਰ ਕੀਤਾ ਹੈ। ਉਸ ਨੂੰ ਪਿੰਡ ਘੁੱਦਾ ਦੀ ਸਰਪੰਚ ਸੀਮਾ ਰਾਣੀ ਦੇ ਪਤੀ ਪ੍ਰਿਤਪਾਲ ਕੁਮਾਰ ਵੱਲੋਂ ਕੀਤੀ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫਤਾਰ ਕੀਤਾ ਗਿਆ ਹੈ। 


ਦੱਸ ਦਈਏ ਕਿ ਸਰਪੰਚ ਤੇ ਉਸ ਦੇ ਪਤੀ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਕਿ ਗ੍ਰਾਮ ਪੰਚਾਇਤ ਘੁੱਦਾ ਨੂੰ 15ਵੇਂ ਵਿੱਤ ਕਮਿਸ਼ਨ ਤਹਿਤ ਬਲਾਕ ਸਮਿਤੀ ਰਾਹੀਂ ਪ੍ਰਾਪਤ 25 ਲੱਖ ਰੁਪਏ ਦੀ ਸਰਕਾਰੀ ਗ੍ਰਾਂਟ ਨੂੰ ਬੀਡੀਪੀਓ ਤੋਂ ਰਿਲੀਜ਼ ਕਰਾਉਣ ਬਦਲੇ ਪੀਏ 5 ਲੱਖ ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਿਹਾ ਹੈ। ਉਹ ਮਜਬੂਰਨ ਉਸ ਕੋਲੋਂ ਪਹਿਲੀ ਕਿਸ਼ਤ ਵਜੋਂ 50,000 ਰੁਪਏ ਲੈ ਚੁੱਕਾ ਹੈ। 


ਇਸ ਸਬੰਧੀ ਸੀਮਾ ਰਾਣੀ ਨੇ ਵਿਜੀਲੈਂਸ ਬਿਊਰੋ ਦੇ ਡੀਜੀਪੀ ਤੱਕ ਪਹੁੰਚ ਕੀਤੀ। ਇਸ ਤੋਂ ਬਾਅਦ ਉਨ੍ਹਾਂ ਨੂੰ ਬਠਿੰਡਾ ਸੰਪਰਕ ਕਰਨ ਲਈ ਕਿਹਾ ਗਿਆ। ਉਨ੍ਹਾਂ ਕਿਹਾ ਕਿ ਇਸ ਤੋਂ ਬਾਅਦ ਬਠਿੰਡਾ ਵਿੱਚ ਵਿਜੀਲੈਂਸ ਨਾਲ ਸੰਪਰਕ ਕੀਤਾ। ਇਸ ਮਾਮਲੇ ਵਿੱਚ ਲੰਘੀ 10 ਫਰਵਰੀ ਨੂੰ 50,000 ਹਜ਼ਾਰ ਰੁਪਏ ਦਿੱਤੇ ਗਏ ਸਨ। ਸੌਦਾ ਤੈਅ ਹੋਣ ਮਗਰੋਂ ਬਾਕੀ ਬਚਦੀ 4 ਲੱਖ ਦੀ ਰਾਸ਼ੀ ਦੇਣ ਦੀ ਗੱਲ ਨੇਪਰੇ ਚੜ੍ਹੀ। 

ਜਦੋਂ ਵਿਧਾਇਕ ਅਮਿਤ ਰਤਨ ਸਰਕਟ ਹਾਊਸ ਵਿੱਚ ਗੱਡੀ ਤੋਂ ਨਿਕਲ ਕੇ ਲੋਕਾਂ ਨੂੰ ਮਿਲਣ ਲੱਗੇ ਤਾਂ ਉਨ੍ਹਾਂ ਦੇ ਪੀਏ ਰਿਸ਼ਮ ਗਰਗ ਨੇ ਰਿਸ਼ਵਤ ਵਾਲੀ 4 ਲੱਖ ਦੀ ਰਾਸ਼ੀ ਫੜ ਕੇ ਗੱਡੀ ਵਿੱਚ ਰੱਖ ਦਿੱਤੀ। ਇਸ ਦੌਰਾਨ ਵਿਜੀਲੈਂਸ ਨੇ ਰਿਸ਼ਮ ਗਰਗ ਨੂੰ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ ਜਦੋਂ ਕਿ ਉਸ ਨੇ ਭੱਜਣ ਦੀ ਕੋਸ਼ਿਸ ਵੀ ਕੀਤੀ। 

ਇਸ ਮੌਕੇ ਵਿਧਾਇਕ ਅਮਿਤ ਰਤਨ ਕੋਟਫੱਤਾ ਨੂੰ ਸਰਕਟ ਹਾਊਸ ਵਿੱਚ ਵਿਜੀਲੈਂਸ ਦੇ ਅਧਿਕਾਰੀਆਂ ਨੇ ਨਜ਼ਰਬੰਦ ਕਰ ਲਿਆ। ਸਰਕਾਰੀ ਗਵਾਹ ਸਮੇਤ ਵਿਧਾਇਕ ਅਮਿਤ ਰਤਨ, ਪੀਏ ਰਿਸ਼ਮ ਗਰਗ ਸਰਕਟ ਹਾਊਸ ਵਿੱਚ ਘਿਰੇ ਰਹੇ। ਅਮਿਤ ਰਤਨ ਤੋਂ ਅਧਿਕਾਰੀਆਂ ਨੇ ਕਈ ਘੰਟੇ ਪੁੱਛਗਿੱਛ ਕੀਤੀ ਤੇ ਮਾਹੌਲ ਤਲਖੀ ਵਾਲਾ ਬਣ ਗਿਆ।

ਟਾਪ ਹੈਡਲਾਈਨ

Punjab Schools: ਪੰਜਾਬ ਦੇ ਸਕੂਲ ਛੁੱਟੀ ਵਾਲੇ ਦਿਨ ਵੀ ਰਹਿਣਗੇ ਖੁੱਲ੍ਹੇ, ਜਾਰੀ ਹੋਏ ਨਵੇਂ ਹੁਕਮ...
Punjab Schools: ਪੰਜਾਬ ਦੇ ਸਕੂਲ ਛੁੱਟੀ ਵਾਲੇ ਦਿਨ ਵੀ ਰਹਿਣਗੇ ਖੁੱਲ੍ਹੇ, ਜਾਰੀ ਹੋਏ ਨਵੇਂ ਹੁਕਮ...
Transfers News: ਪੰਜਾਬ ਦੇ ਇਸ ਵਿਭਾਗ ਵਿੱਚ ਵੱਡਾ ਫੇਰਬਦਲ, 8 ਸੀਨੀਅਰ ਅਧਿਕਾਰੀਆਂ ਦੇ ਅਚਾਨਕ ਤਬਾਦਲੇ; ਸਰਕਾਰ ਦੇ...
ਪੰਜਾਬ ਦੇ ਇਸ ਵਿਭਾਗ ਵਿੱਚ ਵੱਡਾ ਫੇਰਬਦਲ, 8 ਸੀਨੀਅਰ ਅਧਿਕਾਰੀਆਂ ਦੇ ਅਚਾਨਕ ਤਬਾਦਲੇ; ਸਰਕਾਰ ਦੇ...
Punjab News: ਪੰਜਾਬ ਸਰਕਾਰ ਦਾ ਵੱਡਾ ਐਲਾਨ, ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਅਤੇ ਮੁਫ਼ਤ ਡਾਕਟਰੀ ਇਲਾਜ ਦਾ ਸਿਰਫ਼ ਇਨ੍ਹਾਂ ਲੋਕਾਂ ਨੂੰ ਮਿਲੇਗਾ ਲਾਭ; ਵੋਟਰ ਲਿਸਟ ਵਿੱਚ ਨਾਮ...
ਪੰਜਾਬ ਸਰਕਾਰ ਦਾ ਵੱਡਾ ਐਲਾਨ, ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਅਤੇ ਮੁਫ਼ਤ ਡਾਕਟਰੀ ਇਲਾਜ ਦਾ ਸਿਰਫ਼ ਇਨ੍ਹਾਂ ਲੋਕਾਂ ਨੂੰ ਮਿਲੇਗਾ ਲਾਭ; ਵੋਟਰ ਲਿਸਟ ਵਿੱਚ ਨਾਮ...
Punjab News: ਪੰਜਾਬ ਕਾਂਗਰਸ ਦੇ ਬਾਗ਼ੀ ਧੜੇ ਦੀ 2 ਘੰਟੇ ਚੱਲੀ ਮੀਟਿੰਗ, ਭੂਪੇਸ਼ ਬਘੇਲ ਦਾ ਵੱਡਾ ਬਿਆਨ; ਬੋਲੇ- ਹਾਈਕਮਾਨ ਨੂੰ ਰਿਪੋਰਟ ਦੇਵਾਂਗਾ, ਸਿਰਫ਼ ਜਿੱਤਣ ਵਾਲੇ ਨੂੰ ਟਿਕਟ...
ਪੰਜਾਬ ਕਾਂਗਰਸ ਦੇ ਬਾਗ਼ੀ ਧੜੇ ਦੀ 2 ਘੰਟੇ ਚੱਲੀ ਮੀਟਿੰਗ, ਭੂਪੇਸ਼ ਬਘੇਲ ਦਾ ਵੱਡਾ ਬਿਆਨ; ਬੋਲੇ- ਹਾਈਕਮਾਨ ਨੂੰ ਰਿਪੋਰਟ ਦੇਵਾਂਗਾ, ਸਿਰਫ਼ ਜਿੱਤਣ ਵਾਲੇ ਨੂੰ ਟਿਕਟ...

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
Embed widget