(Source: ECI/ABP News)
Punjab Breaking News LIVE: ਰਿਸ਼ਵਤ ਮਾਮਲੇ 'ਚ ਐਕਸ਼ਨ ਮਗਰੋਂ 'ਆਪ' ਵਿਧਾਇਕ ਅਮਿਤ ਰਤਨ ਦਾ ਵੱਡਾ ਦਾਅਵਾ, ਵਜ਼ੀਫ਼ਾ ਘੁਟਾਲੇ 'ਚ ਪੰਜਾਬ ਸਰਕਾਰ ਦਾ ਵੱਡਾ ਐਕਸ਼ਨ, ਛੇ ਅਧਿਕਾਰੀ ਕੀਤੇ ਬਰਖਾਸਤ, ਬੀਜੇਪੀ ਦਾ ਭਗਵੰਤ ਮਾਨ ਸਰਕਾਰ ਨੂੰ ਸਵਾਲ!, ਮਜੀਠੀਆ ਦੇ ਦਾਅਵੇ ਮਗਰੋਂ ਮੱਚਿਆ ਹੜਕੰਪ
Punjab Breaking: ਰਿਸ਼ਵਤ ਮਾਮਲੇ 'ਚ ਐਕਸ਼ਨ ਮਗਰੋਂ 'ਆਪ' ਵਿਧਾਇਕ ਅਮਿਤ ਰਤਨ ਦਾ ਵੱਡਾ ਦਾਅਵਾ, ਵਜ਼ੀਫ਼ਾ ਘੁਟਾਲੇ 'ਚ ਪੰਜਾਬ ਸਰਕਾਰ ਦਾ ਵੱਡਾ ਐਕਸ਼ਨ, ਛੇ ਅਧਿਕਾਰੀ ਕੀਤੇ ਬਰਖਾਸਤ, ਬੀਜੇਪੀ ਦਾ ਭਗਵੰਤ ਮਾਨ ਸਰਕਾਰ ਨੂੰ ਸਵਾਲ!
LIVE
![Punjab Breaking News LIVE: ਰਿਸ਼ਵਤ ਮਾਮਲੇ 'ਚ ਐਕਸ਼ਨ ਮਗਰੋਂ 'ਆਪ' ਵਿਧਾਇਕ ਅਮਿਤ ਰਤਨ ਦਾ ਵੱਡਾ ਦਾਅਵਾ, ਵਜ਼ੀਫ਼ਾ ਘੁਟਾਲੇ 'ਚ ਪੰਜਾਬ ਸਰਕਾਰ ਦਾ ਵੱਡਾ ਐਕਸ਼ਨ, ਛੇ ਅਧਿਕਾਰੀ ਕੀਤੇ ਬਰਖਾਸਤ, ਬੀਜੇਪੀ ਦਾ ਭਗਵੰਤ ਮਾਨ ਸਰਕਾਰ ਨੂੰ ਸਵਾਲ!, ਮਜੀਠੀਆ ਦੇ ਦਾਅਵੇ ਮਗਰੋਂ ਮੱਚਿਆ ਹੜਕੰਪ Punjab Breaking News LIVE: ਰਿਸ਼ਵਤ ਮਾਮਲੇ 'ਚ ਐਕਸ਼ਨ ਮਗਰੋਂ 'ਆਪ' ਵਿਧਾਇਕ ਅਮਿਤ ਰਤਨ ਦਾ ਵੱਡਾ ਦਾਅਵਾ, ਵਜ਼ੀਫ਼ਾ ਘੁਟਾਲੇ 'ਚ ਪੰਜਾਬ ਸਰਕਾਰ ਦਾ ਵੱਡਾ ਐਕਸ਼ਨ, ਛੇ ਅਧਿਕਾਰੀ ਕੀਤੇ ਬਰਖਾਸਤ, ਬੀਜੇਪੀ ਦਾ ਭਗਵੰਤ ਮਾਨ ਸਰਕਾਰ ਨੂੰ ਸਵਾਲ!, ਮਜੀਠੀਆ ਦੇ ਦਾਅਵੇ ਮਗਰੋਂ ਮੱਚਿਆ ਹੜਕੰਪ](https://cdn.abplive.com/imagebank/default_16x9.png)
Background
Punjab News: ਭਗਵੰਤ ਮਾਨ ਸਰਕਾਰ ਵੱਲੋਂ ਖੋਲ੍ਹੇ ਗਏ ਆਮ ਆਦਮੀ ਕਲੀਨਿਕ ਮੁੜ ਚਰਚਾ ਵਿੱਚ ਆ ਗਏ ਹਨ। ਕੇਂਦਰ ਸਰਕਾਰ ਨੇ ਪ੍ਰਾਇਮਰੀ ਹੈਲਥ ਸੈਂਟਰਾਂ ਨੂੰ ਆਮ ਆਦਮੀ ਕਲੀਨਿਕਾਂ ਵਿੱਚ ਬਦਲਣ ਦਾ ਸਖਤ ਨੋਟਿਸ ਲੈਂਦਿਆਂ ਨੈਸ਼ਨਲ ਹੈਲਥ ਮਿਸ਼ਨ ਤਹਿਤ ਫੰਡ ਰੋਕਣ ਦੀ ਚੇਤਾਵਨੀ ਦੇ ਦਿੱਤੀ ਹੈ। ਇਸ ਕਰਕੇ ਪੰਜਾਬ ਤੇ ਕੇਂਦਰ ਸਰਕਾਰਾਂ ਆਹਮੋ-ਸਾਹਮਣੇ ਹੋ ਗਈਆਂ ਹਨ।ਉਧਰ, ਭਾਰਤੀ ਜਨਤਾ ਪਾਰਟੀ ਨੇ ਵੀ ਪੰਜਾਬ ਸਰਕਾਰ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ। ਪਾਰਟੀ ਦੇ ਸੂਬਾਈ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਦੋਸ਼ ਲਾਇਆ ਹੈ ਕਿ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਆਮ ਆਦਮੀ ਕਲੀਨਿਕ ਖੋਲ੍ਹਣ ਦੇ ਨਾਮ ’ਤੇ ਕੇਂਦਰ ਸਰਕਾਰ ਵੱਲੋਂ ਭੇਜੇ ਗਏ ਕਰੋੜਾਂ ਰੁਪਏ ਖੁਰਦ-ਬੁਰਦ ਕਰਨ ’ਚ ਲੱਗੀ ਹੋਈ ਹੈ।
ਵਜ਼ੀਫ਼ਾ ਘੁਟਾਲੇ 'ਚ ਪੰਜਾਬ ਸਰਕਾਰ ਦਾ ਵੱਡਾ ਐਕਸ਼ਨ
Punjab News: ਪੰਜਾਬ ਸਰਕਾਰ ਨੇ ਪੋਸਟ ਮੈਟਰਿਕ ਵਜ਼ੀਫ਼ਾ ਘੁਟਾਲੇ ਵਿੱਚ ਵੱਡਾ ਐਕਸ਼ਨ ਲਿਆ ਹੈ। ਅਨੁਸੂਚਿਤ ਜਾਤਾਂ ਲਈ 39 ਕਰੋੜ ਰੁਪਏ ਦੇ ਪੋਸਟ ਮੈਟਰਿਕ ਵਜ਼ੀਫ਼ਾ ਘੁਟਾਲੇ ਦੀ ਜਾਂਚ ਵਿੱਚ ਦੋਸ਼ੀ ਪਾਏ ਛੇ ਅਧਿਕਾਰੀਆਂ ਨੂੰ ਬਰਖਾਸਤ ਕਰ ਦਿੱਤਾ ਗਿਆ ਹੈ। ਇਨ੍ਹਾਂ ਵਿੱਚੋਂ ਚਾਰ ਅਧਿਕਾਰੀ ਸਮਾਜਿਕ ਨਿਆਂ, ਸਸ਼ਕਤੀਕਰਨ ਤੇ ਘੱਟ ਗਿਣਤੀਆਂ ਬਾਰੇ ਵਿਭਾਗ ਤੇ ਦੋ ਜਣੇ ਵਿੱਤ ਵਿਭਾਗ ਨਾਲ ਸਬੰਧਤ ਹਨ।
ਹਾਸਲ ਜਾਣਕਾਰੀ ਮੁਤਾਬਕ ਬਰਖਾਸਤ ਕੀਤੇ ਅਧਿਕਾਰੀਆਂ ਵਿੱਚ ਪਰਮਿੰਦਰ ਸਿੰਘ ਗਿੱਲ ਡਿਪਟੀ ਡਾਇਰੈਕਟਰ, ਚਰਨਜੀਤ ਸਿੰਘ ਡਿਪਟੀ ਕੰਟਰੋਲਰ, ਮੁਕੇਸ਼ ਭਾਟੀਆ ਸੈਕਸ਼ਨ ਅਧਿਕਾਰੀ, ਰਜਿੰਦਰ ਚੋਪੜਾ ਸੁਪਰਡੈਂਟ ਤੇ ਰਾਕੇਸ਼ ਅਰੋੜਾ ਤੇ ਬਲਦੇਵ ਸਿੰਘ (ਦੋਵੇਂ ਸੀਨੀਅਰ ਸਹਾਇਕ) ਸ਼ਾਮਲ ਹਨ। ਇਨ੍ਹਾਂ ਵਿੱਚੋਂ ਚਰਨਜੀਤ ਤੇ ਰਾਕੇਸ਼ ਸੇਵਾ ਮੁਕਤ ਹੋ ਚੁੱਕੇ ਹਨ। ਇਨ੍ਹਾਂ ਦੀ ਬਰਖਾਸਤਗੀ ਸਬੰਧੀ ਹੁਕਮ ਸਬੰਧਤ ਵਿਭਾਗ ਦੀ ਮੰਤਰੀ ਡਾ. ਬਲਜੀਤ ਕੌਰ ਵੱਲੋਂ ਜਾਰੀ ਕੀਤੇ ਗਏ ਹਨ।
ਮਜੀਠੀਆ ਦੇ ਦਾਅਵੇ ਮਗਰੋਂ ਮੱਚਿਆ ਹੜਕੰਪ
Punjab News: ਸ਼੍ਰੋਮਣੀ ਅਕਾਲੀ ਦਲ ਨੇ ਆਮ ਆਦਮੀ ਪਾਰਟੀ ਉੱਪਰ ਗੰਭੀਰ ਇਲਜ਼ਾਮ ਲਾਏ ਹਨ। ਅਕਾਲੀ ਦਲ ਦੇ ਸੀਨੀਅਰ ਲੀਡਰ ਬਿਕਰਮ ਮਜੀਠੀਆ ਨੇ ਕਿਹਾ ਹੈ ਕਿ ਪੰਜਾਬ ਵਿੱਚ ਮਾਈਨਿੰਗ ਘੁਟਾਲਾ ਹੋ ਰਿਹਾ ਹੈ ਤੇ ਇਹ ਪੈਸਾ ਸਿੱਧਾ ਆਮ ਆਦਮੀ ਪਾਰਟੀ ਦੇ ਖਾਤੇ ਵਿੱਚ ਜਾ ਰਿਹਾ ਹੈ। ਮਜੀਠੀਆ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਵਿੱਚ ਬਾਹਰੋਂ ਰੇਤਾ ਤੇ ਬਜਰੀ ਲਿਆਉਣ ਵਾਲੇ ਵਾਹਨਾਂ ਤੋਂ ਲਈ ਜਾਂਦੀ ਰਾਇਲਟੀ ਸਬੰਧੀ 400 ਕਰੋੜ ਰੁਪਏ ਦਾ ਘਪਲਾ ਹੋਇਆ ਹੈ। ਅਕਾਲੀ ਦਲ ਦੇ ਇਸ ਦਾਅਵੇ ਮਗਰੋਂ ਪੰਜਾਬ ਦੀ ਸਿਆਸਤ ਵਿੱਚ ਹੜਕੰਪ ਮੱਚ ਗਿਆ ਹੈ।
Passport Verification New Facility : ਸਰਕਾਰ ਨੇ ਦਿੱਤੀ ਵੱਡੀ ਰਾਹਤ, ਹੁਣ ਸਿਰਫ 5 ਦਿਨਾਂ 'ਚ ਹੋਵੇਗੀ ਪਾਸਪੋਰਟ ਵੈਰੀਫਿਕੇਸ਼ਨ
ਪਾਸਪੋਰਟ ਬਣਵਾਉਣ ਦੇ ਚਾਹਵਾਨ ਲੋਕਾਂ ਲਈ ਨਵੀਂ ਸੇਵਾ ਸ਼ੁਰੂ ਕੀਤੀ ਗਈ ਹੈ। ਕੇਂਦਰੀ ਮੰਤਰੀ ਅਮਿਤ ਸ਼ਾਹ ਨੇ mPassport Seva ਨਾਮ ਦੀ ਇੱਕ ਨਵੀਂ ਸੁਵਿਧਾ ਸ਼ੁਰੂ ਕੀਤੀ ਹੈ। ਇਸ ਦੇ ਤਹਿਤ ਹੁਣ ਪਾਸਪੋਰਟ ਵੈਰੀਫਿਕੇਸ਼ਨ ਸਿਰਫ 5 ਦਿਨਾਂ 'ਚ ਪੂਰੀ ਹੋ ਜਾਵੇਗੀ। ਪਹਿਲਾਂ ਲੋਕਾਂ ਨੂੰ ਵੈਰੀਫਿਕੇਸ਼ਨ ਲਈ ਲੰਬਾ ਸਮਾਂ ਇੰਤਜ਼ਾਰ ਕਰਨਾ ਪੈਂਦਾ ਸੀ ਪਰ ਹੁਣ ਇਹ ਸਹੂਲਤ ਇੱਕ ਹਫ਼ਤੇ ਤੋਂ ਵੀ ਘੱਟ ਸਮੇਂ ਵਿੱਚ ਤੁਹਾਡਾ ਪਾਸਪੋਰਟ ਵੈਰੀਫਿਕੇਸ਼ਨ ਪੂਰਾ ਕਰ ਦੇਵੇਗੀ।
Chetan Sharma Resign : ਚੇਤਨ ਸ਼ਰਮਾ ਨੇ BCCI ਦੇ ਮੁੱਖ ਚੋਣਕਾਰ ਦੇ ਅਹੁਦੇ ਤੋਂ ਦਿੱਤਾ ਅਸਤੀਫਾ
BCCI ਦੇ ਮੁੱਖ ਚੋਣਕਾਰ ਚੇਤਨ ਸ਼ਰਮਾ ਨੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਹ ਹਾਲ ਹੀ ਵਿੱਚ ਇੱਕ ਨਿਊਜ਼ ਚੈਨਲ ਦੇ ਸਟਿੰਗ ਆਪ੍ਰੇਸ਼ਨ ਕਾਰਨ ਵਿਵਾਦਾਂ ਵਿੱਚ ਘਿਰ ਗਏ ਸੀ। ਚੇਤਨ ਨੇ ਸਟਿੰਗ 'ਚ ਟੀਮ ਇੰਡੀਆ ਦੇ ਕਈ ਖਿਡਾਰੀਆਂ ਦਾ ਜ਼ਿਕਰ ਕੀਤਾ ਸੀ। ਉਨ੍ਹਾਂ ਨੇ ਕਈ ਵਿਵਾਦਤ ਗੱਲਾਂ ਵੀ ਕਹੀਆਂ ਸਨ। ਉਦੋਂ ਤੋਂ ਉਨ੍ਹਾਂ ਦੇ ਅਹੁਦੇ 'ਤੇ ਸੰਕਟ ਬਣਿਆ ਹੋਇਆ ਸੀ। ਚੇਤਨ ਨੇ ਸ਼ੁੱਕਰਵਾਰ ਨੂੰ ਆਪਣਾ ਅਸਤੀਫਾ ਭਾਰਤੀ ਕ੍ਰਿਕਟ ਕੰਟਰੋਲ ਬੋਰਡ ਦੇ ਸਕੱਤਰ ਜੈ ਸ਼ਾਹ ਨੂੰ ਸੌਂਪ ਦਿੱਤਾ। ਰਿਪੋਰਟ ਮੁਤਾਬਕ ਅਸਤੀਫਾ ਪ੍ਰਵਾਨ ਕਰ ਲਿਆ ਗਿਆ ਹੈ। ਮੁੱਖ ਚੋਣਕਾਰ ਵਜੋਂ ਇਹ ਉਨ੍ਹਾਂ ਦਾ ਦੂਜਾ ਕਾਰਜਕਾਲ ਸੀ।
Mansa News: ਬੰਦੀ ਸਿੰਘਾਂ ਦੀ ਰਿਹਾਈ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ਨੂੰ ਲੈ ਕੇ ਨੌਜਵਾਨਾਂ ਵੱਲੋਂ ਰੋਸ ਮਾਰਚ
ਬੰਦੀ ਸਿੰਘਾਂ ਦੀ ਰਿਹਾਈ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ 'ਚ ਇਨਸਾਫ਼ ਨੂੰ ਲੈ ਕੇ ਅੱਜ ਮਾਨਸਾ ਵਿਖੇ ਸਿੱਖ ਜੱਥੇਬੰਦੀ ਦੀ ਅਗਵਾਈ ਹੇਠ ਨੌਜਵਾਨਾਂ ਨੇ ਰੋਸ ਮਾਰਚ ਕੱਢਿਆ। ਇਸ ਦੌਰਾਨ ਮਾਨਸਾ ਕੈਂਚੀਆਂ 'ਚ ਸਥਿਤ ਚੌਕ 'ਤੇ ਨੌਜਵਾਨਾਂ ਨੇ ਕੇਸਰੀ ਝੰਡੇ ਲਹਿਰਾਏ ਤੇ ਨਾਅਰੇਬਾਜ਼ੀ ਕੀਤੀ।
ਰਿਸ਼ਵਤ ਕੇਸ 'ਆਪ' ਵਿਧਾਇਕ ਅਮਿਤ ਰਤਨ ਦੀਆਂ ਵਧੀਆਂ ਮੁਸ਼ਕਲਾਂ
Punjab News: ਬਠਿੰਡਾ ਦਿਹਾਤੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਿਤ ਰਤਨ ਦੇ ਸਹਿਯੋਗੀ ਨੂੰ ਚਾਰ ਲੱਖ ਰੁਪਏ ਦੀ ਰਿਸ਼ਵਤ ਨਾਲ ਗ੍ਰਿਫਤਾਰ ਕਰਵਾਉਣ ਵਾਲੇ ਪ੍ਰਿਤਪਾਲ ਗੋਇਲ ਨੇ ਅਹਿਮ ਖੁਲਾਸੇ ਕੀਤੇ ਹਨ। ਉਨ੍ਹਾਂ ਕਿਹਾ ਹੈ ਕਿ ਇਸ ਤੋਂ ਪਹਿਲਾਂ ਵੀ ਕਈ ਵਾਰ ਰਿਸ਼ਮ ਗੁਪਤਾ ਨੂੰ ਪੈਸੇ ਦਿੱਤੇ ਸਨ। ਇਸ ਦੇ ਨਾਲ ਹੀ ਵਿਜੀਲੈਂਸ ਦੀ ਕਾਰਵਾਈ ਤੋਂ ਅਸੰਤੁਸ਼ਟ ਹੁੰਦਿਆਂ ਪ੍ਰਿਤਪਾਲ ਸਿੰਘ ਨੇ ਵਿਧਾਇਕ ਦੀ ਗ੍ਰਿਫਤਾਰੀ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਹੈ ਕਿ ਇਨਸਾਫ ਨਾ ਮਿਲਣ ਤੇ ਧਰਨਾ ਪ੍ਰਦਰਸ਼ਨ ਕੀਤਾ ਜਾਏਗਾ ਤੇ ਅਦਾਲਤ ਵਿੱਚ ਜਾਵਾਂਗੇ।
ਸਿੱਖਿਆ ਵਿਭਾਗ 'ਚ ਲਗਾਤਾਰ 10 ਸਾਲਾਂ ਤੋਂ ਠੇਕੇ ’ਤੇ ਕੰਮ ਕਰਨ ਵਾਲੇ ਅਧਿਆਪਕ ਤੇ ਮੁਲਾਜ਼ਮ ਹੋਣਗੇ ਰੈਗੂਲਰ
Punjab News : ਪੰਜਾਬ ਦੇ ਸਿੱਖਿਆ ਵਿਭਾਗ ਵਿੱਚ ਠੇਕੇ ’ਤੇ ਕੰਮ ਕਰਦੇ ਅਧਿਆਪਕਾਂ ਤੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਸੱਤਾ ਵਿੱਚ ਆਉਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਕੱਚੇ ਕਰਮਚਾਰੀਆਂ ਨੂੰ ਰੈਗੂਲਰ ਕਰਨ ਦਾ ਵਾਅਦਾ ਕੀਤਾ ਸੀ। ਸਰਕਾਰ ਬਣਨ ਤੋਂ ਬਾਅਦ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੀ ਨੀਤੀ ਬਣਾਈ ਗਈ ਸੀ। ਹੁਣ ਇਸੇ ਤਹਿਤ ਮੁਲਾਜ਼ਮਾਂ ਨੂੰ ਰੈਗੂਲਰ ਕੀਤਾ ਜਾ ਰਿਹਾ ਹੈ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)