= liveblogState.currentOffset ? 'uk-card uk-card-default uk-card-body uk-padding-small _box_shadow hidden' : 'uk-card uk-card-default uk-card-body uk-padding-small _box_shadow'">
Passport Verification New Facility : ਸਰਕਾਰ ਨੇ ਦਿੱਤੀ ਵੱਡੀ ਰਾਹਤ, ਹੁਣ ਸਿਰਫ 5 ਦਿਨਾਂ 'ਚ ਹੋਵੇਗੀ ਪਾਸਪੋਰਟ ਵੈਰੀਫਿਕੇਸ਼ਨ ਪਾਸਪੋਰਟ ਬਣਵਾਉਣ ਦੇ ਚਾਹਵਾਨ ਲੋਕਾਂ ਲਈ ਨਵੀਂ ਸੇਵਾ ਸ਼ੁਰੂ ਕੀਤੀ ਗਈ ਹੈ। ਕੇਂਦਰੀ ਮੰਤਰੀ ਅਮਿਤ ਸ਼ਾਹ ਨੇ mPassport Seva ਨਾਮ ਦੀ ਇੱਕ ਨਵੀਂ ਸੁਵਿਧਾ ਸ਼ੁਰੂ ਕੀਤੀ ਹੈ। ਇਸ ਦੇ ਤਹਿਤ ਹੁਣ ਪਾਸਪੋਰਟ ਵੈਰੀਫਿਕੇਸ਼ਨ ਸਿਰਫ 5 ਦਿਨਾਂ 'ਚ ਪੂਰੀ ਹੋ ਜਾਵੇਗੀ। ਪਹਿਲਾਂ ਲੋਕਾਂ ਨੂੰ ਵੈਰੀਫਿਕੇਸ਼ਨ ਲਈ ਲੰਬਾ ਸਮਾਂ ਇੰਤਜ਼ਾਰ ਕਰਨਾ ਪੈਂਦਾ ਸੀ ਪਰ ਹੁਣ ਇਹ ਸਹੂਲਤ ਇੱਕ ਹਫ਼ਤੇ ਤੋਂ ਵੀ ਘੱਟ ਸਮੇਂ ਵਿੱਚ ਤੁਹਾਡਾ ਪਾਸਪੋਰਟ ਵੈਰੀਫਿਕੇਸ਼ਨ ਪੂਰਾ ਕਰ ਦੇਵੇਗੀ।
= liveblogState.currentOffset ? 'uk-card uk-card-default uk-card-body uk-padding-small _box_shadow hidden' : 'uk-card uk-card-default uk-card-body uk-padding-small _box_shadow'">
Chetan Sharma Resign : ਚੇਤਨ ਸ਼ਰਮਾ ਨੇ BCCI ਦੇ ਮੁੱਖ ਚੋਣਕਾਰ ਦੇ ਅਹੁਦੇ ਤੋਂ ਦਿੱਤਾ ਅਸਤੀਫਾ BCCI ਦੇ ਮੁੱਖ ਚੋਣਕਾਰ ਚੇਤਨ ਸ਼ਰਮਾ ਨੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਹ ਹਾਲ ਹੀ ਵਿੱਚ ਇੱਕ ਨਿਊਜ਼ ਚੈਨਲ ਦੇ ਸਟਿੰਗ ਆਪ੍ਰੇਸ਼ਨ ਕਾਰਨ ਵਿਵਾਦਾਂ ਵਿੱਚ ਘਿਰ ਗਏ ਸੀ। ਚੇਤਨ ਨੇ ਸਟਿੰਗ 'ਚ ਟੀਮ ਇੰਡੀਆ ਦੇ ਕਈ ਖਿਡਾਰੀਆਂ ਦਾ ਜ਼ਿਕਰ ਕੀਤਾ ਸੀ। ਉਨ੍ਹਾਂ ਨੇ ਕਈ ਵਿਵਾਦਤ ਗੱਲਾਂ ਵੀ ਕਹੀਆਂ ਸਨ। ਉਦੋਂ ਤੋਂ ਉਨ੍ਹਾਂ ਦੇ ਅਹੁਦੇ 'ਤੇ ਸੰਕਟ ਬਣਿਆ ਹੋਇਆ ਸੀ। ਚੇਤਨ ਨੇ ਸ਼ੁੱਕਰਵਾਰ ਨੂੰ ਆਪਣਾ ਅਸਤੀਫਾ ਭਾਰਤੀ ਕ੍ਰਿਕਟ ਕੰਟਰੋਲ ਬੋਰਡ ਦੇ ਸਕੱਤਰ ਜੈ ਸ਼ਾਹ ਨੂੰ ਸੌਂਪ ਦਿੱਤਾ। ਰਿਪੋਰਟ ਮੁਤਾਬਕ ਅਸਤੀਫਾ ਪ੍ਰਵਾਨ ਕਰ ਲਿਆ ਗਿਆ ਹੈ। ਮੁੱਖ ਚੋਣਕਾਰ ਵਜੋਂ ਇਹ ਉਨ੍ਹਾਂ ਦਾ ਦੂਜਾ ਕਾਰਜਕਾਲ ਸੀ।
= liveblogState.currentOffset ? 'uk-card uk-card-default uk-card-body uk-padding-small _box_shadow hidden' : 'uk-card uk-card-default uk-card-body uk-padding-small _box_shadow'">
Mansa News: ਬੰਦੀ ਸਿੰਘਾਂ ਦੀ ਰਿਹਾਈ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ਨੂੰ ਲੈ ਕੇ ਨੌਜਵਾਨਾਂ ਵੱਲੋਂ ਰੋਸ ਮਾਰਚ ਬੰਦੀ ਸਿੰਘਾਂ ਦੀ ਰਿਹਾਈ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ 'ਚ ਇਨਸਾਫ਼ ਨੂੰ ਲੈ ਕੇ ਅੱਜ ਮਾਨਸਾ ਵਿਖੇ ਸਿੱਖ ਜੱਥੇਬੰਦੀ ਦੀ ਅਗਵਾਈ ਹੇਠ ਨੌਜਵਾਨਾਂ ਨੇ ਰੋਸ ਮਾਰਚ ਕੱਢਿਆ। ਇਸ ਦੌਰਾਨ ਮਾਨਸਾ ਕੈਂਚੀਆਂ 'ਚ ਸਥਿਤ ਚੌਕ 'ਤੇ ਨੌਜਵਾਨਾਂ ਨੇ ਕੇਸਰੀ ਝੰਡੇ ਲਹਿਰਾਏ ਤੇ ਨਾਅਰੇਬਾਜ਼ੀ ਕੀਤੀ।
= liveblogState.currentOffset ? 'uk-card uk-card-default uk-card-body uk-padding-small _box_shadow hidden' : 'uk-card uk-card-default uk-card-body uk-padding-small _box_shadow'">
ਰਿਸ਼ਵਤ ਕੇਸ 'ਆਪ' ਵਿਧਾਇਕ ਅਮਿਤ ਰਤਨ ਦੀਆਂ ਵਧੀਆਂ ਮੁਸ਼ਕਲਾਂ Punjab News: ਬਠਿੰਡਾ ਦਿਹਾਤੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਿਤ ਰਤਨ ਦੇ ਸਹਿਯੋਗੀ ਨੂੰ ਚਾਰ ਲੱਖ ਰੁਪਏ ਦੀ ਰਿਸ਼ਵਤ ਨਾਲ ਗ੍ਰਿਫਤਾਰ ਕਰਵਾਉਣ ਵਾਲੇ ਪ੍ਰਿਤਪਾਲ ਗੋਇਲ ਨੇ ਅਹਿਮ ਖੁਲਾਸੇ ਕੀਤੇ ਹਨ। ਉਨ੍ਹਾਂ ਕਿਹਾ ਹੈ ਕਿ ਇਸ ਤੋਂ ਪਹਿਲਾਂ ਵੀ ਕਈ ਵਾਰ ਰਿਸ਼ਮ ਗੁਪਤਾ ਨੂੰ ਪੈਸੇ ਦਿੱਤੇ ਸਨ। ਇਸ ਦੇ ਨਾਲ ਹੀ ਵਿਜੀਲੈਂਸ ਦੀ ਕਾਰਵਾਈ ਤੋਂ ਅਸੰਤੁਸ਼ਟ ਹੁੰਦਿਆਂ ਪ੍ਰਿਤਪਾਲ ਸਿੰਘ ਨੇ ਵਿਧਾਇਕ ਦੀ ਗ੍ਰਿਫਤਾਰੀ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਹੈ ਕਿ ਇਨਸਾਫ ਨਾ ਮਿਲਣ ਤੇ ਧਰਨਾ ਪ੍ਰਦਰਸ਼ਨ ਕੀਤਾ ਜਾਏਗਾ ਤੇ ਅਦਾਲਤ ਵਿੱਚ ਜਾਵਾਂਗੇ।
= liveblogState.currentOffset ? 'uk-card uk-card-default uk-card-body uk-padding-small _box_shadow hidden' : 'uk-card uk-card-default uk-card-body uk-padding-small _box_shadow'">
ਸਿੱਖਿਆ ਵਿਭਾਗ 'ਚ ਲਗਾਤਾਰ 10 ਸਾਲਾਂ ਤੋਂ ਠੇਕੇ ’ਤੇ ਕੰਮ ਕਰਨ ਵਾਲੇ ਅਧਿਆਪਕ ਤੇ ਮੁਲਾਜ਼ਮ ਹੋਣਗੇ ਰੈਗੂਲਰ Punjab News : ਪੰਜਾਬ ਦੇ ਸਿੱਖਿਆ ਵਿਭਾਗ ਵਿੱਚ ਠੇਕੇ ’ਤੇ ਕੰਮ ਕਰਦੇ ਅਧਿਆਪਕਾਂ ਤੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਸੱਤਾ ਵਿੱਚ ਆਉਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਕੱਚੇ ਕਰਮਚਾਰੀਆਂ ਨੂੰ ਰੈਗੂਲਰ ਕਰਨ ਦਾ ਵਾਅਦਾ ਕੀਤਾ ਸੀ। ਸਰਕਾਰ ਬਣਨ ਤੋਂ ਬਾਅਦ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੀ ਨੀਤੀ ਬਣਾਈ ਗਈ ਸੀ। ਹੁਣ ਇਸੇ ਤਹਿਤ ਮੁਲਾਜ਼ਮਾਂ ਨੂੰ ਰੈਗੂਲਰ ਕੀਤਾ ਜਾ ਰਿਹਾ ਹੈ।
= liveblogState.currentOffset ? 'uk-card uk-card-default uk-card-body uk-padding-small _box_shadow hidden' : 'uk-card uk-card-default uk-card-body uk-padding-small _box_shadow'">
ਲੁਧਿਆਣਾ 'ਚ ਰੋਜ਼ਾਨਾ 20 ਸਾਈਬਰ ਠੱਗੀਆਂ Ludhiana News: ਤਕਨਾਲੋਜੀ ਦੀ ਵਧਦੀ ਵਰਤੋਂ ਨਾਲ ਸਾਈਬਰ ਕ੍ਰਾਈਮ ਦੇ ਮਾਮਲੇ ਵੀ ਤੇਜ਼ੀ ਨਾਲ ਵਧ ਰਹੇ ਹਨ। ਪੰਜਾਬ 'ਚ ਐਨਆਰਆਈਜ਼ ਦੇ ਨਾਂ 'ਤੇ ਲੋਕਾਂ ਨਾਲ ਠੱਗੀ ਮਾਰਨ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਇਕੱਲੇ ਲੁਧਿਆਣਾ ਵਿੱਚ ਰੋਜ਼ਾਨਾ ਹੋ ਰਹੇ ਸਾਈਬਰ ਧੋਖਾਧੜੀ ਦੇ 20 ਤੋਂ ਵੱਧ ਮਾਮਲੇ ਸਾਹਮਣੇ ਆ ਰਹੇ ਹਨ। ਜੇਕਰ ਤੁਸੀਂ ਸਾਈਬਰ ਠੱਗਾਂ ਤੋਂ ਬਚਣਾ ਚਾਹੁੰਦੇ ਹੋ ਤਾਂ ਤੁਹਾਡੇ ਲਈ ਇਹ ਖ਼ਬਰ ਜ਼ਰੂਰੀ ਹੈ।
= liveblogState.currentOffset ? 'uk-card uk-card-default uk-card-body uk-padding-small _box_shadow hidden' : 'uk-card uk-card-default uk-card-body uk-padding-small _box_shadow'">
ਸਮਾਣਾ-ਪਾਤੜਾਂ ਟੋਲ ਪਲਾਜ਼ਾ ਦੀ ਮਿਆਦ ਇੱਕ ਸਾਲ ਚਾਰ ਮਹੀਨੇ ਕਿਉਂ ਵਧਾਈ? Punjab News: ਵਿਰੋਧੀ ਧਿਰ ਦੇ ਨੇਤਾ ਤੇ ਸੀਨੀਅਰ ਕਾਂਗਰਸੀ ਲੀਡਰ ਪ੍ਰਤਾਪ ਸਿੰਘ ਬਾਜਵਾ ਨੇ ਭਗਵੰਤ ਮਾਨ ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਵਾਲ ਕੀਤਾ ਹੈ ਕਿ ਸਮਾਣਾ-ਪਾਤੜਾਂ ਟੋਲ ਪਲਾਜ਼ਾ ਦੀ ਮਿਆਦ ਕਿਉਂ ਵਧਾਈ ਗਈ। ਇਸ ਤਰ੍ਹਾਂ ਉਨ੍ਹਾਂ ਨੇ ਪੰਜਾਬ ਸਰਕਾਰ ਵੱਲੋਂ ਪੰਜਾਬ ਅੰਦਰ ਟੌਲ ਪਲਾਜ਼ਾ ਬੰਦ ਕਰਵਾਉਣ ਦੇ ਕੀਤੇ ਜਾ ਰਹੇ ਦਾਅਵਿਆਂ ਉੱਪਰ ਸਵਾਲ ਖੜ੍ਹੇ ਕਰ ਦਿੱਤੇ ਹਨ।

ਭਾਈ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਵੀਡੀਓ ਪਾਉਣ ਵਾਲੇ ਨੌਜਵਾਨ ਦੀ ਕੁੱਟਮਾਰ Amritsar News: 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਖਿਲਾਫ ਵੀਡੀਓ ਪਾਉਣ ਤੋਂ ਬਾਅਦ ਅੰਮ੍ਰਿਤਸਰ ਪਹੁੰਚੇ ਨੌਜਵਾਨ ਦੀ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਨੌਜਵਾਨ ਨੇ ਇਲਜ਼ਾਮ ਲਾਇਆ ਹੈ ਕਿ ਭਾਈ ਅੰਮ੍ਰਿਤਪਾਲ ਸਿੰਘ ਦੀ ਹਾਜ਼ਰੀ ਵਿੱਚ ਉਸ ਨਾਲ ਕੁੱਟਮਾਰ ਹੋਈ ਹੈ। ਇਸ ਬਾਰੇ ਸ਼ਿਕਾਇਤ ਤੋਂ ਬਾਅਦ ਭਾਈ ਅੰਮ੍ਰਿਤਪਾਲ ਸਿੰਘਅ ਤੇ ਉਨ੍ਹਾਂ ਦੇ 6 ਸਾਥੀਆਂ ਖਿਲਾਫ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ।
= liveblogState.currentOffset ? 'uk-card uk-card-default uk-card-body uk-padding-small _box_shadow hidden' : 'uk-card uk-card-default uk-card-body uk-padding-small _box_shadow'">
ਭਗਵੰਤ ਮਾਨ ਸਰਕਾਰ ਹੁਣ ਤੱਕ 40 ਹਜ਼ਾਰ ਕਰੋੜ ਦਾ ਕਰਜ਼ਾ ਲੈ ਚੁੱਕੀ: ਪ੍ਰਤਾਪ ਬਾਜਵਾ Punjab News: ਵਿਰੋਧੀ ਧਿਰ ਦੇ ਨੇਤਾ ਤੇ ਸੀਨੀਅਰ ਕਾਂਗਰਸੀ ਲੀਡਰ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਹੈ ਕਿ ਪੰਜਾਬ ਵਿੱਚ ਸੰਵਿਧਾਨਕ ਤੇ ਵਿੱਤੀ ਸੰਕਟ ਵਧ ਰਿਹਾ ਹੈ ਤੇ ਪੰਜਾਬ ਸਰਕਾਰ ਕੋਲ ਇਸ ਵੇਲੇ ਜ਼ਹਿਰ ਖਾਣ ਲਈ ਪੈਸੇ ਨਹੀਂ ਹਨ। ਉਨ੍ਹਾਂ ਕਿਹਾ ਕਿ ਪਾਵਰਕੌਮ ਨੇ ਬੈਂਕਾਂ ਤੋਂ 500 ਕਰੋੜ ਰੁਪਏ ਦਾ ਕਰਜ਼ਾ ਲਿਆ ਹੈ ਤਾਂ ਜੋ ਮੁਲਾਜ਼ਮਾਂ ਨੂੰ ਤਨਖ਼ਾਹ ਦਿੱਤੀ ਜਾ ਸਕੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦਾ ਆਪਣੀ ਸਰਕਾਰ ਵੱਲ ਧਿਆਨ ਹੀ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹੁਣ ਤੱਕ 40 ਹਜ਼ਾਰ ਕਰੋੜ ਦਾ ਕਰਜ਼ਾ ਲੈ ਚੁੱਕੀ ਹੈ।
= liveblogState.currentOffset ? 'uk-card uk-card-default uk-card-body uk-padding-small _box_shadow hidden' : 'uk-card uk-card-default uk-card-body uk-padding-small _box_shadow'">
ਮਜੀਠੀਆ ਦੇ ਦਾਅਵੇ ਮਗਰੋਂ ਮੱਚਿਆ ਹੜਕੰਪ Punjab News: ਸ਼੍ਰੋਮਣੀ ਅਕਾਲੀ ਦਲ ਨੇ ਆਮ ਆਦਮੀ ਪਾਰਟੀ ਉੱਪਰ ਗੰਭੀਰ ਇਲਜ਼ਾਮ ਲਾਏ ਹਨ। ਅਕਾਲੀ ਦਲ ਦੇ ਸੀਨੀਅਰ ਲੀਡਰ ਬਿਕਰਮ ਮਜੀਠੀਆ ਨੇ ਕਿਹਾ ਹੈ ਕਿ ਪੰਜਾਬ ਵਿੱਚ ਮਾਈਨਿੰਗ ਘੁਟਾਲਾ ਹੋ ਰਿਹਾ ਹੈ ਤੇ ਇਹ ਪੈਸਾ ਸਿੱਧਾ ਆਮ ਆਦਮੀ ਪਾਰਟੀ ਦੇ ਖਾਤੇ ਵਿੱਚ ਜਾ ਰਿਹਾ ਹੈ। ਮਜੀਠੀਆ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਵਿੱਚ ਬਾਹਰੋਂ ਰੇਤਾ ਤੇ ਬਜਰੀ ਲਿਆਉਣ ਵਾਲੇ ਵਾਹਨਾਂ ਤੋਂ ਲਈ ਜਾਂਦੀ ਰਾਇਲਟੀ ਸਬੰਧੀ 400 ਕਰੋੜ ਰੁਪਏ ਦਾ ਘਪਲਾ ਹੋਇਆ ਹੈ। ਅਕਾਲੀ ਦਲ ਦੇ ਇਸ ਦਾਅਵੇ ਮਗਰੋਂ ਪੰਜਾਬ ਦੀ ਸਿਆਸਤ ਵਿੱਚ ਹੜਕੰਪ ਮੱਚ ਗਿਆ ਹੈ।
= liveblogState.currentOffset ? 'uk-card uk-card-default uk-card-body uk-padding-small _box_shadow hidden' : 'uk-card uk-card-default uk-card-body uk-padding-small _box_shadow'">
ਰਿਸ਼ਵਤ ਮਾਮਲੇ 'ਚ ਐਕਸ਼ਨ ਮਗਰੋਂ 'ਆਪ' ਵਿਧਾਇਕ ਅਮਿਤ ਰਤਨ ਦਾ ਵੱਡਾ ਦਾਅਵਾ, ਰਿਸ਼ਮ ਗਰਗ ਮੇਰਾ ਪੀਏ ਹੀ ਨਹੀਂ... Punjab News: ਰਿਸ਼ਵਤ ਮਾਮਲੇ ਵਿੱਚ ਵਿਜੀਲੈਂਸ ਬਿਊਰੋ ਦੀ ਕਾਰਵਾਈ ਮਗਰੋਂ ਬਠਿੰਡਾ ਦਿਹਾਤੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਿਤ ਰਤਨ ਨੇ ਦਾਅਵਾ ਕੀਤਾ ਹੈ ਕਿ ਇਸ ਨਾਲ ਉਨ੍ਹਾਂ ਦਾ ਕੋਈ ਲੈਣ-ਦੇਣ ਨਹੀਂ। ਸੋਸ਼ਲ ਮੀਡੀਆ ’ਤੇ ਆਪਮੀ ਚੁੱਪੀ ਤੋੜਦਿਆਂ ਵਿਧਾਇਕ ਅਮਿਤ ਰਤਨ ਨੇ ਸਪੱਸ਼ਟੀਕਰਨ ਦਿੱਤਾ ਹੈ ਕਿ ਰਿਸ਼ਮ ਗਰਗ ਨਾਂ ਦਾ ਉਨ੍ਹਾਂ ਦਾ ਕੋਈ ਪੀਏ ਨਹੀਂ। ਉਨ੍ਹਾਂ ਦਾਅਵਾ ਕੀਤਾ ਹੈ ਕਿ ਉਨ੍ਹਾਂ ਦਾ ਪੀਏ ਰਣਬੀਰ ਸਿੰਘ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਸਿਆਸੀ ਪਾਰਟੀਆਂ ਬਦਨਾਮ ਕਰ ਰਹੀਆਂ ਹਨ। ਉਨ੍ਹਾਂ ਇਹ ਰਿਸ਼ਵਤ ਲੈਣ ਵਾਲੀ ਘਟਨਾ ਦੀ ਜਾਂਚ ਦੀ ਮੰਗ ਵੀ ਕੀਤੀ।
= liveblogState.currentOffset ? 'uk-card uk-card-default uk-card-body uk-padding-small _box_shadow hidden' : 'uk-card uk-card-default uk-card-body uk-padding-small _box_shadow'">
ਪੰਜਾਬ ਸਰਕਾਰ ਕੋਲ ਜ਼ਹਿਰ ਖਾਣ ਲਈ ਪੈਸੇ ਨਹੀਂ, ਭਗਵੰਤ ਮਾਨ ਸਰਕਾਰ ਹੁਣ ਤੱਕ 40 ਹਜ਼ਾਰ ਕਰੋੜ ਦਾ ਕਰਜ਼ਾ ਲੈ ਚੁੱਕੀ: ਪ੍ਰਤਾਪ ਬਾਜਵਾ Punjab News: ਵਿਰੋਧੀ ਧਿਰ ਦੇ ਨੇਤਾ ਤੇ ਸੀਨੀਅਰ ਕਾਂਗਰਸੀ ਲੀਡਰ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਹੈ ਕਿ ਪੰਜਾਬ ਵਿੱਚ ਸੰਵਿਧਾਨਕ ਤੇ ਵਿੱਤੀ ਸੰਕਟ ਵਧ ਰਿਹਾ ਹੈ ਤੇ ਪੰਜਾਬ ਸਰਕਾਰ ਕੋਲ ਇਸ ਵੇਲੇ ਜ਼ਹਿਰ ਖਾਣ ਲਈ ਪੈਸੇ ਨਹੀਂ ਹਨ। ਉਨ੍ਹਾਂ ਕਿਹਾ ਕਿ ਪਾਵਰਕੌਮ ਨੇ ਬੈਂਕਾਂ ਤੋਂ 500 ਕਰੋੜ ਰੁਪਏ ਦਾ ਕਰਜ਼ਾ ਲਿਆ ਹੈ ਤਾਂ ਜੋ ਮੁਲਾਜ਼ਮਾਂ ਨੂੰ ਤਨਖ਼ਾਹ ਦਿੱਤੀ ਜਾ ਸਕੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦਾ ਆਪਣੀ ਸਰਕਾਰ ਵੱਲ ਧਿਆਨ ਹੀ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹੁਣ ਤੱਕ 40 ਹਜ਼ਾਰ ਕਰੋੜ ਦਾ ਕਰਜ਼ਾ ਲੈ ਚੁੱਕੀ ਹੈ।
= liveblogState.currentOffset ? 'uk-card uk-card-default uk-card-body uk-padding-small _box_shadow hidden' : 'uk-card uk-card-default uk-card-body uk-padding-small _box_shadow'">
ਵਜ਼ੀਫ਼ਾ ਘੁਟਾਲੇ 'ਚ ਪੰਜਾਬ ਸਰਕਾਰ ਦਾ ਵੱਡਾ ਐਕਸ਼ਨ, ਛੇ ਅਧਿਕਾਰੀ ਕੀਤੇ ਬਰਖਾਸਤ Punjab News: ਪੰਜਾਬ ਸਰਕਾਰ ਨੇ ਪੋਸਟ ਮੈਟਰਿਕ ਵਜ਼ੀਫ਼ਾ ਘੁਟਾਲੇ ਵਿੱਚ ਵੱਡਾ ਐਕਸ਼ਨ ਲਿਆ ਹੈ। ਅਨੁਸੂਚਿਤ ਜਾਤਾਂ ਲਈ 39 ਕਰੋੜ ਰੁਪਏ ਦੇ ਪੋਸਟ ਮੈਟਰਿਕ ਵਜ਼ੀਫ਼ਾ ਘੁਟਾਲੇ ਦੀ ਜਾਂਚ ਵਿੱਚ ਦੋਸ਼ੀ ਪਾਏ ਛੇ ਅਧਿਕਾਰੀਆਂ ਨੂੰ ਬਰਖਾਸਤ ਕਰ ਦਿੱਤਾ ਗਿਆ ਹੈ। ਇਨ੍ਹਾਂ ਵਿੱਚੋਂ ਚਾਰ ਅਧਿਕਾਰੀ ਸਮਾਜਿਕ ਨਿਆਂ, ਸਸ਼ਕਤੀਕਰਨ ਤੇ ਘੱਟ ਗਿਣਤੀਆਂ ਬਾਰੇ ਵਿਭਾਗ ਤੇ ਦੋ ਜਣੇ ਵਿੱਤ ਵਿਭਾਗ ਨਾਲ ਸਬੰਧਤ ਹਨ।