Bathinda News : ਬੀਤੇ ਦਿਨੀਂ ਵਿਜੀਲੈਂਸ ਵਿਭਾਗ ਵੱਲੋਂ ਬਠਿੰਡਾ ਦੇ ਸਰਕਟ ਹਾਊਸ ਦੇ ਬਾਹਰੋਂ ਬਠਿੰਡਾ ਦਿਹਾਤੀ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਿਤ ਰਤਨ ਕੋਟਫੱਤਾ ਦੇ ਪੀ.ਏ. ਰੇਸ਼ਮ ਗਰਗ ਨੂੰ ਪਿੰਡ ਘੁੱਦਾ ਦੇ ਪ੍ਰਿਤਪਾਲ ਤੋਂ 4 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਫੜੇ ਜਾਣ ਤੋਂ ਬਾਅਦ ਅੱਜ ਮਾਣਯੋਗ ਜੱਜ ਦਲਜੀਤ ਕੌਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ। ਇਸ ਮੌਕੇ ਵਿਜੀਲੈਂਸ ਵਿਭਾਗ ਵੱਲੋਂ ਰੇਸ਼ਮ ਗਰਗ ਦੇ 7 ਦਿਨਾਂ ਪੁਲਿਸ ਰਿਮਾਂਡ ਦੀ ਮੰਗ ਕੀਤੀ ਗਈ।
ਉਨ੍ਹਾਂ ਅਦਾਲਤ ਅੱਗੇ ਆਪਣਾ ਪੱਖ ਰੱਖਦੇ ਹੋਏ ਕਿਹਾ ਕਿ ਰੇਸ਼ਮ ਗਰਗ ਵੱਲੋਂ ਪਹਿਲਾਂ ਵੀ ਕਈ ਲੋਕਾਂ ਤੋਂ ਰਿਸ਼ਵਤ ਲਈ ਗਈ ਹੈ ,ਜਿਸ ਦੀ ਬਰਾਮਦਗੀ ਕਰਨੀ ਬਾਕੀ ਹੈ। ਰੇਸ਼ਮ ਗਰਗ ਵੱਲੋਂ ਪੇਸ਼ ਹੋਏ ਵਕੀਲ ਗੁਰਜੀਤ ਸਿੰਘ ਖੜਿਆਲ ਨੇ ਕਿਹਾ ਕਿ ਵਿਜੀਲੈਂਸ ਵੱਲੋਂ ਮਾਣਯੋਗ ਅਦਾਲਤਾਂ ਤੋਂ 7 ਦਿਨਾਂ ਰਿਮਾਂਡ ਮੰਗਿਆ ਗਿਆ ਸੀ ਪਰ ਮਾਣਯੋਗ ਅਦਾਲਤ ਵੱਲੋਂ 20 ਫਰਵਰੀ ਤੱਕ ਰੇਸ਼ਮ ਗਰਗ ਨੂੰ ਰਿਮਾਂਡ 'ਤੇ ਭੇਜਿਆ ਗਿਆ ਹੈ।
ਇਹ ਵੀ ਪੜ੍ਹੋ : ਵਿਜੀਲੈਂਸ ਨੇ AAP ਵਿਧਾਇਕ ਅਮਿਤ ਰਤਨ ਕੋਟਫੱਤਾ ਦੇ ਪੀ.ਏ. ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
ਓਧਰ ਦੂਸਰੇ ਪਾਸੇ ਵਿਜਿਲੈਂਸ ਵੱਲੋਂ 4 ਲੱਖ ਦੀ ਰਿਸ਼ਵਤ ਨਾਲ ਗ੍ਰਿਫਤਾਰ ਕੀਤੇ ਗਏ ਰੇਸ਼ਮ ਗਰਗ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਸੱਤ ਦਿਨਾ ਦਾ ਪੁਲਿਸ ਰਿਮਾਂਡ ਮੰਗਿਆ ਗਿਆ ਸੀ ਤਾਂ ਜੋ ਇਸ ਤੋਂ ਪਹਿਲਾਂ ਜੋ ਰੇਸ਼ਮ ਗਰਗ ਵੱਲੋਂ ਰਿਸ਼ਵਤ ਲਈ ਗਈ ਸੀ, ਉਹਨਾਂ ਪੈਸਿਆਂ ਦੀ ਬਰਾਮਦਗੀ ਹੋ ਸਕੇ। ਮਾਣਯੋਗ ਜੱਜ ਦਲਜੀਤ ਕੌਰ ਦੀ ਅਦਾਲਤ ਵੱਲੋਂ ਰੇਸ਼ਮ ਗਰਗ ਦਾ 20 ਫਰਵਰੀ ਤੱਕ ਪੁਲੀਸ ਰਿਮਾਂਡ ਦਿੱਤਾ ਗਿਆ ਹੈ।
ਇਸ ਰਿਸ਼ਵਤ ਕਾਂਡ ਵਿੱਚ ਬਠਿੰਡਾ ਦੇ ਹਲਕਾ ਦਿਹਾਤੀ ਤੋਂ ਵਿਧਾਇਕ ਅਮਿਤ ਰਤਨ ਦੇ ਰੋਲ ਪੁੱਛੇ ਜਾਣ 'ਤੇ ਵਿਜੀਲੈਂਸ ਅਧਿਕਾਰੀਆਂ ਕਿਹਾ ਕਿ ਉਨ੍ਹਾਂ ਵੱਲੋਂ ਡੂੰਘਾਈ ਨਾਲ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਵਿਜਲੈਂਸ ਦੀ ਹਿਰਾਸਤ ਵਿੱਚ ਰਸਮ ਗਰਗ ਵੱਲੋਂ ਮੀਡੀਆ ਨਾਲ ਕੋਈ ਵੀ ਗੱਲਬਾਤ ਕਰਨ ਤੋਂ ਗੁਰੇਜ਼ ਕੀਤਾ ਗਿਆ। ਵਾਰ ਵਾਰ ਮੀਡੀਆ ਕਰਮੀਆਂ ਵੱਲੋਂ ਸਵਾਲ ਕਰਨ ਦੇ ਬਾਵਜੂਦ ਕਿਸੇ ਵੀ ਸਵਾਲ ਦਾ ਉੱਤਰ ਰੇਸ਼ਮ ਗਰਗ ਵੱਲੋਂ ਨਹੀਂ ਦਿੱਤਾ ਗਿਆ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।