ਬਠਿੰਡਾ: ਆਮ ਆਦਮੀ ਪਾਰਟੀ ਵੱਲੋਂ ਬਠਿੰਡਾ ਲੋਕ ਸਭਾ ਹਲਕੇ ਤੋਂ ਉਮੀਦਵਾਰ ਐਲਾਨੇ ਜਾਣ ਮਗਰੋਂ ਪ੍ਰੋ. ਬਲਜਿੰਦਰ ਕੌਰ ਨੇ ਮੌਜੂਦਾ ਸੰਸਦ ਮੈਂਬਰ ਹਰਸਿਮਰਤ ਬਾਦਲ 'ਤੇ ਵੱਡਾ ਹਮਲਾ ਕੀਤਾ ਹੈ। ਉਨ੍ਹਾਂ ਪਾਰਟੀ ਦੇ ਬਾਗ਼ੀ ਵਿਧਾਇਕਾਂ ਦੇ ਸਵਾਲ 'ਤੇ ਗੱਲ ਗੋਲਮੋਲ ਕਰ ਦਿੱਤੀ। ਉਨ੍ਹਾਂ ਕਿਹਾ ਕਿ ਬਾਦਲ ਨੂੰ ਇੱਕ ਦਹਾਕੇ ਤੋਂ ਵੱਧ ਦਾ ਸਮਾਂ ਹੋ ਗਿਆ ਹੈ, ਪਰ ਉਨ੍ਹਾਂ ਹਲਕੇ ਦਾ ਬਿਲਕੁਲ ਵੀ ਵਿਕਾਸ ਨਹੀਂ ਕੀਤਾ।
ਉਮੀਦਵਾਰ ਦੇ ਐਲਾਨ ਮਗਰੋਂ ਪ੍ਰੋ. ਬਲਜਿੰਦਰ ਕੌਰ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਮੱਥਾ ਟੇਕਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਚੋਣਾਂ ਲੜਨ ਲਈ ਉਨ੍ਹਾਂ ਕੋਲ ਬਹੁਤ ਮੁੱਦੇ ਹਨ। ਉਨ੍ਹਾਂ ਹਸਪਤਾਲਾਂ ਤੇ ਸਕੂਲਾਂ ਦੀ ਸਥਿਤੀ ਬਾਰੇ ਚਿੰਤਾ ਕਰਦਿਆਂ ਕਿਹਾ ਕਿ ਹਰਸਿਮਰਤ ਬਾਦਲ ਨੇ ਇੱਥੇ ਕੋਈ ਵਿਕਾਸ ਨਹੀਂ ਕਰਵਾਇਆ ਇਸ ਲਈ ਉਨ੍ਹਾਂ ਕੋਲ ਮੁੱਦੇ ਹੀ ਮੁੱਦੇ ਹਨ।
ਬਠਿੰਡਾ ਲੋਕ ਸਭਾ ਸੀਟ 'ਤੇ ਆਮ ਆਦਮੀ ਪਾਰਟੀ ਦਾ ਚੰਗਾ ਆਧਾਰ ਹੈ, ਕਿਉਂਕਿ ਬਠਿੰਡਾ ਅਧੀਨ ਆਉਂਦੇ ਨੌਂ ਵਿਧਾਨ ਸਭਾ ਹਲਕਿਆਂ ਵਿੱਚੋਂ ਪੰਜ 'ਤੇ ਆਮ ਆਦਮੀ ਪਾਰਟੀ ਦੇ ਵਿਧਾਇਕ ਹਨ। ਪਰ ਪੰਜਾਂ ਵਿੱਚੋਂ ਦੋ ਵਿਧਾਇਕ ਬਾਗ਼ੀ ਹਨ, ਜਿਨ੍ਹਾਂ ਦੀ ਅਗਵਾਈ ਕਰਨ ਵਾਲੇ ਸੁਖਪਾਲ ਖਹਿਰਾ ਖ਼ੁਦ ਬਠਿੰਡਾ ਤੋਂ ਚੋਣ ਲੜ ਰਹੇ ਹਨ। ਪ੍ਰੋ. ਬਲਜਿੰਦਰ ਕੌਰ ਨੂੰ ਜਦ ਇਨ੍ਹਾਂ ਬਾਗ਼ੀਆਂ ਦੇ ਅਸਰ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਗੋਲ ਮੋਲ ਜਵਾਬ ਦਿੰਦਿਆਂ ਕਿਹਾ ਕਿ ਲੋਕ ਉਨ੍ਹਾਂ ਦੇ ਨਾਲ ਹਨ ਤੇ ਉਹ ਹੀ ਉਨ੍ਹਾਂ ਨੂੰ ਜਿਤਾਉਣਗੇ।
ਬਠਿੰਡਾ ਤੋਂ 'ਆਪ' ਦੀ ਲੋਕ ਸਭਾ ਉਮੀਦਵਾਰ ਬਲਜਿੰਦਰ ਕੌਰ ਦਾ ਹਰਸਿਮਰਤ ਬਾਦਲ 'ਤੇ ਵੱਡਾ ਹਮਲਾ
ਏਬੀਪੀ ਸਾਂਝਾ
Updated at:
12 Apr 2019 06:57 PM (IST)
ਬਠਿੰਡਾ ਲੋਕ ਸਭਾ ਸੀਟ 'ਤੇ ਆਮ ਆਦਮੀ ਪਾਰਟੀ ਦਾ ਚੰਗਾ ਆਧਾਰ ਹੈ, ਕਿਉਂਕਿ ਬਠਿੰਡਾ ਅਧੀਨ ਆਉਂਦੇ ਨੌਂ ਵਿਧਾਨ ਸਭਾ ਹਲਕਿਆਂ ਵਿੱਚੋਂ ਪੰਜ 'ਤੇ ਆਮ ਆਦਮੀ ਪਾਰਟੀ ਦੇ ਵਿਧਾਇਕ ਹਨ। ਪਰ ਪੰਜਾਂ ਵਿੱਚੋਂ ਦੋ ਵਿਧਾਇਕ ਬਾਗ਼ੀ ਹਨ, ਜਿਨ੍ਹਾਂ ਦੀ ਅਗਵਾਈ ਕਰਨ ਵਾਲੇ ਸੁਖਪਾਲ ਖਹਿਰਾ ਖ਼ੁਦ ਬਠਿੰਡਾ ਤੋਂ ਚੋਣ ਲੜ ਰਹੇ ਹਨ।
- - - - - - - - - Advertisement - - - - - - - - -