ਅੰਮ੍ਰਿਤਸਰ: ਆਮ ਆਦਮੀ ਪਾਰਟੀ ਦੀ ਵਿਧਾਇਕਾ ਪ੍ਰੋਫੈਸਰ ਬਲਜਿੰਦਰ ਕੌਰ ਤੇ ਸੁਖਰਾਜ ਸਿੰਘ ਬੱਲ ਦਾ ਵਿਆਹ 17 ਫਰਵਰੀ ਨੂੰ ਹੋਵੇਗਾ। ਇਸ ਮੌਕੇ ਪਾਰਟੀ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਪੁੱਜਣਗੇ। ਸੁਖਰਾਜ ਸਿੰਘ ਬੱਲ ਵੀ ਆਮ ਆਦਮੀ ਪਾਰਟੀ ਦੇ ਮਾਝਾ ਜ਼ੋਨ ਦੇ ਯੂਥ ਵਿੰਗ ਦੇ ਪ੍ਰਧਾਨ ਹਨ।
ਹਾਸਲ ਜਾਣਕਾਰੀ ਮੁਤਾਬਕ 17 ਫਰਵਰੀ ਨੂੰ ਤਲਵੰਡੀ ਸਾਬੋ ਵਿੱਚ ਆਨੰਦ ਕਾਰਜ ਹੋਵੇਗਾ। ਇਸ ਮਗਰੋਂ 19 ਫਰਵਰੀ ਨੂੰ ਅੰਮ੍ਰਿਤਸਰ ਵਿੱਚ ਵਿਆਹ ਦੀ ਰਿਸੈਪਸ਼ਨ ਹੋਵੇਗੀ। ਇਸ ਮੌਕੇ ਪੰਜਾਬ ਦੇ ਵੱਡੇ ਆਗੂਆਂ ਦੇ ਪੁੱਜਣ ਦੀ ਉਮੀਦ ਹੈ।
ਯਾਦ ਰਹੇ ਪਿਛਲੇ ਸਮੇਂ ਪ੍ਰੋਫੈਸਰ ਬਲਜਿੰਦਰ ਕੌਰ ਤੇ ਸੁਖਰਾਜ ਸਿੰਘ ਬੱਲ ਦੀ ਕੁੜਮਾਈ ਹੋਈ ਸੀ। ਇਸ ਮਗਰੋਂ ਵਿਆਹ ਦੀ ਤਾਰੀਖ ਦਾ ਐਲਾਨ ਨਹੀਂ ਹੋਇਆ ਸੀ। ਹੁਣ ਦੋਵਾਂ ਪਰਿਵਾਰਾਂ ਨੇ ਸਲਾਹ ਮਗਰੋਂ ਵਿਆਹ ਦੀ ਤਾਰੀਖ 17 ਫਰਵਰੀ ਰੱਖੀ ਹੈ।