ਪੜਚੋਲ ਕਰੋ

‘ਆਪ’ ਵਿਧਾਇਕ ਖ਼ੁਦ ਹੀ ਕਾਨੂੰਨ ਬਣੇ ਫਿਰਦੇ ਹਨ: ਪ੍ਰਤਾਪ ਬਾਜਵਾ

ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੇ ਵਿਵਹਾਰ ਨੂੰ ਬੇਰਹਿਮ ਅਤੇ ਵਿਘਨਕਾਰੀ ਕਰਾਰ ਦਿੱਤਾ ਹੈ ਅਤੇ ਕਿਹਾ ਕਿ ਇਸ ਨਾਲ ਸੂਬੇ ਵਿੱਚ ਅਮਨ-ਕਾਨੂੰਨ ਦੀਆਂ ਗੰਭੀਰ ਸਮੱਸਿਆਵਾਂ ਪੈਦਾ ਹੋਣ ਦੀ ਵੀ ਸੰਭਾਵਨਾ ਹੈ ।

ਚੰਡੀਗੜ੍ਹ: ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੇ ਵਿਵਹਾਰ ਨੂੰ ਬੇਰਹਿਮ ਅਤੇ ਵਿਘਨਕਾਰੀ ਕਰਾਰ ਦਿੱਤਾ ਹੈ ਅਤੇ ਕਿਹਾ ਕਿ ਇਸ ਨਾਲ ਸੂਬੇ ਵਿੱਚ ਅਮਨ-ਕਾਨੂੰਨ ਦੀਆਂ ਗੰਭੀਰ ਸਮੱਸਿਆਵਾਂ ਪੈਦਾ ਹੋਣ ਦੀ ਵੀ ਸੰਭਾਵਨਾ ਹੈ ।

ਬਾਜਵਾ ਨੇ 21 ਸਤੰਬਰ ਅਤੇ 22 ਸਤੰਬਰ ਦੀ ਦਰਮਿਆਨੀ ਰਾਤ ‘ਆਪ’ ਜਲੰਧਰ ਦੇ ਵਿਧਾਇਕ ਰਮਨ ਅਰੋੜਾ ਦੇ ਵਤੀਰੇ ਦਾ ਜ਼ਿਕਰ ਕਰਦਿਆਂ ਕਿਹਾ ਕਿ ਵਿਧਾਨ ਸਭਾ ਦਾ ਇੱਕ ਚੁਣਿਆ ਹੋਇਆ ਮੈਂਬਰ ਅੱਧੀ ਰਾਤ ਨੂੰ ਪੁਲਿਸ ਅਧਿਕਾਰੀ ਨਾਲ ਹੱਥੋਪਾਈ ਵਿੱਚ ਕਿਵੇਂ ਉਲਝ ਸਕਦਾ ਹੈ ।

ਉਨ੍ਹਾਂ ਕਿਹਾ ਕਿ “ਵਿਧਾਇਕ ਵਿਰੁੱਧ ਕਾਨੂੰਨ ਅਨੁਸਾਰ ਕਾਰਵਾਈ ਕਰਨ ਦੀ ਬਜਾਏ ਜਲੰਧਰ ਦਾ ਸਮੁੱਚਾ ਪੁਲਿਸ ਪ੍ਰਸ਼ਾਸਨ ਰਮਨ ਅਰੋੜਾ ਅਤੇ ਉਸਦੇ ਸਮਰੱਥਕਾਂ ਦੀ ਮੱਦਦ ਕਰਨ ਲਈ ਪੱਬਾਂ ਭਾਰ ਹੋ ਰਿਹਾ ਹੈ । ਵਿਧਾਇਕਾਂ ਦੇ ਨਾਲ-ਨਾਲ ਪੁਲਿਸ ਅਧਿਕਾਰੀ ਦੇ ਖ਼ਿਲਾਫ਼ ਮਾਮਲਾ ਦਰਜ਼ ਕਰਨ ਦੀ ਬਜਾਏ ਸਾਰਾ ਪੁਲਿਸ ਸਿਸਟਮ ਦੋਵਾਂ ਵਿਚਾਲੇ ਸਮਝੌਤਾ ਕਰਾਉਣ ਚ ਲੱਗਾ ਰਿਹਾ। ਬਾਜਵਾ ਨੇ ਕਿਹਾ ਕਿ ਪੁਲਿਸ ਅਧਿਕਾਰੀ ਦਾ ਤਬਾਦਲਾ ਕਰ ਦਿੱਤਾ ਗਿਆ ਪਰ ਵਿਧਾਇਕ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ ਹੈ ।

ਬਾਜਵਾ ਨੇ ਕਿਹਾ ਕਿ ਪੰਜਾਬ ਸਿਵਲ ਮੈਡੀਕਲ ਸਰਵਿਸਿਜ਼ (ਪੀ.ਸੀ.ਐੱਮ.ਐੱਸ.) ਦੇ ਡਾਕਟਰਾਂ ਨੇ ਪਹਿਲਾਂ ਹੀ ਅਣਮਿੱਥੇ ਸਮੇਂ ਲਈ ਹੜਤਾਲ ‘ਤੇ ਜਾਣ ਦੀ ਧਮਕੀ ਦਿੱਤੀ ਹੈ । ‘ਆਪ’ ਵਿਧਾਇਕ ਸ਼ੀਤਲ ਅੰਗੁਰਾਲ ਦੇ ਭਰਾ ਰਾਜਨ ਅੰਗੁਰਾਲ, ਜਿਸ ਨੇ ਐਮਰਜੈਂਸੀ ਮੈਡੀਕਲ ਅਫ਼ਸਰ (ਈਐਮਓ) ‘ਤੇ ਦਬਾਅ ਪਾਇਆ ਸੀ, ਇਸ ਦੇ ਰੋਸ ਅਤੇ ਰਾਜਨ ਅੰਗੁਰਾਲ ਖ਼ਿਲਾਫ਼ ਕਾਰਵਾਈ ਕਰਨ ਵਿੱਚ ਅਸਫ਼ਲ ਰਹਿਣ ਦੀ ਸਥਿਤੀ ਵਿੱਚ ਸਟਾਫ਼ ਨੇ ਅਣਮਿੱਥੇ ਸਮੇਂ ਲਈ ਹੜਤਾਲ ਕਰ ਦਿੱਤੀ ਸੀ ।

ਡਾਕਟਰ ਹਰਵੀਨ ਕੌਰ ਨੇ ਪੁਲਿਸ ਨੂੰ ਦਿੱਤੀ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਰਾਜਨ ਅੰਗੁਰਾਲ ਦੀ ਅਗਵਾਈ ਵਿੱਚ ਰਮਨ ਅਰੋੜਾ ਦੇ ਵੱਡੀ ਗਿਣਤੀ ਸਮੱਰਥਕਾਂ ਨੇ ਐੱਮ.ਐੱਲ.ਆਰ. ਰਿਪੋਰਟ ਮੰਗਵਾਉਣ ਲਈ ਸਿਵਲ ਹਸਪਤਾਲ ਦੀ ਇਮਾਰਤ ਵਿੱਚ ਭੰਨਤੋੜ ਕੀਤੀ ।

ਹਾਲਾਂਕਿ ਇਹ ਸਭ ਕੁੱਝ ਹੋਣ ਦੇ ਬਾਵਜ਼ੂਦ ਪੁਲਿਸ ਆਪਣੀ ਜ਼ਿੰਮੇਂਵਾਰੀ ਤੋਂ ਪੂਰੀ ਤਰ੍ਹਾਂ ਪਿੱਛੇ ਹਟ ਗਈ ਹੈ ਅਤੇ ਦੋਸ਼ੀਆਂ ਵਿਰੁੱਧ ਕਾਰਵਾਈ ਕਰਨ ਵਿੱਚ ਅਸਫ਼ਲ ਰਹੀ ਹੈ, “ਬਾਜਵਾ ਨੇ ਕਿਹਾ ਦੂਜੇ ਪਾਸੇ ਡੀਸੀਪੀ ਨਰੇਸ਼ ਡੋਗਰਾ ਨੂੰ ਪਹਿਲਾਂ ਹੀ ਜਲੰਧਰ ਤੋਂ ਹਟਾ ਕੇ ਪੀਏਪੀ ਵਿੱਚ ਬਦਲ ਦਿੱਤਾ ਗਿਆ ਹੈ । “ਇਹ ਵਰਦੀਧਾਰੀ ਪੁਲਿਸ ਵਿੱਚ ਕਿਸ ਤਰ੍ਹਾਂ ਦਾ ਸੰਦੇਸ਼ ਜਾਵੇਗਾ ? ਕੀ ਇਹ ਪੰਜਾਬ ਪੁਲਿਸ ਦੇ ਮਨੋਬਲ ਨੂੰ ਪ੍ਰਭਾਵਿਤ ਨਹੀਂ ਕਰੇਗਾ, ਖ਼ਾਸ ਤੌਰ ‘ਤੇ ਜਦੋਂ ਪੰਜਾਬ ਦੇ ਸਰਹੱਦੀ ਖੇਤਰਾਂ ਵਿੱਚ ਹੋ ਰਹੇ ਬੇਲਗਾਮ ਅਪਰਾਧਾਂ ਨੂੰ ਰੋਕਣ ਲਈ ਇਸ ਦੀਆਂ ਸੇਵਾਵਾਂ ਬਹੁਤ ਮਹੱਤਵ ਹਨ ।

ਬਾਜਵਾ ਨੇ ਕਿਹਾ ਪਿਛਲੇ ਮਹੀਨੇ ਹੀ ਸ਼ੀਤਲ ਅੰਗੁਰਾਲ ਨੇ ਜਲੰਧਰ ਦੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਮੁਲਾਜ਼ਮਾਂ ਨੂੰ ਧਮਕੀਆਂ ਦਿੱਤੀਆਂ ਅਤੇ ਉਨ੍ਹਾਂ ‘ਤੇ ਰਿਸ਼ਵਤ ਲੈਣ ਦੇ ਦੋਸ਼ ਲਾਏ, ਜੋ ਦੋਸ਼ ਉਹ ਕਦੇ ਵੀ ਸਾਬਤ ਨਹੀਂ ਕਰ ਸਕੇ । ਬਾਅਦ ਵਿੱਚ ਮੁਲਾਜ਼ਮਾਂ ਵੱਲੋਂ ਅਣਮਿੱਥੇ ਸਮੇਂ ਲਈ ਹੜਤਾਲ ’ਤੇ ਜਾਣ ਦਾ ਫ਼ੈਸਲਾ ਲੈਣ ਮਗਰੋਂ ਉਨ੍ਹਾਂ ਨੂੰ ਮੁਆਫ਼ੀ ਮੰਗਣੀ ਪਈ।

ਬਾਜਵਾ ਨੇ ਕਿਹਾ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਮੁੱਖ ਮੰਤਰੀ ਭਗਵੰਤ ਮਾਨ ਦੇ ਅਧੀਨ ਹੈ ਅਤੇ ਉਸਨੇ ਕਈ ਸੀਨੀਅਰ ਅਫਸਰਾਂ ਨੂੰ ਛੱਡ ਕੇ ਗੌਰਵ ਯਾਦਵ ਦੇ ਰੂਪ ਵਿੱਚ ਆਪਣਾ ਡੀਜੀਪੀ ਚੁਣਿਆ ਹੈ। ਬਾਜਵਾ ਨੇ ਸਵਾਲ ਕੀਤਾ ਕਿ ਜੇਕਰ ਇਹ ਦੋਵੇਂ ਆਪਣੀ ਮੁੱਢਲੀ ਡਿਊਟੀ ਨਿਭਾਉਣ ‘ਚ ਨਾਕਾਮ ਰਹੇ ਤਾਂ ਉਹ ਪੰਜਾਬ ‘ਚ ਨਿਰਪੱਖ ਨਿਆਂ ਪ੍ਰਣਾਲੀ ਦੇਣ ਲਈ ਕਿਸ ਤਰ੍ਹਾਂ ਦਾ ਸੰਦੇਸ਼ ਦੇਣਗੇ ।

ਇੱਕ ਹੋਰ ਘਟਨਾ ਵਿੱਚ ਫਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਦੀ ਪਤਨੀ ਬੇਅੰਤ ਕੌਰ ਫ਼ਰੀਦਕੋਟ ਵਿੱਚ ਇੱਕ ਸਮਾਗਮ ਵਿੱਚੋਂ ਵਾਕਆਊਟ ਕਰ ਗਈ ਜਦੋਂ ਉਹ ਵੀਆਈਪੀ ਟਰੀਟਮੈਂਟ ਅਤੇ ਇੱਕ ਪ੍ਰਮੁੱਖ ਸੀਟ ਲੈਣ ਵਿੱਚ ਅਸਫ਼ਲ ਰਹੀ। “ਇਹ ਕਿਹੋ ਜਿਹਾ ਵਿਹਾਰ ਹੈ ? ਇਹੀ ਵਿਧਾਇਕ ਫਰੀਦਕੋਟ ਦੇ ਇੱਕ ਸਾਬਕਾ ਐਸਐਸਪੀ ਨਾਲ ਵੀ ਵਿਵਾਦ ਵਿੱਚ ਘਿਰ ਗਿਆ ਸੀ ਅਤੇ ਬਾਅਦ ਵਿੱਚ ਉਸਦੀ ਬਦਲੀ ਮਲੇਰਕੋਟਲਾ ਕਰ ਦਿੱਤੀ ਗਈ ਸੀ ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
Advertisement
ABP Premium

ਵੀਡੀਓਜ਼

ਪੰਜਾਬ 'ਚ ਸਭ ਕੁਝ ਰਹੇਗਾ ਬੰਦ!  ਕਿਸਾਨਾਂ ਨਾਲ ਡਟ ਗਈਆਂ ਸਾਰੀਆਂ ਯੂਨੀਅਨਾਂ,ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਵਿਸ਼ਾਲ ਨਗਰ ਕੀਰਤਨਨਾ ਤੈਥੋਂ ਪਹਿਲਾਂ ਕੋਈ ਸੀ ਤੇ ਨਾ ਤੇਰੇ ਤੋਂ ਬਾਅਦ ਕੋਈ ਹੋਵੇਗਾ ! ਨਵਜੋਤ ਸਿੱਧੂ ਨੇ ਦਿੱਤੀ ਡਾ. ਮਨਮੋਹਨ ਲਈ....ਸਾਬਕਾ PM ਡਾ. ਮਨਮੋਹਨ ਸਿੰਘ ਦਾ ਘਾਟਾ ਨਾ ਪੂਰਾ ਹੋਣ ਵਾਲਾ ਹੈ ਨਰਿੰਦਰ ਮੋਦੀ ਨੇ ਕਹੀਆਂ ਕੁੱਝ ਅਜਿਹੀਆਂ ਗੱਲਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ
ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ
ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ
ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ
ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਟ੍ਰੈਫਿਕ ਐਡਵਾਈਜ਼ਰੀ, ਕਈ ਰੂਟ ਹੋਣਗੇ ਡਾਇਵਰਟ, ਮਨਮੋਹਨ ਸਿੰਘ ਦਾ ਅੰਤਿਮ ਸਫਰ ਅੱਜ
ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਟ੍ਰੈਫਿਕ ਐਡਵਾਈਜ਼ਰੀ, ਕਈ ਰੂਟ ਹੋਣਗੇ ਡਾਇਵਰਟ, ਮਨਮੋਹਨ ਸਿੰਘ ਦਾ ਅੰਤਿਮ ਸਫਰ ਅੱਜ
Embed widget