Punjab News: ਆਮ ਆਦਮੀ ਪਾਰਟੀ ਦੇ ਜੈਤੋ ਤੋਂ ਵਿਧਾਇਕ ਅਮੋਲਕ ਸਿੰਘ ਨੇ 43 ਲੱਖ ਦੀ ਨਕਦੀ ਦੇ ਕੇ ਫਾਰਚੂਨਰ ਕਾਰ ਖਰੀਦੀ ਹੈ, ਜਿਸ ਨੂੰ ਲੈ ਕੇ ਵਿਰੋਧੀ ਧਿਰ ਦੇ ਨਿਸ਼ਾਨੇ 'ਤੇ ਆ ਗਏ ਹਨ। ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਨੇ ਟਵੀਟ ਕਰਕੇ ਕਾਰ ਦੀ ਖਰੀਦ 'ਤੇ ਸਵਾਲ ਖੜ੍ਹੇ ਕੀਤੇ ਹਨ। ਇਸ ਦੇ ਨਾਲ ਹੀ ਉਨ੍ਹਾਂ ਦੇ ਇਸ ਟਵੀਟ ਨੇ ਸਿਆਸਤ 'ਚ ਖਲਬਲੀ ਮਚਾ ਦਿੱਤੀ ਹੈ।


ਇੱਕ ਟਵੀਟ ਵਿੱਚ ਸੁਖਪਾਲ ਸਿੰਘ ਨੇ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਵਾਲ ਕੀਤਾ ਕਿ ਵਿਧਾਇਕ ਵੱਲੋਂ ਚੋਣ ਕਮਿਸ਼ਨ ਨੂੰ ਦਿੱਤੇ ਹਲਫ਼ਨਾਮੇ ਵਿੱਚ ਉਨ੍ਹਾਂ ਦੀ ਕੁੱਲ ਜਾਇਦਾਦ 13 ਲੱਖ ਰੁਪਏ ਦੱਸੀ ਗਈ ਹੈ। ਸਰਕਾਰ ਬਣੀ ਨੂੰ ਇੱਕ ਸਾਲ ਹੋ ਗਿਆ ਹੈ ਅਤੇ ਉਨ੍ਹਾਂ ਨੇ 43 ਲੱਖ ਨਕਦ ਦੇ ਕੇ ਟੋਇਟਾ ਫਾਰਚੂਨਰ SUV ਕਾਰ ਖਰੀਦੀ ਹੈ।






ਮੈਂ ਹੈਰਾਨ ਹੋ ਰਿਹਾ ਹਾਂ। ਹੁਣ ਕਿੱਥੇ ਹਨ ਵਿਜੀਲੈਂਸ ਬਿਊਰੋ ਦੇ ਉਹ ਲੋਕ, ਜੋ ਕਾਂਗਰਸੀ ਆਗੂਆਂ ਦੀਆਂ ਆਮਦਨ ਤੋਂ ਵੱਧ ਜਾਇਦਾਦਾਂ ਦੀ ਜਾਂਚ ਕਰ ਰਹੇ ਹਨ। ਕੀ ਮੁੱਖ ਮੰਤਰੀ ਭਗਵੰਤ ਮਾਨ ਆਪਣੀ ਵਿਜੀਲੈਂਸ ਨੂੰ ਇਸ ਖਰੀਦ ਦੀ ਜਾਂਚ ਕਰਨ ਲਈ ਨਹੀਂ ਕਹਿਣਗੇ? ਉਨ੍ਹਾਂ ਕਿਹਾ ਕਿ ਮੈਂ ਇਹ ਵੀ ਜਾਣਦਾ ਹਾਂ ਕਿ ਇਸ ਬੇਹਿਸਾਬ ਖਰੀਦ ਮਾਮਲੇ ਵਿੱਚ ਕੁਝ ਨਹੀਂ ਹੋਵੇਗਾ ਕਿਉਂਕਿ ਪੁਲਿਸ ਅਤੇ ਵਿਜੀਲੈਂਸ ਵਿਰੋਧੀ ਪਾਰਟੀਆਂ ਦੇ ਆਗੂਆਂ ਤੋਂ ਹੀ ਪੁੱਛਗਿੱਛ ਕਰ ਰਹੀ ਹੈ।


ਇਹ ਵੀ ਪੜ੍ਹੋ: Punjab Weather: 12 ਜੂਨ ਤੋਂ ਪੈ ਸਕਦੈ ਮੀਂਹ ! 42 ਡਿਗਰੀ ਪਹੁੰਚਿਆ ਪਾਰਾ, ਲੋਕ ਘਰਾਂ ਵਿੱਚ ਹੋਏ ਬੰਦ


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।