ਪੜਚੋਲ ਕਰੋ

'ਆਪ' ਵਿਧਾਇਕ ਦੇਵ ਮਾਨ ਸਾਈਕਲ 'ਤੇ ਪਹੁੰਚੇ ਵਿਧਾਨ ਸਭਾ

ਵਿਧਾਨ ਸਭਾ ਹਲਕਾ ਨਾਭਾ ਤੋਂ ਵਿਧਾਇਕ ਦੇਵ ਮਾਨ ਸਾਈਕਲ ਰਾਹੀਂ ਵਿਧਾਨ ਸਭਾ ਪਹੁੰਚੇ। ਜਦੋਂ ਉਹ ਸ੍ਰੀ ਫਤਿਹਗੜ੍ਹ ਸਾਹਿਬ ਵਿੱਚੋਂ ਗੁਜ਼ਰੇ ਤਾਂ ਉਹ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਨੂੰ ਨਤਮਸਤਕ ਹੋਏ।

ਚੰਡੀਗੜ੍ਹ: ਵਿਧਾਨ ਸਭਾ ਹਲਕਾ ਨਾਭਾ ਤੋਂ ਵਿਧਾਇਕ ਦੇਵ ਮਾਨ ਸਾਈਕਲ ਰਾਹੀਂ ਵਿਧਾਨ ਸਭਾ ਪਹੁੰਚੇ। ਜਦੋਂ ਉਹ ਸ੍ਰੀ ਫਤਿਹਗੜ੍ਹ ਸਾਹਿਬ ਵਿੱਚੋਂ ਗੁਜ਼ਰੇ ਤਾਂ ਉਹ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਨੂੰ ਨਤਮਸਤਕ ਹੋਏ। ਉਨ੍ਹਾਂ ਕਿਹਾ ਕਿ ਸਾਡੇ ਗੁਰੂਆਂ ਨੇ ਕੌਮ ਨੂੰ ਬਚਾਉਣ ਲਈ ਜੋ ਕੁਰਬਾਨੀਆਂ ਦਿੱਤੀਆਂ ਹਨ, ਉਨ੍ਹਾਂ ਦਾ ਦੇਣ ਨਹੀਂ ਦਿੱਤਾ ਜਾ ਸਕਦਾ। ਇਸ ਲਈ ਸਾਡਾ ਵੀ ਫਰਜ਼ ਬਣਦਾ ਹੈ ਕੀ ਅਸੀਂ ਉਨ੍ਹਾਂ ਸ਼ਹੀਦਾਂ ਦੇ ਦਰਸਾਏ ਮਾਰਗ 'ਤੇ ਚੱਲੀਏ ਤੇ ਆਪਣੀ ਕੌਮ ਲਈ ਜੰਗ ਲੜੀਏ। ਉਨ੍ਹਾਂ ਕਿਹਾ ਕਿ ਉਨ੍ਹਾਂ ਪ੍ਰਣ ਕੀਤਾ ਹੈ ਕਿ ਉਹ ਇਸ ਵਾਰ ਇੱਕ ਰੁਪਈਆ ਤਨਖਾਹ ਲੈਣਗੇ ਤੇ ਆਪਣੇ ਕਾਰਜਕਾਲ ਦੇ ਦੌਰਾਨ ਜ਼ਿਆਦਾ ਸਫਰ ਸਾਈਕਲ ਉੱਤੇ ਹੀ ਤੈਅ ਕਰਨਗੇ।

ਦੱਸ ਦਈਏ ਕਿ ਵਿਧਾਇਕ ਗੁਰਦੇਵ ਸਿੰਘ ਮਾਨ ਨੇ ਅਹਿਮ ਫੈਸਲਾ ਕੀਤਾ ਹੈ ਉਹ ਬਤੌਰ ਵਿਧਾਇਕ ਮਿਲਣ ਵਾਲੀ ਤਨਖਾਹ ’ਚੋਂ ਸਿਰਫ਼ ਇੱਕ ਰੁਪਿਆ ਲੈਣਗੇ। ਉਨ੍ਹਾਂ ਕਿਹਾ ਹੈ ਕਿ ਉਹ ਵਾਅਦੇ ਮੁਤਾਬਕ ਸਿਰਫ਼ ਇੱਕ ਰੁਪਏ ਦੀ ਤਨਖਾਹ ’ਤੇ ਵਿਧਾਇਕ ਵਜੋਂ ਕੰਮ ਕਰਨਗੇ।

ਇਸ ਦੇ ਨਾਲ ਹੀ ਗੁਰਦੇਵ ਸਿੰਘ ਮਾਨ ਨੇ ਸੁਰੱਖਿਆ ਅਮਲਾ ਲੈਣ ਤੋਂ ਵੀ ਇਨਕਾਰ ਕਰ ਦਿੱਤਾ ਹੈ। ਮਾਨ ਨੇ ਕਿਹਾ ਕਿ ਉਸ ਨੇ ਆਪਣੇ ਸਿਆਸੀ ਸਫ਼ਰ ਦਾ ਆਗਾਜ਼ ਸਾਈਕਲ ’ਤੇ ਕੀਤਾ ਸੀ। ਉਹ ਅੱਗੋਂ ਵੀ ਸਾਈਕਲ ’ਤੇ ਨਾਭਾ ਹਲਕੇ ਦੀ ਗੇੜੀ ਲਾ ਕੇ ਵਿਕਾਸ ਕੰਮਾਂ ਦੇ ਜਾਇਜ਼ੇ ਤੋਂ ਇਲਾਵਾ ਲੋਕਾਂ ਦੀ ਸਾਰ ਲੈਂਦੇ ਰਹਿਣਗੇ।

ਮਾਨ ਨੇ ਕਿਹਾ, ‘‘ਮੈਂ ਚੋਣ ਪ੍ਰਚਾਰ ਵੀ ਸਾਈਕਲ ’ਤੇ ਹੀ ਕੀਤਾ ਸੀ। ਤੇ ਹੁਣ ਮੈਨੂੰ ਫੈਂਸੀ ਕਾਰਾਂ ਦੀ ਵੀ ਲੋੜ ਨਹੀਂ।’’ ਮਾਨ ਨੇ ਕਿਹਾ ਕਿ ਨਾਭਾ ਤੋਂ ਕਾਂਗਰਸੀ ਉਮੀਦਵਾਰ ਸਾਧੂ ਸਿੰਘ ਧਰਮਸੋਤ ਕਦੇ ਉਸ ਦੇ ਸਾਈਕਲ ਦਾ ਮਖੌਲ ਉਡਾਉਂਦਾ ਸੀ। ਉਨ੍ਹਾਂ ਕਿਹਾ, ‘‘ਚੋਣ ਪ੍ਰਚਾਰ ਦੌਰਾਨ ਧਰਮਸੋਤ ਅਕਸਰ ਇਹ ਕਹਿ ਕੇ ਮੇਰਾ ਮੌਜੂ ਉਡਾਉਂਦਾ ਸੀ ਕਿ ‘ਹੁਣ ਸਾਈਕਲ ਚਲਾਉਣ ਵਾਲੇ ਵੀ ਮੇਰੇ ਖਿਲਾਫ਼ ਉਮੀਦਾਰ ਖੜ ਕੇ ਚੋਣਾਂ ਲੜ ਰਹੇ ਹਨ। ਪਰ ਅੱਜ ਉਹੀ ਸਾਈਕਲ ਚਲਾਉਣ ਵਾਲਾ ਹਲਕੇ ਦੇ ਵੋਟਰਾਂ ਵੱਲੋਂ ਜਤਾਏ ਭਰੋਸੇ ਤੇ ਦਿੱਤੇ ਪਿਆਰ ਕਰਕੇ ਵਿਧਾਇਕ ਬਣ ਗਿਆ ਹੈ।’’

ਦੱਸ ਦੇਈਏ ਕਿ ਗੁਰਦੇਵ ਸਿੰਘ ਮਾਨ ਨੇ 52,371 ਵੋਟਾਂ ਦੇ ਵੱਡੇ ਫ਼ਰਕ ਨਾਲ ਚੋਣ ਜਿੱਤੀ ਹੈ। ਮਾਨ ਨੇ ਜਿਨ੍ਹਾਂ ਉਮੀਦਵਾਰਾਂ ਨੂੰ ਹਰਾਇਆ ਹੈ, ਉਨ੍ਹਾਂ ਵਿੱਚੋਂ ਪੰਜ ਵਾਰ ਦਾ ਵਿਧਾਇਕ ਤੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਵੀ ਇਕ ਹੈ। ਚੋਣ ਨਤੀਜੇ ਵਿੱਚ ਧਰਮਸੋਤ 18,251 ਵੋਟਾਂ ਨਾਲ ਤੀਜੀ ਥਾਵੇਂ ਰਿਹਾ ਸੀ ਤੇ ਉਸ ਦੀ ਜ਼ਮਾਨਤ ਤੱਕ ਜ਼ਬਤ ਹੋ ਗਈ ਸੀ। 

ਟਾਪ ਹੈਡਲਾਈਨ

ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਕੌਮੀ ਇਨਸਾਫ ਮੋਰਚੇ ਦਾ ਪੰਜਾਬ ਬੰਦ ਅੱਜ, 7 ਘੰਟੇ ਹਾਈਵੇਅ-ਰੇਲਵੇ ਟ੍ਰੈਕ ਰਹਿਣਗੇ ਜਾਮ; ਜਾਣੋ ਕੀ ਬੰਦ ਰਹੇਗਾ ਅਤੇ ਕੀ ਖੁੱਲ੍ਹਿਆ
ਕੌਮੀ ਇਨਸਾਫ ਮੋਰਚੇ ਦਾ ਪੰਜਾਬ ਬੰਦ ਅੱਜ, 7 ਘੰਟੇ ਹਾਈਵੇਅ-ਰੇਲਵੇ ਟ੍ਰੈਕ ਰਹਿਣਗੇ ਜਾਮ; ਜਾਣੋ ਕੀ ਬੰਦ ਰਹੇਗਾ ਅਤੇ ਕੀ ਖੁੱਲ੍ਹਿਆ

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
Embed widget