ਪੜਚੋਲ ਕਰੋ

AAP ਵਿਧਾਇਕ ਦੇਵ ਮਾਨ ਦੀ ਬਜ਼ੁਰਗ ਨੂੰ ਲੱਤ ਮਾਰਨ ਦੀ ਵੀਡੀਓ ਵਾਇਰਲ ,  MLA ਨੇ ਵਾਇਰਲ ਵੀਡੀਓ ਦੀ ਦੱਸੀ ਸੱਚਾਈ

AAP MLA Dev Mann video : ਨਾਭਾ ਹਲਕੇ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਬਾਅਦ ਵਿਵਾਦ ਖੜ੍ਹਾ ਹੋ ਗਿਆ ਹੈ।

AAP MLA Dev Mann video : ਨਾਭਾ ਹਲਕੇ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਬਾਅਦ ਵਿਵਾਦ ਖੜ੍ਹਾ ਹੋ ਗਿਆ ਹੈ। ਵੀਡੀਓ ਵਿੱਚ ਉਹ ਇੱਕ ਸਮਾਗਮ ਦੌਰਾਨ ਇੱਕ ਬਜ਼ੁਰਗ ਵਿਅਕਤੀ ਨੂੰ ਲੱਤ ਮਾਰਦੇ ਅਤੇ ਧੱਕਾ ਦਿੰਦੇ ਹੋਏ ਦਿਖਾਈ ਦੇ ਰਹੇ ਹਨ। ਇਹ ਘਟਨਾ 8 ਮਾਰਚ ਨੂੰ ਲੁਧਿਆਣਾ ਵਿੱਚ ਵਾਪਰੀ ਦੱਸੀ ਜਾ ਰਹੀ ਹੈ।
 
ਵੀਡੀਓ ਸਾਹਮਣੇ ਆਉਣ ਤੋਂ ਬਾਅਦ ਵਿਰੋਧੀ ਧਿਰ ਨੇ ਵਿਧਾਇਕ 'ਤੇ ਨਿਸ਼ਾਨਾ ਸਾਧਿਆ ਹੈ। ਦੇਵ ਮਾਨ ਦਾ ਦਾਅਵਾ ਹੈ ਕਿ ਬਜ਼ੁਰਗ ਵਿਅਕਤੀ ਸ਼ਰਾਬੀ ਸੀ ਅਤੇ ਵਾਰ-ਵਾਰ ਸਟੇਜ 'ਤੇ ਚੜ ਰਿਹਾ ਸੀ, ਜਿਸ ਕਾਰਨ ਸਥਿਤੀ ਅਜਿਹੀ ਬਣੀ ਜਦੋਂ ਉਸਨੂੰ ਹੇਠਾਂ ਉਤਾਰਿਆ ਗਿਆ। ਉਨ੍ਹਾਂ ਕਿਹਾ ਕਿ ਉਸ ਵਿਅਕਤੀ ਨੂੰ ਕਈ ਵਾਰ ਨਿਮਰਤਾ ਨਾਲ ਹੇਠਾਂ ਜਾਣ ਲਈ ਕਿਹਾ ਗਿਆ ਪਰ ਉਹ ਮੰਨਿਆ ਨਹੀਂ। ਰਾਜਨੀਤਿਕ ਲਾਭ ਲਈ ਵੀਡੀਓ ਨੂੰ ਵਧਾ-ਚੜ੍ਹਾ ਕੇ ਪੇਸ਼ ਕੀਤਾ ਜਾ ਰਿਹਾ ਹੈ।
 
ਵਿਧਾਇਕ ਦੇ ਨਾਲ ਆਏ ਬਾਊਂਸਰ ਵੀ ਬਜ਼ੁਰਗ ਵਿਅਕਤੀ ਨਾਲ ਬਦਸਲੂਕੀ ਕਰਦੇ ਦਿਖਾਈ ਦੇ ਰਹੇ ਹਨ। ਪੁਲਿਸ ਵਾਲੇ ਅਤੇ ਹੋਰ ਲੋਕ ਵੀ ਮੌਜੂਦ ਹਨ। ਵਿਧਾਇਕ ਬਜ਼ੁਰਗ ਵਿਅਕਤੀ ਨੂੰ ਸਟੇਜ ਤੋਂ ਹੇਠਾਂ ਉਤਾਰ ਦਿੰਦੇ ਹਨ ਤੇ ਫਿਰ ਵਾਪਸ ਸਟੇਜ 'ਤੇ ਚਲੇ ਜਾਂਦੇ ਹਨ। 10 ਸਕਿੰਟ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। 
 
ਜਾਣਕਾਰੀ ਅਨੁਸਾਰ 8 ਮਾਰਚ ਨੂੰ ਲੁਧਿਆਣਾ ਦੇ ਦੁੱਗਰੀ ਵਿੱਚ ਪ੍ਰਸਿੱਧ ਪੰਜਾਬੀ ਗਾਇਕ ਅਮਰ ਸਿੰਘ ਚਮਕੀਲਾ ਅਤੇ ਅਮਰਜੋਤ ਕੌਰ ਦੀ 38ਵੀਂ ਬਰਸੀ ਮਨਾਉਣ ਲਈ ਇੱਕ ਸ਼ਰਧਾਂਜਲੀ ਸਮਾਰੋਹ ਆਯੋਜਿਤ ਕੀਤਾ ਗਿਆ ਸੀ। ਵਿਧਾਇਕ ਦੇਵ ਮਾਨ ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਸਨ।
 
ਵਿਰੋਧੀ ਧਿਰ ਨੇ ਨਿਸ਼ਾਨਾ ਸਾਧਿਆ

ਜਿਵੇਂ ਹੀ ਵੀਡੀਓ ਵਾਇਰਲ ਹੋਇਆ ਤਾਂ ਕਾਂਗਰਸ ਸਮੇਤ ਵਿਰੋਧੀ ਪਾਰਟੀਆਂ ਨੇ ਇਸ ਦਾ ਮੁੱਦਾ ਉਠਾਇਆ। ਕਾਂਗਰਸੀ ਆਗੂਆਂ ਨੇ ਵੀਡੀਓ ਸਾਂਝਾ ਕਰਦੇ ਹੋਏ ਕਿਹਾ ਕਿ ਸੱਤਾ ਦੇ ਨਸ਼ੇ ਵਿੱਚ ਧੁੱਤ 'ਆਪ' ਆਗੂ ਹੁਣ ਆਮ ਲੋਕਾਂ ਅਤੇ ਬਜ਼ੁਰਗਾਂ ਦਾ ਅਪਮਾਨ ਕਰ ਰਹੇ ਹਨ। ਵਿਧਾਇਕ ਦੇ ਵਿਵਹਾਰ ਦੀ ਸੋਸ਼ਲ ਮੀਡੀਆ 'ਤੇ ਵੀ ਆਲੋਚਨਾ ਕੀਤੀ ਗਈ ਹੈ।

ਵਿਵਾਦ ਵਧਣ 'ਤੇ ਵਿਧਾਇਕ ਦਾ ਸਪੱਸ਼ਟੀਕਰਨ


ਵਿਵਾਦ ਤੋਂ ਬਾਅਦ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੇ ਆਪਣੀ ਸਫਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਵੀਡੀਓ ਵਿੱਚ ਦਿਖਾਈ ਦੇਣ ਵਾਲਾ ਵਿਅਕਤੀ ਸ਼ਰਾਬ ਦੇ ਨਸ਼ੇ ਵਿੱਚ ਸੀ ਅਤੇ ਵਾਰ-ਵਾਰ ਸਟੇਜ 'ਤੇ ਚੜ੍ਹ ਕੇ ਗਾਉਣ ਦੀ ਕੋਸ਼ਿਸ਼ ਕਰ ਰਿਹਾ ਸੀ।  ਉਨ੍ਹਾਂ ਕਿਹਾ ਕਿ "ਮੈਨੂੰ ਬਜ਼ੁਰਗਾਂ ਦਾ ਬਹੁਤ ਸਤਿਕਾਰ ਹੈ ਅਤੇ ਮੈਂ ਕਦੇ ਵੀ ਉਨ੍ਹਾਂ ਦਾ ਨਿਰਾਦਰ ਨਹੀਂ ਕਰ ਸਕਦਾ। ਇਸ ਘਟਨਾ ਨੂੰ ਗਲਤ ਢੰਗ ਨਾਲ ਪੇਸ਼ ਕੀਤਾ ਜਾ ਰਿਹਾ ਹੈ ਅਤੇ ਵਿਰੋਧੀ ਪਾਰਟੀਆਂ ਵੱਲੋਂ ਘਟਨਾ ਨੂੰ ਰਾਜਨੀਤਿਕ ਲਾਭ ਲਈ ਵਧਾ ਚੜ੍ਹਾ ਕੇ ਪੇਸ਼ ਕੀਤਾ ਜਾ ਰਿਹਾ ਹੈ।
 
 

ਟਾਪ ਹੈਡਲਾਈਨ

Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਥਾਣੇ 'ਚ ਪੈ ਗਈ RAID! SHO ਸਣੇ 2 ਮੁਲਾਜ਼ਮ ਗ੍ਰਿਫ਼ਤਾਰ; ਜਾਣੋ ਵਜ੍ਹਾ...
ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਥਾਣੇ 'ਚ ਪੈ ਗਈ RAID! SHO ਸਣੇ 2 ਮੁਲਾਜ਼ਮ ਗ੍ਰਿਫ਼ਤਾਰ; ਜਾਣੋ ਵਜ੍ਹਾ...
Faridkot 'ਚ ਗੁਰਦੁਆਰਾ ਸਾਹਿਬ 'ਚ ਸੇਵਾ ਦੌਰਾਨ ਦਰਦਨਾਕ ਹਾਦਸਾ, ਗ੍ਰੰਥੀ ਸਿੰਘ ਦੀ ਕਰੰਟ ਲੱਗਣ ਨਾਲ ਮੌਤ
Faridkot 'ਚ ਗੁਰਦੁਆਰਾ ਸਾਹਿਬ 'ਚ ਸੇਵਾ ਦੌਰਾਨ ਦਰਦਨਾਕ ਹਾਦਸਾ, ਗ੍ਰੰਥੀ ਸਿੰਘ ਦੀ ਕਰੰਟ ਲੱਗਣ ਨਾਲ ਮੌਤ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਆਮ ਆਦਮੀ ਪਾਰਟੀ ਨੇ ਹਲਕਾ ਸੰਗਠਨ ਇੰਚਾਰਜ ਅਤੇ ਬਲਾਕ ਪ੍ਰਧਾਨਾਂ ਦਾ ਕੀਤਾ ਐਲਾਨ...
ਪੰਜਾਬ ਸਿਆਸਤ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਆਮ ਆਦਮੀ ਪਾਰਟੀ ਨੇ ਹਲਕਾ ਸੰਗਠਨ ਇੰਚਾਰਜ ਅਤੇ ਬਲਾਕ ਪ੍ਰਧਾਨਾਂ ਦਾ ਕੀਤਾ ਐਲਾਨ...
Comedian Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀਅਨ ਦੀ ਅਚਾਨਕ ਮੌਤ, ਪ੍ਰਸ਼ੰਸਕਾਂ 'ਚ ਪਸਰਿਆ ਮਾਤਮ...
Comedian Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀਅਨ ਦੀ ਅਚਾਨਕ ਮੌਤ, ਪ੍ਰਸ਼ੰਸਕਾਂ 'ਚ ਪਸਰਿਆ ਮਾਤਮ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
Embed widget