Punjab News: ਬੰਗਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਡਾ. ਸੁਖਵਿੰਦਰ ਸੁੱਖੀ ਬਹੁਤ ਵੱਡਾ ਝਟਕਾ ਲੱਗਿਆ ਹੈ। ਜਾਣਕਾਰੀ ਮੁਤਾਬਕ ਉਨ੍ਹਾਂ ਦੇ ਪਿਤਾ ਚੌਧਰੀ ਰਾਮ ਕ੍ਰਿਸ਼ਨ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਦੀ ਮੌਤ ਦਾ ਕਾਰਨ ਅਜੇ ਤੱਕ ਪਤਾ ਨਹੀਂ ਲੱਗਿਆ ਹੈ। ਜਿਵੇਂ ਹੀ ਇਸ ਬਾਰੇ ਸਿਆਸੀ ਜਗਤ ਵਿੱਚ ਪਤਾ ਲੱਗਿਆ ਤਾਂ ਸਾਰੇ ਸਿਆਸੀ ਆਗੂ ਅਤੇ ਕਰੀਬੀ ਦੁੱਖ ਦੀ ਘੜੀ ਵਿੱਚ ਉਨ੍ਹਾਂ ਦੇ ਨਾਲ ਹਮਦਰਦੀ ਪ੍ਰਗਟ ਕਰ ਰਹੇ ਹਨ।
ਜ਼ਿਕਰ ਕਰ ਦਈਏ ਕਿ ਬੀਤੇ ਦਿਨੀਂ ਡਾ. ਸੁਖਵਿੰਦਰ ਸੁੱਖੀ ਨੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਦੇ ਧਾਰਮਿਕ ਸਥਾਨ ਰਸੋਖਾਨਾ ਸ਼੍ਰੀ ਨਾਭ ਕੰਵਲ ਰਾਜਾ ਸਾਹਿਬ ਸਬੰਧੀ ਦਿੱਤੇ ਬਿਆਨ ਦੀ ਨਿੰਦਾ ਕਰਦਿਆਂ ਹੋਇਆਂ ਚੇਅਰਮੈਨ ਦੇ ਅਹੁਦੇ ਤੋਂ ਅਸਤੀਫਾ ਦੇਣ ਦਾ ਐਲਾਨ ਕੀਤਾ ਸੀ।