Punjab News: ਖਡੂਰ ਸਾਹਿਬ ਤੋਂ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੂੰ ਲੜਕੀ ਨਾਲ ਛੇੜਛਾੜ ਕਰਨ ਤੇ ਕੁੱਟਮਾਰ ਕਰਨ ਮਾਮਲੇ ਵਿੱਚ ਤਰਨਤਾਰਨ ਦੇ ਵਧੀਕ ਸੈਸ਼ਨ ਜੱਜ ਪ੍ਰੇਮ ਕੁਮਾਰ ਦੀ ਅਦਾਲਤ ਨੇ ਦਿੱਤਾ ਲਾਲਪੁਰਾ ਸਮੇਤ 7 ਲੋਕਾਂ ਨੂੰ ਦੋਸ਼ੀ ਕਰਾਰ ਦਿੱਤਾ ਹੈ। ਇਸ ਮਾਮਲੇ ਵਿੱਚ 12 ਤਰੀਕ ਨੂੰ ਫੈਸਲਾ ਸੁਣਾਇਆ ਜਾਵੇਗਾ। ਇਸ ਦੌਰਾਨ ਪੁਲਿਸ ਨੇ ਲਾਲਪੁਰਾ ਨੂੰ ਲਿਆ ਹਿਰਾਸਤ ਵਿੱਚ ਲੈ ਲਿਆ ਹੈ। ਜਜਾਣਕਾਰੀ ਮੁਤਾਬਕ, ਪਿੰਡ ਉਸਮਾਂ ਦੀ ਲੜਕੀ ਹਰਬਿੰਦਰ ਕੋਰ ਵੱਲੋਂ ਵਿਆਹ ਸਮਾਗਮ ਵਿੱਚ ਛੇੜਛਾੜ ਅਤੇ ਕੁੱਟਮਾਰ ਕਰਨ ਦੇ ਅਰੋਪ ਲਗਾਉਂਦਿਆਂ ਮਾਮਲਾ ਦਰਜ ਕਰਵਾਇਆ ਗਿਆ ਸੀ
ਕੀ ਹੈ ਇਹ ਪੂਰਾ ਮਾਮਲਾ ?
ਇਹ ਮਾਮਲਾ 4 ਸਤੰਬਰ 2013 ਦਾ ਹੈ। ਜਦੋਂ ਇੱਕ ਕੁੜੀ ਆਪਣੇ ਪਰਿਵਾਰ ਦੇ ਹੋਰ ਮੈਂਬਰਾਂ ਨਾਲ ਇੱਕ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਲਈ ਪਹੁੰਚੀ ਸੀ। ਵਿਆਹ ਇੱਕ ਮੈਰਿਜ ਪੈਲੇਸ ਵਿੱਚ ਸੀ। ਇਸ ਦੌਰਾਨ ਕੁੜੀ ਨਾਲ ਛੇੜਛਾੜ ਕੀਤੀ ਗਈ। ਜਦੋਂ ਉਸਨੇ ਵਿਰੋਧ ਕੀਤਾ ਤਾਂ ਟੈਕਸੀ ਡਰਾਈਵਰਾਂ ਨੇ ਉਸਦੀ ਕੁੱਟਮਾਰ ਕੀਤੀ। ਮੌਕੇ 'ਤੇ ਪਹੁੰਚੀ ਪੁਲਿਸ ਨੇ ਵੀ ਕੁੜੀ ਨਾਲ ਕੁੱਟਮਾਰ ਕੀਤੀ। ਇਸ ਤੋਂ ਬਾਅਦ ਇਸ ਮਾਮਲੇ ਦੀ ਵੀਡੀਓ ਵਾਇਰਲ ਹੋ ਗਈ। ਇਸ ਦੇ ਨਾਲ ਹੀ ਸੁਪਰੀਮ ਕੋਰਟ ਨੇ ਖੁਦ ਮਾਮਲੇ ਦਾ ਨੋਟਿਸ ਲਿਆ। ਨਾਲ ਹੀ ਪਰਿਵਾਰ ਨੂੰ ਸੁਰੱਖਿਆ ਪ੍ਰਦਾਨ ਕਰਨ ਦੇ ਹੁਕਮ ਦਿੱਤੇ ਗਏ।
ਵਿਧਾਇਕ ਦੇ ਵਕੀਲ ਨੇ ਕਿਹਾ ਕਿ ਇਹ ਮਾਮਲਾ ਸਾਲ 2013 ਦਾ ਹੈ। ਇਸ ਮਾਮਲੇ ਵਿੱਚ ਐਸਸੀ, ਐਸਟੀ ਐਕਟ ਦੀਆਂ ਧਾਰਾਵਾਂ 323, 324 ਅਤੇ 354 ਤਹਿਤ ਕੇਸ ਦਰਜ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਫੈਸਲਾ 12 ਤਰੀਕ ਨੂੰ ਸੁਣਾਇਆ ਜਾਵੇਗਾ। ਉਮੀਦ ਹੈ ਕਿ ਫੈਸਲਾ ਵਿਧਾਇਕ ਦੇ ਹੱਕ ਵਿੱਚ ਆਵੇਗਾ। ਸਾਨੂੰ ਅਦਾਲਤ 'ਤੇ ਪੂਰਾ ਭਰੋਸਾ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ਤਰਨਤਾਰਨ ਤੋ ਸਿਧਾਰਥ ਅਰੋੜਾ ਦੀ ਰਿਪੋਰਟ