Punjab News : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann ) ਤੇ ਰਾਜਪਾਲ (Punjab Governor) ਬਨਵਾਰੀ ਲਾਲ ਪੁਰੋਹਿਤ ਵਿਚਾਲੇ ਤਲਖ਼ੀ ਵਧਦੀ ਜਾ ਰਹੀ ਹੈ। ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਤ ਨੇ ਹੁਣ ਪੰਜਾਬ ਵਿੱਚ ਰਾਸ਼ਟਰਪਤੀ ਸ਼ਾਸਨ ਦੀ ਸਿਫਾਰਿਸ਼ ਕਰਨ ਅਤੇ ਮੁੱਖ ਮੰਤਰੀ ਮਾਨ ਵਿਰੁੱਧ ਕਾਰਵਾਈ ਕਰਨ ਦੀ ਚੇਤਾਵਨੀ ਦਿੱਤੀ ਹੈ।
ਇਸ ਤੋਂ ਬਾਅਦ ਆਪ ਦੇ ਫ਼ਰੀਦਕੋਟ ਤੋਂ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਇਸ ਮਾਮਲੇ ‘ਤੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਟਵੀਟ ਕਰਕੇ ਲਿਖਿਆ , ਬੀਜੇਪੀ , ਆਮ ਆਦਮੀ ਪਾਰਟੀ ਤੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਕਿਉਂ ਡਰੀ ਹੋਈ ਹੈ ?
ਪਹਿਲਾਂ ਉਨ੍ਹਾਂ ਨੇ ਪਾਰਲੀਮੈਂਟ ਵਿੱਚ ਦਿੱਲੀ ਸੇਵਾਵਾਂ ਬਿੱਲ ਨੂੰ ਜ਼ਬਰਦਸਤੀ ਪਾਸ ਕਰਵਾ ਕੇ ਦਿੱਲੀ ਵਿੱਚ ਸਾਡੀ ਚੁਣੀ ਹੋਈ ਸਰਕਾਰ ਦੇ ਜਮਹੂਰੀ ਹੱਕਾਂ ਨੂੰ ਖੋਹਣ ਦੀ ਕੋਸ਼ਿਸ਼ ਕੀਤੀ ਗਈ ਅਤੇ ਹੁਣ ਉਹ ਪੰਜਾਬ ਵਿੱਚ ਰਾਸ਼ਟਰਪਤੀ ਸਾਸ਼ਨ ਲਗਾਉਣ ਦੀਆਂ ਧਮਕੀਆਂ ਦੇ ਰਹੇ ਹਨ। ਆਮ ਆਦਮੀ ਪਾਰਟੀ ਸਰਕਾਰ ਸੂਬੇ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ ਅਤੇ ਕਰਦੀ ਰਹੇਗੀ, ਤੁਹਾਡੀਆਂ ਧਮਕੀਆਂ ਸਾਨੂੰ ਸਾਡੇ ਟੀਚੇ ਦੀ ਪ੍ਰਾਪਤੀ ਨੂੰ ਦੂਰ ਨਹੀਂ ਕਰ ਸਕਦੀਆਂ।
ਦੱਸ ਦੇਈਏ ਕਿ ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪਰੋਹਿਤ ਵੱਲੋਂ ਇਕ ਵਾਰ ਫਿਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਿੱਠੀ ਲਿਖੀ ਗਈ ਹੈ। ਇਸ ਚਿੱਠੀ ਵਿਚ ਪਹਿਲੀਆਂ ਚਿੱਠੀਆਂ ਵਿਚ ਪੁੱਛੇ ਗਏ ਸਵਾਲਾਂ ਦੇ ਜਵਾਬ ਮੰਗੇ ਗਏ ਹਨ। ਇਸ ਦੇ ਨਾਲ ਹੀ ਭਗਵੰਤ ਮਾਨ ਨੂੰ ਅਲਟੀਮੇਟਮ ਵੀ ਦੇ ਦਿੱਤਾ ਗਿਆ ਹੈ। ਧਾਰਾ 356 ਦਾ ਜ਼ਿਕਰ ਕਰਦਿਆਂ ਰਾਜਪਾਲ ਨੇ ਆਪਣੀ ਚਿੱਠੀ ਵਿਚ ਲਿਖਿਆ ਹੈ ਕਿ ਜੇਕਰ ਇਸ ਚਿੱਠੀ ਦਾ ਜਵਾਬ ਨਹੀਂ ਦਿੱਤਾ ਜਾਂਦਾ ਤਾਂ ਉਨ੍ਹਾਂ ਵੱਲੋਂ ਸੂਬੇ ਦੇ ਅੰਦਰ ਰਾਸ਼ਟਰਪਤੀ ਰਾਜ ਲਾਗੂ ਕਰਨ ਦੀ ਸਿਫਾਰਿਸ਼ ਕੀਤੀ ਜਾਵੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।