Punjab News : ਸਰਦੂਲਗੜ੍ਹ ਤੋਂ ਆਪ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਹੜ੍ਹ ਪੀੜ੍ਹਤਾਂ ਦੀ ਸਹਾਇਤਾ ਲਈ ਪਹਿਲਕਦਮੀ ਕਰਦਿਆਂ ਆਪਣੀ ਇੱਕ ਮਹੀਨੇ ਦੀ ਤਨਖ਼ਾਹ ਮੁੱਖ ਮੰਤਰੀ ਰਾਹਤ ਫੰਡ ਵਿੱਚ ਜਮ੍ਹਾ ਕਰਵਾਉਣ ਲਈ ਸਪੀਕਰ ਪੰਜਾਬ ਵਿਧਾਨ ਸਭਾ ਨੂੰ ਪੱਤਰ ਲਿਖਿਆ। ਉਨ੍ਹਾਂ ਦੱਸਿਆ ਕਿ ਇਸ ਸਮੇਂ ਪੰਜਾਬ ਦੇ ਕਾਫ਼ੀ ਪਿੰਡ ਹੜ੍ਹਾਂ ਦੀ ਚਪੇਟ ਵਿੱਚ ਆਏ ਹੋਏ ਹਨ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ਮੁਸ਼ਕਿਲ ਦੀ ਘੜੀ ਵਿੱਚ ਸੂਬੇ ਦੇ ਲੋਕਾਂ ਨਾਲ ਖੜ੍ਹੀ ਹੈ ਅਤੇ ਸੂਬੇ ਦੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।
ਹਲਕਾ ਵਿਧਾਇਕ ਸਰਦੂਲਗੜ੍ਹ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਦੱਸਿਆ ਕਿ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਹੜ੍ਹ ਪੀੜਤਾਂ ਦੀ ਮਦਦ ਲਈ ਪੂਰੀ ਮੂਸਤੈਦੀ ਨਾਲ ਕੰਮ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਇਸ ਆਪਦਾ ਵਿੱਚ ਫਸੇ ਲੋਕਾਂ ਦਾ ਸਹਿਯੋਗ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ।
ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਲੋਕਾਂ ਨੂੰ ਰਾਹਤ ਪਹੁੰਚਾਉਣ ਲਈ ਲਗਾਤਾਰ ਜੰਗੀ ਪੱਧਰ ਉੱਤੇ ਠੋਸ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਸਰਕਾਰ ਇਸ ਗੰਭੀਰ ਸੰਕਟ ਦੀ ਘੜੀ ਵਿੱਚ ਲੋਕਾਂ ਨੂੰ ਬਚਾਉਣ ਲਈ ਵਚਨਬੱਧ ਹੈ।
ਇਹ ਵੀ ਪੜ੍ਹੋ : ਪੈਟਰੋਲ ਪੰਪ ਡਕੈਤੀ ਮਾਮਲਾ : ਪੁਲਿਸ ਤੇ ਲੁਟੇਰਿਆਂ ਵਿਚਾਲੇ ਮੁਕਾਬਲਾ, ਇੱਕ ਦੀ ਮੌਤ, ਦੂਜਾ ਜ਼ਖ਼ਮੀ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ