ਪੜਚੋਲ ਕਰੋ
Advertisement
(Source: ECI/ABP News/ABP Majha)
ਅਸ਼ਲੀਲ ਵੀਡੀਓ ਵਾਇਰਲ ਹੋਣ 'ਤੇ 'ਆਪ' ਵਿਧਾਇਕ ਪਠਾਨਮਾਜਰਾ ਨੇ ਦਿੱਤੀ ਚੇਤਾਵਨੀ, ਕਰਾਂਵਾਂਗਾ ਕਾਨੂੰਨੀ ਕਾਰਵਾਈ
ਹਲਕਾ ਸਨੌਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਵਿਵਾਦਾ ’ਚ ਘਿਰੇ ਹੋਏ ਹਨ। ਸਨੌਰ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਹਰਮੀਤ ਪਠਾਨਮਾਜਰਾ ਨੇ ਚੇਤਾਵਨੀ ਦਿੱਤੀ ਹੈ।
ਸਨੌਰ : ਹਲਕਾ ਸਨੌਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਵਿਵਾਦਾ ’ਚ ਘਿਰੇ ਹੋਏ ਹਨ। ਸਨੌਰ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਹਰਮੀਤ ਪਠਾਨਮਾਜਰਾ ਨੇ ਚੇਤਾਵਨੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨਾਲ ਜੋ ਹੋਇਆ, ਉਹ ਕਿਸੇ ਨਾਲ ਵੀ ਹੋ ਸਕਦਾ ਹੈ। ਉਸ ਦੀ ਅਸ਼ਲੀਲ ਵੀਡੀਓ ਵਾਇਰਲ ਕੀਤੀ ਜਾ ਰਹੀ ਹੈ। ਉਨ੍ਹਾਂ ਕਾਨੂੰਨੀ ਕਾਰਵਾਈ ਦੀ ਚਿਤਾਵਨੀ ਦਿੱਤੀ ਹੈ।
ਹਰਮੀਤ ਸਿੰਘ ਪਠਾਨਮਾਜਰਾ ਨੇ ਕਿਹਾ ਕਿ ਪਾਰਟੀ ਪ੍ਰਧਾਨ, MLA ਤੇ ਆਗੂ ਸਮੇਤ ਹੋਰ ਲੋਕ ਮੇਰਾ ਸਾਥ ਨਹੀਂ ਦੇ ਰਹੇ। ਕੀ ਮੇਰਾ ਕੋਈ ਕਰੀਅਰ ਨਹੀਂ ਹੈ? ਪਠਾਨਮਾਜਰਾ ਨੇ ਕਿਹਾ ਕਿ ਪਤਨੀ ਨੇ ਮੇਰੇ ਨਾਲ ਜੋ ਕੀਤਾ, ਉਸ ਦੇ ਨਾਲ ਮੈਂ ਸੋਸ਼ਲ ਮੀਡੀਆ ਦਾ ਗਲਤ ਇਸਤੇਮਾਲ ਕਰਨ ਵਾਲਿਆਂ ਨੂੰ ਅਦਾਲਤ ਵਿੱਚ ਲੈ ਕੇ ਜਾਵਾਂਗਾ। ਜੋ ਮੇਰੇ ਨਾਲ ਹੋਇਆ ਉਹ ਕਿਸੇ ਨਾਲ ਵੀ ਹੋ ਸਕਦਾ ਹੈ। ਫਿਰ ਮੈਂ ਪੁੱਛਾਂਗਾ ਕਿ ਹੁਣ ਕੀ ਕੀਤਾ ਜਾਵੇ।
ਪਠਾਨਮਾਜਰਾ ਨੇ ਕਿਹਾ ਕੋਈ ਕੈਨੇਡਾ, ਅਮਰੀਕਾ ਜਾਂ ਇੰਗਲੈਂਡ ਵਿਚ ਬੈਠਾ ,ਮੈਂ ਉਸ ਖਿਲਾਫ ਵੀ ਕਾਰਵਾਈ ਕਰਾਂਵਾਂਗਾ। ਜੇਕਰ ਉਨ੍ਹਾਂ 'ਤੇ ਪਰਚੇ ਦਰਜ ਕੀਤੇ ਗਏ ਤਾਂ ਉਹ ਘਰ ਆਉਣ ਲਾਇਕ ਨਹੀਂ ਰਹਿਣਗੇ। ਮੇਰਾ ਵੀ ਪਰਿਵਾਰ ਹੈ। ਚਾਹੇ ਕਾਂਗਰਸੀ , ਅਕਾਲੀ ਜਾਂ ਕੋਈ ਹੋਰ ਹੋਣ, ਉਨ੍ਹਾਂ ਨੂੰ ਬੇਨਤੀ ਹੈ ਕਿ ਵੀਡੀਓ ਵਾਇਰਲ ਕਰਨ ਵਾਲਿਆਂ ਦੀ ਮਦਦ ਨਾ ਕੀਤੀ ਜਾਵੇ। ਇਸ ਵਿੱਚ ਮੇਰੀ ਪਾਰਟੀ ਦੇ ਕਈ ਲੋਕ ਵੀ ਹੋ ਸਕਦੇ ਹਨ।
ਦਰਅਸਲ 'ਚ ਪਠਾਨਮਾਜਰਾ ਦਾ ਆਪਣੀ ਦੂਜੀ ਪਤਨੀ ਨਾਲ ਝਗੜਾ ਚੱਲ ਰਿਹਾ ਹੈ। ਦੂਜੀ ਪਤਨੀ ਨੇ ਫੋਟੋ ਸੋਸ਼ਲ ਮੀਡੀਆ 'ਤੇ ਪਾ ਦਿੱਤੀ। ਜਿਸ ਤੋਂ ਬਾਅਦ ਉਨ੍ਹਾਂ ਵਿਚ ਲੜਾਈ ਹੋ ਗਈ। ਇਸ ਤੋਂ ਬਾਅਦ ਵਿਧਾਇਕ ਦੀ ਅਸ਼ਲੀਲ ਵੀਡੀਓ ਵਾਇਰਲ ਹੋ ਗਈ। ਜਿਸ 'ਚ ਉਹ ਵੀਡੀਓ ਕਾਲ ਦੌਰਾਨ ਬਾਥਰੂਮ 'ਚ ਪ੍ਰਾਈਵੇਟ ਪਾਰਟਸ ਦਿਖਾਉਂਦੇ ਨਜ਼ਰ ਆਏ। ਇਹ ਵੀਡੀਓ ਕਾਫੀ ਵਾਇਰਲ ਹੋਈ ਸੀ। ਵਿਦੇਸ਼ ਤੋਂ ਚੱਲ ਰਹੇ ਸੋਸ਼ਲ ਮੀਡੀਆ ਅਕਾਊਂਟਸ ਰਾਹੀਂ ਇਸ ਨੂੰ ਵਾਇਰਲ ਕੀਤਾ ਗਿਆ।
ਦਰਅਸਲ 'ਚ ਪਠਾਨਮਾਜਰਾ ਦਾ ਆਪਣੀ ਦੂਜੀ ਪਤਨੀ ਨਾਲ ਝਗੜਾ ਚੱਲ ਰਿਹਾ ਹੈ। ਦੂਜੀ ਪਤਨੀ ਨੇ ਫੋਟੋ ਸੋਸ਼ਲ ਮੀਡੀਆ 'ਤੇ ਪਾ ਦਿੱਤੀ। ਜਿਸ ਤੋਂ ਬਾਅਦ ਉਨ੍ਹਾਂ ਵਿਚ ਲੜਾਈ ਹੋ ਗਈ। ਇਸ ਤੋਂ ਬਾਅਦ ਵਿਧਾਇਕ ਦੀ ਅਸ਼ਲੀਲ ਵੀਡੀਓ ਵਾਇਰਲ ਹੋ ਗਈ। ਜਿਸ 'ਚ ਉਹ ਵੀਡੀਓ ਕਾਲ ਦੌਰਾਨ ਬਾਥਰੂਮ 'ਚ ਪ੍ਰਾਈਵੇਟ ਪਾਰਟਸ ਦਿਖਾਉਂਦੇ ਨਜ਼ਰ ਆਏ। ਇਹ ਵੀਡੀਓ ਕਾਫੀ ਵਾਇਰਲ ਹੋਈ ਸੀ। ਵਿਦੇਸ਼ ਤੋਂ ਚੱਲ ਰਹੇ ਸੋਸ਼ਲ ਮੀਡੀਆ ਅਕਾਊਂਟਸ ਰਾਹੀਂ ਇਸ ਨੂੰ ਵਾਇਰਲ ਕੀਤਾ ਗਿਆ।
ਦੱਸ ਦੇਈਏ ਕਿ ਗੁਰਪ੍ਰੀਤ ਕੌਰ ਨਾਮ ਦੀ ਔਰਤ ਜੋਂ ਕਿ ਆਪਣੇ ਆਪ ਨੂੰ ਹਲਕਾ ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੀ ਪਤਨੀ ਹੋਣ ਦਾ ਦਾਅਵਾ ਕਰ ਰਹੀ ਹੈ, ਵੱਲੋਂ ਥਾਣਾ ਜੀਰਕਪੁਰ ਵਿਖੇ ਸ਼ਿਕਾਇਤ ਦਰਜ਼ ਕਰਵਾਈ ਗਈ ਹੈ ਕਿ ਉਸ ਦੇ ਪਤੀ ਵਿਧਾਇਕ ਵੱਲੋਂ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਉਸ ਦਾ ਕਹਿਣਾ ਹੈ ਕਿ ਇੱਕ ਸਾਲ ਪਹਿਲਾਂ ਉਸ ਦਾ ਵਿਧਾਇਕ ਪਠਾਨਮਾਜਰਾ ਨਾਲ ਦੂਜਾ ਵਿਆਹ ਹੋਇਆ ਸੀ। ਉਸ ਔਰਤ ਨੇ ਮੀਡੀਆ ਅੱਗੇ ਦਾਅਵਾ ਕੀਤਾ ਹੈ ਕਿ ਪਠਾਨਮਾਜਰਾ ਨੇ ਕਿਹਾ ਸੀ ਕਿ ਉਸ ਨੇ ਆਪਣੀ ਪਹਿਲੀ ਪਤਨੀ ਤੋਂ ਤਲਾਕ ਦੇ ਪੇਪਰਾਂ ’ਤੇ ਦਸਖਤ ਕਰਵਾ ਲਏ ਹਨ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਸੰਗਰੂਰ
ਦੇਸ਼
ਦੇਸ਼
Advertisement