Punjab News: 'ਆਪ' ਵਿਧਾਇਕ ਜਗਦੀਪ ਗੋਲਡੀ ਕੰਬੋਜ ਦੇ ਪਿਤਾ ਮੋਬਾਈਲ ਸਣੇ ਗਏ ਪੋਲਿੰਗ ਬੂਥ ਦੇ ਅੰਦਰ, ਵੋਟ ਪਾਉਂਦੇ ਹੋਏ ਬਣਾਈ ਵੀਡੀਓ
Lok Sabha Elections: ਫਿਰੋਜ਼ਪੁਰ ਤੋਂ ਬਸਪਾ ਉਮੀਦਵਾਰ ਅਤੇ ਆਪ ਵਿਧਾਇਕ ਜਗਦੀਪ ਗੋਲਡੀ ਕੰਬੋਜ ਦੇ ਪਿਤਾ ਸੁਰਿੰਦਰ ਕੰਬੋਜ ਨੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਦਾ ਉਲੰਘਣ ਕੀਤਾ ਹੈ।
Lok Sabha Elections: ਫਿਰੋਜ਼ਪੁਰ ਤੋਂ ਬਸਪਾ ਉਮੀਦਵਾਰ ਅਤੇ ਆਪ ਵਿਧਾਇਕ ਜਗਦੀਪ ਗੋਲਡੀ ਕੰਬੋਜ ਦੇ ਪਿਤਾ ਸੁਰਿੰਦਰ ਕੰਬੋਜ ਨੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਦਾ ਉਲੰਘਣ ਕੀਤਾ ਹੈ। ਉਨ੍ਹਾਂ ਨੇ ਵੋਟ ਪਾਉਂਦਿਆਂ ਹੋਇਆਂ ਆਪਣੀ ਵੀਡੀਓ ਬਣਾਈ ਹੈ। ਬਸਪਾ ਉਮੀਦਵਾਰ ਸੁਰਿੰਦਰ ਕੰਬੋਜ਼ ਮੋਬਾਇਲ ਦੇ ਨਾਲ ਹੀ ਪੋਲਿੰਗ ਬੂਥ ਦੇ ਅੰਦਰ ਚਲੇ ਗਏ ਅਤੇ ਵੋਟ ਪਾਉਂਦਿਆਂ ਦੀ ਵੀਡੀਓ ਬਣਾ ਕੇ ਸੋਸ਼ਲ ਮੀਡਿਆ 'ਤੇ ਵਾਇਰਲ ਕਰ ਦਿੱਤੀ ਹੈ। ਚੋਣ ਅਮਲੇ ਦੀ ਵੀ ਵੱਡੀ ਲਾਪਰਵਾਹੀ ਸਾਹਮਣੇ ਆਈ ਹੈ।
ਦੱਸ ਦਈਏ ਕਿ ਅੱਜ ਲੋਕ ਸਭਾ ਚੋਣਾਂ 2024 ਲਈ ਵੋਟਿੰਗ ਦਾ 7ਵਾਂ ਅਤੇ ਆਖਰੀ ਪੜਾਅ ਹੈ। ਪੰਜਾਬ ਸਮੇਤ 7 ਸੂਬਿਆਂ ਅਤੇ ਇਕ ਕੇਂਦਰ ਸ਼ਾਸਤ ਪ੍ਰਦੇਸ਼ ਦੀਆਂ 57 ਸੀਟਾਂ ‘ਤੇ ਵੋਟਾਂ ਪੈ ਰਹੀਆਂ ਹਨ, ਜਿਹੜੀਆਂ ਸਵੇਰੇ 7 ਵਜੇ ਸ਼ੁਰੂ ਹੋਈਆਂ ਅਤੇ ਸ਼ਾਮ 6 ਵਜੇ ਤੱਕ ਜਾਰੀ ਰਹਿਣਗੀਆਂ।
ਦੱਸ ਦਈਏ ਕਿ ਲੋਕ ਸਭਾ ਚੋਣਾਂ ਦੇ ਆਖਰੀ ਪੜਾਅ ਲਈ ਅੱਜ ਯਾਨੀ 1 ਜੂਨ ਨੂੰ ਵੋਟਿੰਗ ਹੋ ਰਹੀ ਹੈ। ਜਿਸ ਵਿੱਚ ਹੋਰਨਾਂ ਸੂਬਿਆਂ ਤੋਂ ਇਲਾਵਾ ਪੰਜਾਬ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ ਲਈ ਵੋਟਿੰਗ ਹੋ ਰਹੀ ਹੈ। ਇਸ ਦੇ ਲਈ ਅੱਜ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਾਂ ਪੈਣਗੀਆਂ। ਇਸ ਵਾਰ ਚੋਣਾਂ ਵਿਚ 2 ਕਰੋੜ 14 ਲੱਖ 61 ਹਜ਼ਾਰ 739 ਲੋਕ ਆਪਣੀ ਵੋਟ ਦਾ ਇਸਤੇਮਾਲ ਕਰਨਗੇ। ਇਨ੍ਹਾਂ ਵਿਚ 1 ਕਰੋੜ 12 ਲੱਖ 86 ਹਜ਼ਾਰ 726 ਪੁਰਸ਼ ਵੋਟਰ, 1 ਕਰੋੜ 1 ਲੱਖ 74 ਹਜ਼ਾਰ 240 ਮਹਿਲਾ ਵੋਟਰ ਅਤੇ 773 ਹੋਰ ਵੋਟਰ ਹਨ।
ਇਹ ਵੀ ਪੜ੍ਹੋ: Punjab Election 2024: ਸਵੇਰੇ-ਸਵੇਰੇ ਵੋਟਾਂ ਪਾਉਣ ਨਹੀਂ ਨਿਕਲੇ ਪੰਜਾਬੀ, ਪਹਿਲੇ ਦੋ ਘੰਟਿਆਂ 'ਚ ਸਿਰਫ 9.64 ਫੀਸਦ ਵੋਟਿੰਗ