Punjab News : ਜਲਾਲਾਬਾਦ ਤੋਂ ਵਿਧਾਇਕ ਜਗਦੀਪ ਗੋਲਡੀ ਕੰਬੋਜ 'ਤੇ ਜਾਨਲੇਵਾ ਹਮਲਾ ਕਰਨ ਦੇ ਆਰੋਪ 'ਚ 3 ਲੋਕਾਂ ਦੇ ਖਿਲਾਫ਼ ਬਾਏ ਨਾਮ ਅਤੇ 10 ਤੋਂ 15 ਅਣਪਛਾਤਿਆਂ ਦੇ ਖਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ।  ਦਰਅਸਲ ਚੱਕ ਜਾਨੀਸਰ ਪਿੰਡ ਵਿਖੇ ਇਕ ਸਰਕਾਰੀ ਪ੍ਰੋਗਰਾਮ ਵਿਚ ਵਿਧਾਇਕ ਜਗਦੀਪ ਗੋਲਡੀ ਕੰਬੋਜ ਪਹੁੰਚੇ ਸਨ। 

 


 

ਜਿੱਥੇ ਅਕਾਲੀ ਵਰਕਰਾਂ ਤੇ ਆਮ ਆਦਮੀ ਪਾਰਟੀ ਦੇ ਵਰਕਰਾਂ 'ਚ ਕਿਸੇ ਗੱਲ ਨੂੰ ਲੈ ਕੇ ਕਹਾਸੁਣੀ ਹੋ ਗਈ ਤੇ ਬਾਅਦ ਵਿੱਚ ਇੱਟਾਂ ਰੋੜੇ ਚੱਲ ਪਏ। ਦੱਸਿਆ ਜਾ ਰਿਹਾ ਕਿ ਵਿਧਾਇਕ 'ਤੇ ਵੀ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਜਿਸ ਵਿਚ ਹੁਣ ਜਲਾਲਾਬਾਦ ਦੀ ਥਾਣਾ ਵੈਰੋਕਾ ਪੁਲਿਸ ਨੇ ਕਾਰਵਾਈ ਕਰਦੇ ਹੋਏ ਧਾਰਾ 307 ਦੇ ਤਹਿਤ ਮੁਕੱਦਮਾ ਦਰਜ ਕਰ ਦਿੱਤਾ ਹੈ।  ਪੁਲਿਸ ਨੇ ਨਿਸ਼ਾਨ ਸਿੰਘ ਪੁੱਤਰ ਸੂਰਤ ਸਿੰਘ ਵਾਸੀ ਚੱਕ ਜਾਨੀਸਰ ਦੇ ਬਿਆਨਾਂ ਦੇ ਅਧਾਰ ਉੱਤੇ ਜਸਵਿੰਦਰ ਸਿੰਘ ਪੁੱਤਰ ਹਰਬੰਸ ਸਿੰਘ, ਜਗਦੀਪ ਸਿੰਘ ਪੁੱਤਰ ਗੁਰਦਿੱਤ ਸਿੰਘ, ਹਰਬਲਾਸ ਸਿੰਘ ਪੁੱਤਰ ਨਛੱਤਰ ਸਿੰਘ ਅਤੇ 10/15 ਅਣਪਛਾਤੇ ਵਿਅਕਤੀ ਉੱਤੇ ਮਾਮਲਾ ਦਰਜ ਕਰ ਲਿਆ ਹੈ । 

 

ਵਿਧਾਇਕ ਜਗਦੀਪ ਗੋਲਡੀ ਕੰਬੋਜ ਨੇ ਕਿਹਾ ਕਿ ਉਹ ਇੱਕ ਪ੍ਰੋਗਰਾਮ ਵਿੱਚ ਸ਼ਿਰਕਤ ਕਰਨ ਲਈ ਪੁੱਜੇ ਸਨ ਤਾਂ ਇਸ ਦੌਰਾਨ ਉਹਨਾਂ ਉਤੇ ਪੱਥਰਾਂ ਅਤੇ ਇੱਟਾਂ ਨਾਲ ਜਾਨਲੇਵਾ ਹਮਲਾ ਕਰ ਦਿੱਤਾ ਗਿਆ। ਉਹਨਾਂ ਨੇ ਦੱਸਿਆ ਕਿ ਉਹ ਉੱਥੋਂ ਜਾਨ ਬਚਾ ਕੇ ਭੱਜੇ ਹਨ ਤੇ ਇਸ ਦੌਰਾਨ ਉਹਨਾਂ ਨੇ ਵਰਕਰਾਂ ਦੇ ਸੱਟਾਂ ਵੀ ਲੱਗੀਆਂ ਹਨ। ਵਿਧਾਇਕ ਕੰਬੋਜ ਨੇ ਦੱਸਿਆ ਕਿ ਇਹ ਹਮਲਾ ਦਵਿੰਦਰ ਦੇ ਭਰਾ ਨੇ ਕੀਤਾ ਹੈ ,ਜਿਸ ਦਾਂ ਨਾਂ ਦਵਿੰਦਰ ਗੋਗੀ ਹੈ।

 


 

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।