ਚੰਡੀਗੜ੍ਹ: ਕੜਾਕੇ ਦੀ ਠੰਢ ਦਾ ਟਾਕਰਾ ਕਰਦੇ ਹੋਏ ਦਿੱਲੀ-ਹਰਿਆਣਾ ਦੀ ਸੀਮਾ 'ਤੇ ਆਪਣੀ ਹੋਂਦ ਦੀ ਲੜਾਈ ਲੜ ਰਹੇ ਕਿਸਾਨਾਂ ਨਾਲ ਆਮ ਆਦਮੀ ਪਾਰਟੀ ਦੇ ਵਿਧਾਇਕ ਤੇ ਆਗੂ ਵੀ ਦਿਨ-ਰਾਤ ਕਿਸਾਨਾਂ ਦੀ ਸੇਵਾ ਵਿੱਚ ਬਰਾਬਰ ਡਟੇ ਹੋਏ ਹਨ। ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਤੇ ਆਮ ਆਦਮੀ ਪਾਰਟੀ ਦੇ ਦੂਤ ਵਜੋਂ ਪੰਜਾਬ ਮਾਮਲਿਆਂ ਦੇ ਇੰਚਾਰਜ ਤੇ ਵਿਧਾਇਕ ਜਰਨੈਲ ਸਿੰਘ ਕਿਸਾਨਾਂ ਨਾਲ ਹੀ ਟਰਾਲੀਆਂ ਵਿੱਚ ਰਾਤਾਂ ਕੱਟ ਰਹੇ ਹਨ।
ਇਸ ਮੌਕੇ ਗੱਲਬਾਤ ਕਰਦਿਆਂ ਜਰਨੈਲ ਸਿੰਘ ਨੇ ਦੱਸਿਆ ਕਿ ਉਹ ਇਕੱਲੇ ਨਹੀਂ ਦਿੱਲੀ ਸਮੇਤ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼ ਤੇ ਹੋਰ ਰਾਜਾਂ ਤੋਂ ਆਮ ਆਦਮੀ ਪਾਰਟੀ ਦੇ ਆਗੂ ਤੇ ਵਲੰਟੀਅਰ ਵੱਡੀ ਗਿਣਤੀ ਵਿਚ ਸਿੰਘੂ, ਟਿੱਕਰੀ, ਗਾਜ਼ੀਆਬਾਦ ਤੇ ਦੂਜੇ ਬਾਰਡਰਾਂ 'ਤੇ ਚੱਲ ਰਹੇ ਅੰਦੋਲਨ ਵਿੱਚ ਨਾ ਕੇਵਲ ਹਿੱਸਾ ਲੈ ਰਹੇ ਹਨ, ਬਲਕਿ ਸੇਵਾਦਾਰ ਵਜੋਂ ਸੇਵਾਵਾਂ ਦੇ ਰਹੇ ਹਨ।
ਮਾਲਵੇ ਦੇ ਤਿੰਨ ਕਿਸਾਨੀ ਲੀਡਰ, ਕਿਵੇਂ ਲੰਘਿਆ ਸੰਘਰਸ਼ਾਂ ਚੋਂ ਕਿਸਾਨੀ ਜੀਵਨ
ਪੰਜਾਬ ਮਾਮਲਿਆਂ ਦੇ ਇੰਚਾਰਜ ਤੇ ਵਿਧਾਇਕ ਜਰਨੈਲ ਸਿੰਘ ਨੇ ਕਿਹਾ ਕਿ ਆਪ ਕਿਸਾਨਾਂ ਦੇ ਸਮਰਥਨ 'ਚ ਇਨ੍ਹਾਂ ਕਾਨੂੰਨਾਂ ਦਾ ਵਿਰੋਧ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਧਰਨਾ ਸਥਾਨਾਂ 'ਤੇ ਕਿਸਾਨਾਂ ਨੂੰ ਆ ਰਹੀਆਂ ਦਿੱਕਤਾਂ ਨੂੰ ਦੂਰ ਕਰਨ ਲਈ ਆਮ ਆਦਮੀ ਪਾਰਟੀਆਂ ਵੱਲੋਂ ਟੀਮਾਂ ਗਠਿਤ ਕੀਤੀਆਂ ਗਈਆਂ ਹਨ, ਜੋ ਦਿੱਲੀ ਦੀ ਕੇਜਰੀਵਾਲ ਸਰਕਾਰ ਨਾਲ ਰਾਬਤਾ ਬਣਾ ਕੇ ਇੱਕ ਪੁਲ ਦਾ ਕੰਮ ਕਰ ਰਹੀਆਂ ਹਨ।
ਜਰਨੈਲ ਸਿੰਘ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਤੇ ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸਿੰਘੂ ਤੇ ਟਿੱਕਰੀ ਬਾਰਡਰ 'ਤੇ 'ਆਪ' ਦੇ ਸੇਵਾਦਾਰਾਂ ਨੇ ਮੋਰਚਾ ਸੰਭਾਲਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਇਹ ਸਮਾਂ ਕਿਸੇ ਤਰ੍ਹਾਂ ਦੀ ਰਾਜਨੀਤੀ ਕਰਨ ਦਾ ਨਹੀਂ। ਉਨ੍ਹਾਂ ਕਿਹਾ ਕਿ ਸਾਡਾ ਪੇਟ ਭਰਨ ਲਈ ਅੰਨ ਪੈਦਾ ਕਰਨ ਵਾਲੇ ਅੰਨਦਾਤਾ 'ਤੇ ਕੇਂਦਰ ਸਰਕਾਰ ਵੱਲੋਂ ਖੋਟੀ ਨੀਅਤ ਨਾਲ ਪਾਈ ਮੁਸੀਬਤ ਸਮੇਂ ਨਾਲ ਖੜਨ ਦਾ ਹੈ।
'ਭਾਰਤ ਬੰਦ' ਦਾ ਅਸਰ ਵੇਖ ਸਰਕਾਰ ਨੇ ਘੜੀ ਨਵੀਂ ਰਣਨੀਤੀ, ਕਾਹਲੀ 'ਚ ਬੁਲਾਈ ਮੀਟਿੰਗ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904
ਦਿੱਲੀ ਸਰਕਾਰ ਦੇ ਦੂਤ ਵਜੋਂ ਕਿਸਾਨਾਂ ਨਾਲ ਟਰਾਲੀ 'ਚ ਹੀ ਰਾਤਾਂ ਕੱਟ ਰਹੇ 'ਆਪ' ਵਿਧਾਇਕ ਜਰਨੈਲ ਸਿੰਘ
ਏਬੀਪੀ ਸਾਂਝਾ
Updated at:
08 Dec 2020 03:29 PM (IST)
ਦਿੱਲੀ ਦੀ ਕੇਜਰੀਵਾਲ ਸਰਕਾਰ ਵੱਲੋਂ ਅੰਦੋਲਨਕਾਰੀ ਕਿਸਾਨਾਂ ਦੀ ਹਰ ਸੰਭਵ ਮਦਦ ਕੀਤੀ ਜਾ ਰਹੀ ਹੈ। ਦਿੱਲੀ ਸਰਕਾਰ ਵੱਲੋਂ ਕਿਸਾਨਾਂ ਲਈ ਲੰਗਰ, ਪੀਣ ਵਾਲੇ ਪਾਣੀ, ਸਿਹਤ ਸਹੂਲਤਾਵਾਂ, ਪਖਾਨੇ, ਸਾਫ ਸਫਾਈ, ਐਂਬੂਲੈਂਸ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।
- - - - - - - - - Advertisement - - - - - - - - -