ਪੜਚੋਲ ਕਰੋ

AAP MLA Kanwar Sandhu: ਆਮ ਆਦਮੀ ਪਾਰਟੀ ਨੂੰ ਇੱਕ ਹੋਰ ਝਟਕਾ! ਇੱਕ ਹੋਰ ਵਿਧਾਇਕ ਦੇ ਕਾਂਗਰਸ 'ਚ ਜਾਣ ਦੇ ਚਰਚੇ

Punjab Election: ਦੱਸ ਦਈਏ ਕਿ ਆਪ ਦੇ 6 ਵਿਧਾਇਕ ਹੁਣ ਤਕ ਪਾਰਟੀ ਛੱਡ ਚੁੱਕੇ ਹਨ। ਸੁਖਪਾਲ ਖਹਿਰਾ, ਪਿਰਮਲ ਖਾਲਸਾ, ਜਗਦੇਵ ਕਮਾਲੂ ਤੇ ਰੁਪਿੰਦਰ ਰੂਬੀ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਬਲਦੇਵ ਸਿੰਘ ਤੇ ਐਚਐਸ ਫੂਲਕਾ ਨੇ ਅਸਤੀਫਾ ਦੇ ਦਿੱਤਾ ਸੀ।

ਚੰਡੀਗੜ੍ਹ: ਪੰਜਾਬ 'ਚ ਆਮ ਆਦਮੀ ਪਾਰਟੀ (ਆਪ) ਨੂੰ ਇੱਕ ਹੋਰ ਝਟਕਾ ਲੱਗ ਸਕਦਾ ਹੈ। 'ਆਪ' ਵਿਧਾਇਕ ਕੰਵਰ ਸੰਧੂ ਕਾਂਗਰਸ 'ਚ ਸ਼ਾਮਲ ਹੋ ਸਕਦੇ ਹਨ। ਮੰਗਲਵਾਰ ਰਾਤ ਉਨ੍ਹਾਂ ਨੇ ਸੀਐਮ ਚਰਨਜੀਤ ਚੰਨੀ ਨਾਲ ਮੁਲਾਕਾਤ ਕੀਤੀ। ਦੋਵਾਂ ਵਿਚਾਲੇ ਪੰਜਾਬ ਭਵਨ ਵਿਖੇ ਮੀਟਿੰਗ ਹੋਈ। ਹਾਲਾਂਕਿ ਇਸ ਬਾਰੇ ਰਸਮੀ ਤੌਰ 'ਤੇ ਕੁਝ ਨਹੀਂ ਕਿਹਾ ਗਿਆ। ਚੋਣਾਂ ਤੋਂ ਪਹਿਲਾਂ ਜੇਕਰ ਕੰਵਰ ਸੰਧੂ ਕਾਂਗਰਸ ਵਿੱਚ ਸ਼ਾਮਲ ਹੁੰਦੇ ਹਨ ਤਾਂ ਆਮ ਆਦਮੀ ਪਾਰਟੀ ਲਈ ਇਹ ਵੱਡਾ ਝਟਕਾ ਹੋਏਗਾ ਕਿਉਂਕਿ ਇਸ ਤੋਂ ਪਹਿਲਾਂ ਬਠਿੰਡਾ ਦਿਹਾਤੀ ਤੋਂ ਵਿਧਾਇਕ ਰੁਪਿੰਦਰ ਰੂਬੀ ਕਾਂਗਰਸ ਵਿੱਚ ਸ਼ਾਮਲ ਹੋ ਚੁੱਕੇ ਹਨ। ਵਿਧਾਇਕ ਜਗਤਾਰ ਸਿੰਘ ਨੇ ਵੀ ਕਾਂਗਰਸ ਪ੍ਰਤੀ ਆਪਣਾ ਮੋਹ ਵਿਖਾਇਆ ਹੈ।

ਕੰਵਰ ਸੰਧੂ 2017 'ਚ ਖਰੜ ਵਿਧਾਨ ਸਭਾ ਸੀਟ ਤੋਂ 'ਆਪ' ਦੀ ਟਿਕਟ 'ਤੇ ਵਿਧਾਇਕ ਚੁਣੇ ਗਏ ਸਨ। ਹਾਲਾਂਕਿ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਉਨ੍ਹਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ। ਇਸ ਤੋਂ ਬਾਅਦ ਉਹ 2019 'ਚ ਸੁਖਪਾਲ ਖਹਿਰਾ ਨਾਲ ਚਲੇ ਗਏ। ਇਸ ਤੋਂ ਬਾਅਦ ਉਹ ਵਿਧਾਨ ਸਭਾ 'ਚ ਵੀ ਵੱਖਰੇ ਤੌਰ 'ਤੇ ਬੈਠੇ ਸਨ। ਚੋਣਾਂ ਨੇੜੇ ਆਉਣ ਨਾਲ ਉਨ੍ਹਾਂ ਦਾ ਝੁਕਾਅ ਹੁਣ ਕਾਂਗਰਸ ਵੱਲ ਹੋ ਗਿਆ ਜਾਪਦਾ ਹੈ।

ਦੱਸ ਦਈਏ ਕਿ ਆਮ ਆਦਮੀ ਪਾਰਟੀ ਦੇ 6 ਵਿਧਾਇਕ ਹੁਣ ਤਕ ਪਾਰਟੀ ਛੱਡ ਚੁੱਕੇ ਹਨ। ਸੁਖਪਾਲ ਖਹਿਰਾ, ਪਿਰਮਲ ਖਾਲਸਾ, ਜਗਦੇਵ ਕਮਾਲੂ ਤੇ ਰੁਪਿੰਦਰ ਰੂਬੀ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਬਲਦੇਵ ਸਿੰਘ ਤੇ ਐਚਐਸ ਫੂਲਕਾ ਨੇ ਅਸਤੀਫਾ ਦੇ ਦਿੱਤਾ ਸੀ। ਇਸ ਤੋਂ ਇਲਾਵਾ ਕੰਵਰ ਸੰਧੂ, ਨਾਜਰ ਸਿੰਘ ਨੂੰ ਪਾਰਟੀ ਤੋਂ ਪਾਸੇ ਕਰ ਦਿੱਤਾ ਗਿਆ। ਇਸ ਸਮੇਂ 'ਆਪ' 'ਚ ਸਿਰਫ਼ 10 ਵਿਧਾਇਕ ਹੀ ਸਰਗਰਮ ਨਜ਼ਰ ਆ ਰਹੇ ਹਨ, ਜਿਨ੍ਹਾਂ ਦੀ ਟਿਕਟ ਬਾਰੇ ਪਾਰਟੀ ਨੇ ਹਾਲ ਹੀ ਐਲਾਨ ਕੀਤਾ ਸੀ।

ਇਹ ਵੀ ਦਿਲਚਸਪ ਹੈ ਕਿ ਵਿਧਾਇਕਾਂ ਨੂੰ ਸ਼ਾਮਲ ਕਰਨ ਨੂੰ ਲੈ ਕੇ 'ਆਪ' ਤੇ ਕਾਂਗਰਸ ਵਿਚਾਲੇ ਤਕਰਾਰ ਚੱਲ ਰਹੀ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਕਾਂਗਰਸ ਦੇ 25 ਵਿਧਾਇਕ ਤੇ 2-3 ਸੰਸਦ ਮੈਂਬਰ ਉਨ੍ਹਾਂ ਦੀ ਪਾਰਟੀ 'ਚ ਆਉਣ ਲਈ ਤਿਆਰ ਹਨ ਪਰ ਉਹ ਕਾਂਗਰਸ ਦਾ ਕੂੜਾ ਨਹੀਂ ਲੈਣਾ ਚਾਹੁੰਦੇ। ਇਸ ਦੇ ਜਵਾਬ ਵਿੱਚ ਕੈਬਨਿਟ ਮੰਤਰੀ ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਪੰਜਾਬ 'ਚ ਝਾੜੂ ਪੂਰੀ ਤਰ੍ਹਾਂ ਖਿੱਲਰ ਚੁੱਕਾ ਹੈ। ਜਲਦੀ ਹੀ 'ਆਪ' ਦੇ ਹੋਰ ਵਿਧਾਇਕ ਕਾਂਗਰਸ 'ਚ ਸ਼ਾਮਲ ਹੋਣਗੇ।

ਕੇਜਰੀਵਾਲ ਨੇ ਪੰਜਾਬ ਦੌਰੇ ਦੌਰਾਨ ਵੀ ਸਪੱਸ਼ਟ ਕੀਤਾ ਕਿ ਇਨ੍ਹਾਂ ਵਿਧਾਇਕਾਂ ਦਾ ਕੰਮ ਚੰਗਾ ਨਹੀਂ। ਉਨ੍ਹਾਂ ਨੂੰ ਪਤਾ ਲੱਗ ਗਿਆ ਸੀ ਕਿ ਇਸ ਵਾਰ ਉਨ੍ਹਾਂ ਨੂੰ ਪਾਰਟੀ ਦੀ ਟਿਕਟ ਨਹੀਂ ਮਿਲੇਗੀ। ਇਸ ਲਈ ਉਹ ਪਾਰਟੀ ਛੱਡ ਰਹੇ ਹਨ। ਉਹ ਇਸ ਤਰ੍ਹਾਂ ਦੀ ਰਾਜਨੀਤੀ ਵਿੱਚ ਭਰੋਸਾ ਨਹੀਂ ਰੱਖਦੇ।

ਇਹ ਵੀ ਪੜ੍ਹੋ: IB's alert in Punjab: ਪੰਜਾਬ 'ਚ ਕੇਂਦਰੀ ਏਜੰਸੀ ਆਈਬੀ ਦਾ ਅਲਰਟ! RSS ਦੀਆਂ ਸ਼ਾਖਾਵਾਂ ਨੂੰ ਬਣਾਇਆ ਜਾ ਸਕਦਾ ਨਿਸ਼ਾਨਾ

ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/

https://apps.apple.com/in/app/811114904

ਟਾਪ ਹੈਡਲਾਈਨ

"ਜਿਨ੍ਹਾਂ ਦੀ ਉਮਰ 30 ਸਾਲ ਤੋਂ ਉੱਤੇ ਹੋ ਗਈ ਉਨ੍ਹਾਂ ਦੇ ਵਿਆਹ ਕਰਵਾਓ , ਭਾਨੀ ਨਹੀਂ ਮਾਰਨੀ" : ਜਥੇਦਾਰ ਕੁਲਦੀਪ ਸਿੰਘ ਗੜਗੱਜ
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget