Amritsar News: ਅੰਮ੍ਰਿਤਸਰ ਦੇ ਚੌਂਕਾਂ ਵਿੱਚ ਬਣ ਰਹੇ ਵੱਡੇ-ਵੱਡੇ ਸਪੀਡ ਬ੍ਰੇਕਰਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਸਵਾਲ ਚੁੱਕੇ ਹਨ। ਉਨ੍ਹਾਂ ਨੇ ਕਿਹਾ ਹੈ ਕਿ ਅੱਜ ਤੱਕ ਦੇਸ਼ ਦੇ ਨਾਲ-ਨਾਲ ਚੰਡੀਗੜ੍ਹ ਵਿੱਚ ਵੀ ਅਜਿਹੇ ਸਪੀਡ ਬ੍ਰੇਕਰ ਨਹੀਂ ਬਣਾਏ ਗਏ। ਉਨ੍ਹਾਂ ਨੇ ਕਿਹਾ ਕਿ ਅੰਮ੍ਰਿਤਸਰ ਵਿੱਚ ਇਹ ਸਭ ਕਰੱਪਸ਼ਨ ਤੇ ਪੈਸੈ ਖਾਣ ਕਰਕੇ ਕੀਤਾ ਜਾ ਰਿਹਾ ਹੈ।
ਕਵਰ ਵਿਜੈ ਪ੍ਰਤਾਪ ਨੇ ਕਿਹਾ ਕਿ ਇਸ ਦੇ ਨਾਲ ਰਾਤ ਵੇਲੇ ਸਰਦੀਆਂ ਵਿੱਚ ਐਕਸੀਡੈਂਟ ਹੋਣ ਦੇ ਖਤਰੇ ਹਨ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਸਭ ਤੋਂ ਵੱਡੀ ਟ੍ਰੈਫਿਕ ਜਾਮ ਦੀ ਸਮੱਸਿਆ ਬਣੀ ਰਹੇਗੀ। ਉਨ੍ਹਾਂ ਕਿਹਾ ਕਿ ਜਿਹੜੇ ਵੀ ਅਧਿਕਾਰੀਆਂ ਵੱਲੋਂ ਇਸ ਨੂੰ ਬਣਾਉਣ ਦੇ ਆਦੇਸ਼ ਦਿੱਤੇ ਗਏ ਹਨ, ਇਹ ਜਨਤਾ ਦੇ ਖੂਨ ਪਸੀਨੇ ਦਾ ਪੈਸਾ ਉਨ੍ਹਾਂ ਦੀਆਂ ਜੇਬਾਂ ਵਿੱਚੋਂ ਹੀ ਕਢਾਇਆ ਜਾਵੇਗਾ।
ਵਿਧਾਇਕ ਕੁਵਰ ਵਿਜੇ ਪ੍ਰਤਾਪ ਸਿੰਘ ਨੇ ਕਿਹਾ ਕਿ ਕੋਈ ਵੀ ਅਧਿਕਾਰੀ ਬਖਸ਼ਿਆ ਨਹੀਂ ਜਾਏਗਾ। ਇਹ ਜਨਤਾ ਦੇ ਖੂਨ-ਪਸੀਨੇ ਦੀ ਕਮਾਈ ਹੈ, ਜਿਸ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਅੱਜ ਸ਼ਹਿਰ ਦੇ ਵੱਖ-ਵੱਖ ਚੌਕਾਂ ਵਿੱਚ ਬਣ ਰਹੇ ਡਿਵਾਈਡਰਾਂ ਜਾਂ ਪੈਡੇਸਟਰੀਅਨ ਪਾਥ ਦੀ ਉਸਾਰੀ ’ਤੇ ਇਤਰਾਜ਼ ਪ੍ਰਗਟ ਕੀਤਾ ਤੇ ਇਹ ਉਸਾਰੀ ਬੰਦ ਕਰਨ ਲਈ ਕਿਹਾ ਹੈ।
ਉਨ੍ਹਾਂ ਦੱਸਿਆ ਕਿ ਅੱਜ ਇਹ ਡਿਵਾਈਡਰ ਲਾਰੈਂਸ ਰੋਡ, ਮਾਲ ਰੋਡ ਸਣੇ ਸ਼ਹਿਰ ਦੇ ਹੋਰ ਕਈ ਚੌਕਾਂ ਵਿੱਚ ਬਣਾਏ ਜਾ ਰਹੇ ਹਨ। ਉਨ੍ਹਾਂ ਨੇ ਲਾਰੈਂਸ ਰੋਡ ਤੇ ਮਾਲ ਰੋਡ ’ਤੇ ਬਣਾਏ ਜਾ ਰਹੇ ਡਿਵਾਈਡਰਾਂ ਕਾਰਨ ਵਾਹਨਾਂ ਦੇ ਲੱਗੇ ਜਾਮ ਦੀਆਂ ਤਸਵੀਰਾਂ ਵੀ ਸੋਸ਼ਲ ਮੀਡੀਆ ’ਤੇ ਦਿਖਾਈਆਂ ਹਨ। ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਕੱਲ੍ਹ ਉਨ੍ਹਾਂ ਨੇ ਜ਼ਿਲ੍ਹੇ ਦੇ ਅਧਿਕਾਰੀਆਂ ਨੂੰ ਸੂਚਿਤ ਵੀ ਕੀਤਾ ਸੀ ਤੇ ਅਧਿਕਾਰੀਆਂ ਵੱਲੋਂ ਭਰੋਸਾ ਦਿੱਤਾ ਗਿਆ ਸੀ ਕਿ ਇਹ ਕੰਮ ਬੰਦ ਕਰਵਾ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ: Nayanthara: ਸਾਊਥ ਸੁਪਰਸਟਾਰ ਨਯਨਤਾਰਾ ਖਿਲਾਫ FIR ਦਰਜ, ਅਦਾਕਾਰਾ 'ਤੇ ਲੱਗੇ ਫਿਲਮ 'ਚ ਭਗਵਾਨ ਰਾਮ ਦਾ ਅਪਮਾਨ ਕਰਨ ਦੇ ਇਲਜ਼ਾਮ
ਉਨ੍ਹਾਂ ਕਿਹਾ ਕਿ ਉਹ ਲੋਕਾਂ ਦੇ ਨੁਮਾਇੰਦੇ ਹਨ, ਇਸ ਲਈ ਉਨ੍ਹਾਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਲੋਕਾਂ ਦੇ ਪੈਸੇ ਦੀ ਦੁਰਵਰਤੋਂ ਨਾ ਹੋਵੇ ਤੇ ਇਸ ਨੂੰ ਰੋਕਿਆ ਜਾਵੇ। ਉਨ੍ਹਾਂ ਕਿਹਾ ਕਿ ਅਜਿਹੇ ਕੰਮਾਂ ਦੀ ਸਮਾਰਟ ਸਿਟੀ ਯੋਜਨਾ, ਦਿਸ਼ਾ ਤੇ ਹੋਰ ਕਮੇਟੀਆਂ ਵਿੱਚ ਅਗਾਊਂ ਪ੍ਰਵਾਨਗੀ ਲਈ ਜਾਣੀ ਚਾਹੀਦੀ ਹੈ ਪਰ ਇਸ ਬਾਰੇ ਮੀਟਿੰਗਾਂ ਵਿੱਚ ਕੋਈ ਵੀ ਫ਼ੈਸਲਾ ਨਹੀਂ ਹੋਇਆ। ਉਨ੍ਹਾਂ ਦੋਸ਼ ਲਾਇਆ ਕਿ ਕੁਝ ਅਧਿਕਾਰੀਆਂ ਵੱਲੋਂ ਅਜਿਹੀਆਂ ਉਸਾਰੀਆਂ ਆਪਣੇ ਨਿੱਜੀ ਫ਼ਾਇਦੇ ਤਹਿਤ ਕਰਵਾਈਆਂ ਜਾ ਰਹੀਆਂ ਹਨ।
ਇਹ ਵੀ ਪੜ੍ਹੋ: Sidhu Moosewala: ਸਿੱਧੂ ਮੂਸੇਵਾਲਾ ਕਤਲ ਕੇਸ 'ਚ ਸਚਿਨ ਥਾਪਨ ਨੂੰ ਤਿਹਾੜ ਜੇਲ੍ਹ ਤੋਂ ਲਿਆ ਕੇ ਮਾਨਸਾ ਅਦਾਲਤ 'ਚ ਕੀਤਾ ਪੇਸ਼