ਪੜਚੋਲ ਕਰੋ

ਵੱਡੀ ਖ਼ਬਰ ! ਆਪ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਦਾ ਅਸਤੀਫਾ ਮਨਜ਼ੂਰ

ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਪੰਜਾਬ ਵਿਧਾਨ ਸਭਾ ਦੀ ਕਮੇਟੀ ਤੋਂ ਅਸਤੀਫਾ ਦੇ ਦਿੱਤਾ ਹੈ ਜਿਸ ਨੂੰ ਹੁਣ ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਸਵਿਕਾਰ ਕਰ ਲਿਆ ਗਿਆ ਹੈ। ਇਸ ਨੂੰ ਲੈ ਕੇ ਹੁਣ ਸਰਕਾਰੀ ਨੋਟੀਫਿਕੇਸ਼ਨ ਜਾਰੀ ਹੋਇਆ ਹੈ।

ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਪੰਜਾਬ ਵਿਧਾਨ ਸਭਾ ਦੀ ਕਮੇਟੀ ਤੋਂ ਅਸਤੀਫਾ ਦੇ ਦਿੱਤਾ ਹੈ ਜਿਸ ਨੂੰ ਹੁਣ ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਸਵਿਕਾਰ ਕਰ ਲਿਆ ਗਿਆ ਹੈ। ਇਸ ਨੂੰ ਲੈ ਕੇ ਹੁਣ ਸਰਕਾਰੀ ਨੋਟੀਫਿਕੇਸ਼ਨ ਜਾਰੀ ਹੋਇਆ ਹੈ।

ਇਸ ਵਿੱਚ ਲਿਖਿਆ ਗਿਆ ਹੈ ਕਿ  ਪੰਜਾਬ ਵਿਧਾਨ ਸਭਾ ਦੀ ਕਾਰਜ-ਵਿਧੀ ਅਤੇ ਕਾਰਜ ਸੰਚਾਲਣ ਨਿਯਮਾਂਵਲੀ ਦੇ ਨਿਯਮ 180 ਅਧੀਨ ਕੁੰਵਰ ਵਿਜੈ ਪ੍ਰਤਾਪ ਸਿੰਘ, ਐਮ.ਐਲ.ਏ ਨੂੰ ਅਧੀਨ ਵਿਧਾਨ ਕਮੇਟੀ ਦਾ ਮੈਂਬਰ ਨਾਮਜਦ ਕੀਤਾ ਗਿਆ ਸੀ। ਉਨ੍ਹਾਂ ਵੱਲੋਂ ਮਿਤੀ 19.08.2025 ਨੂੰ ਕੀਤੀ ਗਈ ਬੇਨਤੀ ਪ੍ਰਵਾਨ ਕਰਦੇ ਹੋਏ ਮਾਣਯੋਗ ਸਪੀਕਰ, ਪੰਜਾਬ ਵਿਧਾਨ ਸਭਾ ਵਲੋਂ ਮਿਤੀ 05.09.2025 ਤੋਂ ਕੁੰਵਰ ਵਿਜੈ ਪ੍ਰਤਾਪ ਸਿੰਘ, ਮਾਨਯੋਗ ਮੈਂਬਰ, ਪੰਜਾਬ ਵਿਧਾਨ ਸਭਾ ਨੂੰ ਅਧੀਨ ਵਿਧਾਨ ਕਮੇਟੀ ਦੇ ਮੈਂਬਰ ਦੀਆਂ ਜਿੰਮੇਵਾਰੀਆਂ ਤੋਂ ਮੁਕਤ ਕਰ ਦਿੱਤਾ ਗਿਆ ਅਤੇ ਹੁਣ ਉਹ ਪੰਜਾਬ ਵਿਧਾਨ ਸਭਾ ਦੀ ਅਧੀਨ ਵਿਧਾਨ ਕਮੇਟੀ ਦੇ ਮੈਂਬਰ ਨਹੀਂ ਹੋਣਗੇ।

ਦੱਸ ਦਈਏ ਕਿ ਕੁਝ ਸਮਾਂ ਪਹਿਲਾਂ ਆਮ ਆਦਮੀ ਪਾਰਟੀ ਨੇ ਕੁੰਵਰ ਵਿਜੇ ਪ੍ਰਤਾਪ ਨੂੰ ਪਾਰਟੀ ਤੋਂ 5 ਸਾਲਾਂ ਲਈ ਮੁਅੱਤਲ ਕਰ ਦਿੱਤਾ ਹੈ। ਆਮ ਆਦਮੀ ਪਾਰਟੀ ਦੀ PAC (ਰਾਜਨੀਤਿਕ ਮਾਮਲਿਆਂ ਦੀ ਕਮੇਟੀ) ਨੇ ਇਹ ਫੈਸਲਾ ਲਿਆ ਹੈ। ਪਾਰਟੀ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਕਾਰਨ ਉਨ੍ਹਾਂ ਨੂੰ ਮੁਅੱਤਲ ਕੀਤਾ ਗਿਆ ਸੀ। ਪਾਰਟੀ ਵਿਚੋਂ ਸਸਪੈਂਡ ਕਰਨ ਤੋਂ ਬਾਅਦ ਕੁੰਵਰ ਵਿਜੇ ਪ੍ਰਤਾਪ ਨੇ ਫੇਸਬੁਕ ਉਤੇ ਪੋਸਟ ਸਾਂਝੀ ਕਰਕੇ ਲਿਖਿਆ ਸੀ, “ਕਬੀਰ ਜਿਸੁ ਮਰਨੇ ਤੇ ਜਗੁ ਡਰੇ ਮੇਰੇ ਮਨਿ ਆਨੰਦੁ”।

ਦੱਸ ਦਈਏ ਕਿ ਕੁੰਵਰ ਵਿਜੇ ਪ੍ਰਤਾਪ ਨੇ ਮਜੀਠੀਆ ਵਿਰੁੱਧ ਕਾਰਵਾਈ ਉਤੇ ਸਵਾਲ ਚੁੱਕੇ ਸਨ। ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਕਿਹਾ ਸੀ ਕਿ ਜਦੋਂ ਮਜੀਠੀਆ ਜੇਲ੍ਹ ਵਿਚ ਸੀ ਤਾਂ ਮਾਨ ਸਰਕਾਰ ਨੇ ਪੁੱਛਗਿੱਛ ਨਹੀਂ ਕੀਤੀ ਅਤੇ ਜ਼ਮਾਨਤ ਕਰਵਾ ਦਿੱਤੀ। ਪਰਿਵਾਰ ਦੀ ਇੱਜ਼ਤ ਸਾਰਿਆਂ ਦੀ ਸਾਂਝੀ ਹੁੰਦੀ ਹੈ। ਭਾਵੇਂ ਉਹ ਨੇਤਾ ਹੋਵੇ, ਅਭਿਨੇਤਾ ਹੋਵੇ, ਅਮੀਰ ਹੋਵੇ ਜਾਂ ਗਰੀਬ ਹੋਵੇ, ਦੋਸਤ ਹੋਵੇ ਜਾਂ ਦੁਸ਼ਮਣ। ਤੜਕੇ ਕਿਸੇ ਦੇ ਘਰ ਉਤੇ ਰੇਡ ਮਾਰਨਾ ਨੀਤੀ ਦੇ ਖਿਲਾਫ਼ ਹੁੰਦਾ ਹੈ।

ਤਕਰੀਬਨ ਹਰ ਆਉਣ ਵਾਲੀਆਂ ਸਰਕਾਰਾਂ ਨੇ ਪੁਲਿਸ ਅਤੇ ਵਿਜੀਲੈਂਸ ਦਾ ਆਪਣੇ ਫਾਇਦੇ ਲਈ ਦੁਰਉਪਯੋਗ ਅਤੇ ਦੁਰਵਰਤੋਂ ਕੀਤੀ ਪਰ ਸਿੱਟਾ ਕੋਈ ਖਾਸ ਨਿਕਲਦਾ ਨਹੀਂ। ਕਿਸੇ ਦੇ ਨਾਲ ਮੇਰਾ ਸਿਆਸੀ ਤੌਰ ‘ਤੇ ਮਤਭੇਦ ਹੋ ਸਕਦਾ ਹੈ ਪਰ ਨੀਤੀ, ਧਰਮ ਤੇ ਦਿਆਨਤਦਾਰੀ ਦੀ ਗੱਲ ਹੋਵੇ ਤਾਂ ਚਰਚਾ ਕਰਨੀ ਲਾਜ਼ਮੀ ਹੋ ਜਾਂਦੀ ਹੈ। ਜਦੋਂ ਮਜੀਠੀਆ ਕਾਂਗਰਸ ਸਰਕਾਰ ਵੇਲੇ ਦਰਜ ਹੋਏ ਮੁਕੱਦਮੇ ਵਿੱਚ ਜੇਲ੍ਹ ਵਿੱਚ ਸਨ ਤਾਂ ਮਾਨ ਸਰਕਾਰ ਨੇ ਕੋਈ ਰਿਮਾਂਡ ਨਹੀਂ ਲਿਆ ਅਤੇ ਕੋਈ ਪੁੱਛਗਿੱਛ ਨਹੀਂ ਕੀਤੀ ਗਈ। ਬਾਅਦ ਵਿੱਚ ਮਾਨ ਸਾਬ੍ਹ ਦੇ ਸਰਕਾਰੀ ਤੰਤਰ ਨੇ ਜ਼ਮਾਨਤ ਕਰਵਾ ਦਿੱਤੀ ਸੀ।’’

ਟਾਪ ਹੈਡਲਾਈਨ

ਪੰਜਾਬ 'ਚ ਮੀਂਹ ਦਾ ਅਲਰਟ, ਦੋ ਦਿਨ ਪਵੇਗੀ ਭਾਰੀ ਬਾਰਿਸ਼; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਮੀਂਹ ਦਾ ਅਲਰਟ, ਦੋ ਦਿਨ ਪਵੇਗੀ ਭਾਰੀ ਬਾਰਿਸ਼; ਜਾਣੋ ਅਗਲੇ ਦਿਨਾਂ ਦਾ ਹਾਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
"ਜਿਨ੍ਹਾਂ ਦੀ ਉਮਰ 30 ਸਾਲ ਤੋਂ ਉੱਤੇ ਹੋ ਗਈ ਉਨ੍ਹਾਂ ਦੇ ਵਿਆਹ ਕਰਵਾਓ , ਭਾਨੀ ਨਹੀਂ ਮਾਰਨੀ" : ਜਥੇਦਾਰ ਕੁਲਦੀਪ ਸਿੰਘ ਗੜਗੱਜ
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Embed widget