ਪੜਚੋਲ ਕਰੋ

Punjab News: ਆਮ ਆਦਮੀ ਪਾਰਟੀ ਦੇ ਅੰਦਰੋਂ ਵੀ ਉੱਠੀ ਮਜੀਠੀਆ ਦੇ ਹੱਕ 'ਚ ਆਵਾਜ਼!

ਅੰਮ੍ਰਿਤਸਰ ਤੋਂ ਹੀ ਆਮ ਆਦਮੀ ਪਾਰਟੀ ਦੇ ਵਿਧਾਇਕ ਤੇ ਸਾਬਕਾ ਪੁਲਿਸ ਅਧਿਕਾਰੀ ਕੁੰਵਰ ਵਿਜੈ ਪ੍ਰਤਾਪ ਨੇ ਵਿਜੀਲੈਂਸ ਦੀ ਕਾਰਵਾਈ ਨੂੰ ਗਲਤ ਕਰਾਰ ਦਿੱਤਾ ਹੈ।

Punjab News: ਸਾਬਕਾ ਅਕਾਲੀ ਮੰਤਰੀ ਬਿਕਰਮ ਮਜੀਠੀਆ ਦੀ ਗ੍ਰਿਫਤਾਰੀ ਮਗਰੋਂ ਸਿਆਸੀ ਉਬਾਲ ਆ ਗਿਆ ਹੈ। ਇਸ ਮੁੱਦੇ ਉਪਰ ਸਾਰੀਆਂ ਵਿਰੋਧੀ ਧਿਰਾਂ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰ ਰਹੀਆਂ ਹਨ। ਹੋਰ ਤਾਂ ਹੋਰ ਆਮ ਆਦਮੀ ਪਾਰਟੀ ਦੇ ਅੰਦਰੋਂ ਵੀ ਮਜੀਠੀਆ ਦੀ ਗ੍ਰਿਫਤਾਰੀ ਉਪਰ ਸਵਾਲ ਉਠਾਏ ਜਾ ਰਹੇ ਹਨ।

ਅੰਮ੍ਰਿਤਸਰ ਤੋਂ ਹੀ ਆਮ ਆਦਮੀ ਪਾਰਟੀ ਦੇ ਵਿਧਾਇਕ ਤੇ ਸਾਬਕਾ ਪੁਲਿਸ ਅਧਿਕਾਰੀ ਕੁੰਵਰ ਵਿਜੈ ਪ੍ਰਤਾਪ ਨੇ ਵਿਜੀਲੈਂਸ ਦੀ ਕਾਰਵਾਈ ਨੂੰ ਗਲਤ ਕਰਾਰ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਘਰ 'ਤੇ ਰੇਡ ਕਰਕੇ ਤੇ ਬਹੁ-ਬੇਟੀ ਦੀ ਇੱਜਤ ਨਾਲ ਖਿਲਵਾੜ ਕਰਨਾ ਸਹੀ ਨਹੀਂ ਹੈ।

ਕੁੰਵਰ ਵਿਜੈ ਪ੍ਰਤਾਪ ਨੇ ਆਪਣੇ ਫੇਸਬੁਕ ਪੇਜ਼ ਉਪਰ ਲਿਖਿਆ...ਜਦੋਂ ਜੇਲ੍ਹ ਦੇ ਵਿੱਚ ਸੀਗੇ ਮਜੀਠੀਆ ਜੀ, ਤਾਂ ਮਾਨ ਸਾਹਬ ਦੀ ਸਰਕਾਰ ਨੇ ਪੁੱਛਗਿੱਛ ਨਹੀਂ ਕੀਤੀ, ਚਲਾਨ ਨਹੀਂ ਪੇਸ਼ ਕੀਤਾ ਤੇ ਜ਼ਮਾਨਤ ਕਰਵਾ ਦਿੱਤੀ। ਬਰਗਾੜੀ ਬੇਅਦਬੀ ਦੇ ਇਨਸਾਫ਼ ਦੇ ਵੇਲੇ ਵੀ ਦੋਸ਼ੀ ਪਰਿਵਾਰ ਦੇ ਨਾਲ ਸਰਕਾਰ ਨੇ ਸਮਝੌਤਾ ਕਰ ਲਿਆ। ਮਜੀਠੀਆ ਜੀ ਦੇ ਨਾਲ ਮੇਰਾ ਵਿਚਾਰਕ ਮਤਭੇਦ ਹੈ ਤੇ ਰਹੇਗਾ, ਲੇਕਿਨ ਪਰਿਵਾਰ ਦੀ ਇੱਜ਼ਤ ਸਾਰਿਆਂ ਦੀ ਸਾਂਝੀ ਹੁੰਦੀ ਹੈ, ਚਾਹੇ ਉਹ ਨੇਤਾ ਹੋਵੇ, ਅਭਿਨੇਤਾ ਹੋਵੇ, ਅਮੀਰ ਹੋਵੇ ਜਾਂ ਗਰੀਬ ਹੋਵੇ, ਦੋਸਤ ਹੋਵੇ ਜਾਂ ਦੁਸ਼ਮਣ।

ਕੁੰਵਰ ਵਿਜੈ ਪ੍ਰਤਾਪ ਨੇ ਅੱਗੇ ਲਿਖਿਆ...ਤੜਕੇ ਕਿਸੇ ਦੇ ਘਰ ਤੇ ਰੇਡ ਮਾਰਨਾ ਨੀਤੀ ਦੇ ਖਿਲਾਫ ਹੁੰਦਾ ਹੈ। ਤਕਰੀਬਨ ਹਰ ਆਉਣ ਵਾਲੀਆਂ ਸਰਕਾਰਾਂ ਨੇ ਪੁਲਿਸ ਤੇ ਵਿਜੀਲੈਂਸ ਦਾ ਆਪਣੇ ਫਾਇਦੇ ਲਈ ਦੁਰਉਪਯੋਗ ਤੇ ਦੁਰਵਰਤੋਂ ਕੀਤੀ ਲੇਕਿਨ ਸਿੱਟਾ ਕੋਈ ਖਾਸ ਨਿਕਲਦਾ ਨਹੀਂ। ਕਿਸੇ ਦੇ ਨਾਲ ਮੇਰਾ ਸਿਆਸੀ ਤੌਰ ਤੇ ਮਤਭੇਦ ਹੋ ਸਕਦਾ ਹੈ, Ideological difference ਹੋ ਸਕਦਾ ਹੈ, ਲੇਕਿਨ ਨੀਤੀ, ਧਰਮ ਤੇ ਦਿਆਨਤਦਾਰੀ ਦੀ ਗੱਲ ਹੋਵੇ ਤਾਂ ਚਰਚਾ ਕਰਨੀ ਲਾਜ਼ਮੀ ਹੋ ਜਾਂਦੀ ਹੈ।

ਉਨ੍ਹਾਂ ਨੇ ਅੱਘੇ ਲਿਖਿਆ...ਜਦੋਂ ਮਜੀਠੀਆ ਸਾਹਿਬ ਕਾਂਗਰਸ ਸਰਕਾਰ ਵੇਲੇ ਦਰਜ ਹੋਏ ਮੁਕੱਦਮੇ ਵਿੱਚ ਜੇਲ੍ਹ ਦੇ ਵਿੱਚ ਸਨ ਤਾਂ ਮਾਨ ਸਾਹਬ ਦੀ ਸਰਕਾਰ ਨੇ ਕੋਈ ਰਿਮਾਂਡ ਨਹੀਂ ਲਿਆ ਤੇ ਕੋਈ ਪੁੱਛ ਗਿੱਛ ਨਹੀਂ ਕੀਤੀ ਗਈ। ਬਾਅਦ ਵਿੱਚ ਮਾਨ ਸਾਹਬ ਦੇ ਸਰਕਾਰੀ ਤੰਤਰ ਨੇ ਜਮਾਨਤ ਕਰਵਾ ਦਿੱਤੀ ਸੀ। ਮਾਣਯੋਗ ਹਾਈ ਕੋਰਟ ਨੇ ਇਸ ਗਰਾਊਂਡ ਤੇ ਜਮਾਨਤ ਦਿੱਤੀ ਕਿ ਜੇਕਰ ਪੁਲਿਸ ਨੂੰ ਪੁੱਛਗਿੱਛ ਵਾਸਤੇ ਲੋੜੀਂਦਾ ਨਹੀਂ ਹਨ ਤਾਂ ਕਸਟਡੀ ਵਿੱਚ ਰੱਖਣਾ ਕਾਨੂੰਨ ਦੇ ਖ਼ਿਲਾਫ਼ ਹੈ।

ਕੁੰਵਰ ਵਿਜੈ ਪ੍ਰਤਾਪ ਨੇ ਅੱਗੇ ਲਿਖਿਆ...ਮੇਰਾ ਕਹਿਣਾ ਹੈ ਕਿ ਜਦੋਂ ਕਸਟਡੀ ਵਿੱਚ ਸੀਗੇ ਤਾਂ ਸਰਕਾਰ ਨੇ ਜਮਾਨਤ ਕਰਵਾ ਦਿੱਤੀ ਤੇ ਹੁਣ ਨੋਟਿਸ ਜਾਰੀ ਕਰਕੇ ਪੁੱਛਗਿੱਛ ਕੀਤੀ ਜਾਂਦੀ ਹੈ ਤੇ ਅੱਜ ਘਰ ਤੇ ਰੇਡ ਕੀਤਾ ਜਾ ਰਿਹਾ ਹੈ ਤੇ ਬਹੁ-ਬੇਟੀ ਦੀ ਇੱਜਤ ਦੇ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ। ਇੱਥੇ ਜ਼ਿਕਰਯੋਗ ਹੈ ਕਿ ਮਜੀਠੀਆ ਸਾਹਬ ਦੇ ਨਾਲ ਮੇਰਾ Ideological ਮਤਭੇਦ ਹੈ ਅਤੇ ਰਹੇਗਾ; ਗੱਲ ਨੀਤੀ ਤੇ ਦਿਆਨਤਦਾਰੀ ਦੀ ਹੈ।

ਟਾਪ ਹੈਡਲਾਈਨ

Sukhbir Badal ਨੂੰ 9 ਸਾਲ ਪੁਰਾਣੇ ਮਾਣਹਾਨੀ ਮਾਮਲੇ 'ਚ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਪੜ੍ਹੋ ਪੂਰਾ ਮਾਮਲਾ 
Sukhbir Badal ਨੂੰ 9 ਸਾਲ ਪੁਰਾਣੇ ਮਾਣਹਾਨੀ ਮਾਮਲੇ 'ਚ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਪੜ੍ਹੋ ਪੂਰਾ ਮਾਮਲਾ 
CM ਭਗਵੰਤ ਮਾਨ ਦੇ ਸਿਆਸੀ ਸਫ਼ਰ ’ਤੇ ਬਣੀ ਡਾਕੂਮੈਂਟਰੀ ‘ਸਤੌਜ ਤੋਂ ਸੰਸਦ’, 30 ਅਗਸਤ ਨੂੰ ਹੋਵੇਗੀ ਰਿਲੀਜ਼
CM ਭਗਵੰਤ ਮਾਨ ਦੇ ਸਿਆਸੀ ਸਫ਼ਰ ’ਤੇ ਬਣੀ ਡਾਕੂਮੈਂਟਰੀ ‘ਸਤੌਜ ਤੋਂ ਸੰਸਦ’, 30 ਅਗਸਤ ਨੂੰ ਹੋਵੇਗੀ ਰਿਲੀਜ਼
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
Embed widget