ਸੰਗਰੂਰ: ਆਮ ਆਦਮੀ ਪਾਰਟੀ ਦੇ ਹਲਕਾ ਭਦੌੜ ਤੋਂ ਵਿਧਾਇਕ ਲਾਭ ਸਿੰਘ ਉਗੋਕੇ ਦੇ ਪਿਤਾ ਦਰਸ਼ਨ ਸਿੰਘ ਦਾ ਅੱਜ ਪਿੰਡ ਉਗੋਕੇ ਵਿੱਚ ਅੰਤਿਮ ਸੰਸਕਾਰ ਕੀਤਾ ਗਿਆ। 


ਦਰਸ਼ਨ ਸਿੰਘ ਦੇ ਅੰਤਿਮ ਸੰਸਕਾਰ ਮੌਕੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ, ਮੁੱਖ ਮੰਤਰੀ ਭਗਵੰਤ ਮਾਨ ਦੀ ਮਾਤਾ ਬਲਦੇਵ ਕੌਰ, ਵਿਧਾਇਕ ਨਰਿੰਦਰ ਕੌਰ ਭਰਾਜ, ਬਰਨਾਲਾ ਦੇ ਐਸਐਸਪੀ ਸੰਦੀਪ ਕੁਮਾਰ ਮਲਿਕ, ਡੀਸੀ ਹਰੀਸ਼ ਨਈਅਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਲੋਕ ਤੇ ਆਮ ਆਦਮੀ ਪਾਰਟੀ ਦੇ ਵਰਕਰ ਹਾਜ਼ਰ ਸਨ। 


ਇਸ ਮੌਕੇ ਕੈਬਨਿਟ ਮੰਤਰੀ ਮੀਤ ਹੇਅਰ ਨੇ ਕਿਹਾ ਕਿ ਇਸ ਦੁੱਖ ਦੀ ਘੜੀ ਵਿੱਚ ਉਹ ਅਤੇ ਉਨ੍ਹਾਂ ਦੀ ਸਮੁੱਚੀ ਆਮ ਆਦਮੀ ਪਾਰਟੀ ਵਿਧਾਇਕ ਲਾਭ ਸਿੰਘ ਉਗੋਕੇ ਦੇ ਪਰਿਵਾਰ ਨਾਲ ਖੜ੍ਹੀ ਹੈ।