ਚੰਡੀਗੜ੍ਹ: ‘ਆਮ ਆਦਮੀ ਪਾਰਟੀ’ ਦੇ ਭਦੌੜ ਤੋਂ ਵਿਧਾਇਕ ਲਾਭ ਸਿੰਘ ਉੱਗੋਕੇ ਦੇ ਪਿਤਾ ਦਰਸ਼ਨ ਸਿੰਘ ਦਾ ਮੰਗਲਵਾਰ ਨੂੰ ਲੁਧਿਆਣਾ ਦੇ ਡੀ.ਐਮ.ਸੀ. ਹਸਪਤਾਲ ਵਿੱਚ ਦਿਹਾਂਤ ਹੋ ਗਿਆ।
ਦਰਸ਼ਨ ਸਿੰਘ ਨੂੰ ਹਾਰਟ ਦੀ ਸਮੱਸਿਆ ਕਰਕੇ 22 ਸਤੰਬਰ ਨੂੰ ਲੁਧਿਆਣਾ DMC ਦੇ ਹੀਰੋ ਹਾਰਟ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਸੀ।
ਉੱਗੋਕੇ ਦੇ ਪਿਤਾ ਦਾ ਪੋਸਟਮਾਰਟਮ ਵੀ ਬਰਨਾਲਾ ਵਿਖ਼ੇ ਕਰਾਉਣ ਬਾਰੇ ਕਿਹਾ ਜਾ ਰਿਹਾ ਹੈ ਅਤੇ ਉਨ੍ਹਾਂ ਦਾ ਅੰਤਿਮ ਸਸਕਾਰ ਬੁੱਧਵਾਰ ਨੂੰ ਸਵੇਰੇ ਉਨ੍ਹਾਂ ਦੇ ਪਿੰਡ ਵਿਖ਼ੇ ਕੀਤਾ ਜਾਵੇਗਾ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਸਮੇਤ ਆਮ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਨੇ ਵਿਧਾਇਕ ਦੇ ਪਿਤਾ ਦੇ ਦਿਹਾਂਤ ‘ਤੇ ਦੁੱਖ ਪ੍ਰਗਟਾਇਆ ਹੈ। ਵੱਖੋ-ਵੱਖਰੀਆਂ ਸਿਆਸੀ ਪਾਰਟੀਆਂ ਤੋਂ ਇਲਾਵਾ ਸਮਾਜ ਸੇਵੀ ਸੰਸਥਾਵਾਂ ਅਤੇ ਪਿੰਡ ਵਾਸੀਆਂ ਨੇ ਵੀ ਇਸ ਦੁੱਖ ਦੀ ਘੜੀ ਵਿੱਚ ਵਿਧਾਇਕ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਦੱਸ ਦੇਈਏ ਕਿ 22 ਸਤੰਬਰ ਨੂੰ ਵਿਧਾਇਕ ਲਾਭ ਸਿੰਘ ਉਗੋਕੇ ਦੇ ਪਿਤਾ ਨੂੰ ਡੀ.ਐੱਮ.ਸੀ. ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਪਹਿਲਾਂ ਖ਼ਬਰਾਂ ਉਡੀਆਂ ਸਨ ਕਿ ਉਨ੍ਹਾਂ ਨੇ ਜ਼ਹਿਰ ਨਿਗਲ ਲਿਆ ਹੈ ਪਰ ਬਾਅਦ ਵਿੱਚ ਵਿਧਾਇਕ ਨੇ ਇਨ੍ਹਾਂ ਸਾਰੀਆਂ ਖਬਰਾਂ ਦਾ ਖੰਡਨ ਕਰਦਿਆਂ ਕਿਹਾ ਸੀ ਕਿ ਉਨ੍ਹਾਂ ਦੇ ਪਿਤਾ ਦੀ ਹਾਰਟ ਬੀਟ ਕਾਫੀ ਘੱਟ ਹੋਣ ਕਰਕੇ ਉਨ੍ਹਾਂ ਨੂੰ ਹਾਰਟ ਸਬੰਧੀ ਸਮੱਸਿਆ ਆਈ ਹੈ ,ਇਸ ਲਈ ਉਨ੍ਹਾਂ ਨੂੰ DMC ਦੇ ਹੀਰੋ ਹਾਰਟ ਹਸਪਤਾਲ 'ਚ ਦਾਖਲ ਕਰਵਾਇਆ ਹੈ। ਉਸ ਵੇਲੇ ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਹਾਲਤ ਫਿਲਹਾਲ ਸਥਿਰ ਹੈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।