ਰਜਨੀਸ਼ ਕੌਰ ਦੀ ਰਿਪੋਰਟ



Punjab News: ਸੰਗਰੂਰ ਤੋਂ 'ਆਪ' ਵਿਧਾਇਕਾ ਨਰਿੰਦਰ ਕੌਰ ਭਰਾਜ ਅੱਜ ਭਾਵ 7 ਅਕਤੂਬਰ ਨੂੰ ਵਿਆਹ ਦੇ ਬੰਧਨ 'ਚ ਬੱਝਣ ਜਾ ਰਹੀ ਹੈ। ਉਨ੍ਹਾਂ ਦਾ ਜੀਵਨ ਸਾਥੀ ਇੱਕ ਆਮ ਕਿਸਾਨ ਪਰਿਵਾਰ ਨਾਲ ਸਬੰਧ ਰੱਖਦਾ ਹੈ ਤੇ 'ਆਪ' ਦਾ ਵਲੰਟੀਅਰ ਹੈ। ਉਨ੍ਹਾਂ ਦੇ ਵਿਆਹ ਦੀਆਂ ਰਸਮਾਂ ਪਟਿਆਲਾ ਦੇ ਗੁਰਦੁਆਰਾ ਸਾਹਿਬ ਵਿਖੇ ਹੋਣਗੀਆਂ, ਜਿਸ ਵਿੱਚ ਮੁੱਖ ਮੰਤਰੀ ਭਗਵੰਤ ਮਾਨ (CM Mann) ਤੇ ਕਰੀਬੀ ਰਿਸ਼ਤੇਦਾਰ ਸ਼ਾਮਲ ਹੋਣਗੇ।


ਨਰਿੰਦਰ ਕੌਰ ਭਰਾਜ ਨੇ ਪਹਿਲੀ ਵਾਰ ਵਿਧਾਨ ਸਭਾ ਚੋਣਾਂ 'ਚ ਹਰਾਇਆ ਸੀ ਦਿੱਗਜ ਆਗੂਆਂ ਨੂੰ
 
ਜ਼ਿਕਰਯੋਗ ਹੈ ਕਿ ਨਰਿੰਦਰ ਕੌਰ ਭਰਾਜ ਸੰਗਰੂਰ ਨੇੜਲੇ ਪਿੰਡ ਭਰਾਜ ਦੇ ਇੱਕ ਆਮ ਕਿਸਾਨ ਪਰਿਵਾਰ ਨਾਲ ਸਬੰਧਤ ਹੈ। ਦੱਸਣਯੋਗ ਹੈ ਕਿ ਉਨ੍ਹਾਂ ਪਹਿਲੀ ਵਾਰ ਵਿਧਾਨ ਸਭਾ ਚੋਣਾਂ ਲੜੀਆਂ, ਜਿਸ ਵਿੱਚ ਉਨ੍ਹਾਂ ਨੇ ਕਾਂਗਰਸ ਦੇ ਉਮੀਦਵਾਰ ਤੇ ਦਿੱਗਜ ਆਗੂ ਵਿਜੇਇੰਦਰ ਸਿੰਗਲਾ ਤੇ ਭਾਜਪਾ ਦੇ ਸੀਨੀਅਰ ਆਗੂ ਅਰਵਿੰਦ ਖੰਨਾ ਨੂੰ ਹਰਾ ਕੇ ਰਿਕਾਰਡ ਤੋੜ ਵੋਟਾਂ ਨਾਲ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ।


Stubble Burning: ਕਿਸਾਨਾਂ ਲਈ ਵੱਡੀ ਖੁਸ਼ਖਬਰੀ! ਹੁਣ ਮਿਲੇਗੀ ਮੋਟੀ ਰਕਮ, ਖਰੀਦੇਗੀ ਪਰਾਲੀ ਰਿਫਾਇਨਰੀ


2014 ਦੀਆਂ ਲੋਕ ਸਭਾ ਚੋਣਾਂ ਦੌਰਾਨ ਸੁਰਖੀਆਂ 'ਚ ਆਈ ਨਰਿੰਦਰ ਕੌਰ ਭਰਾਜ 



ਵਿਧਾਇਕ ਭਾਰਜ ਦਾ ਵਿਆਹ ਸੰਗਰੂਰ ਜ਼ਿਲ੍ਹੇ ਦੇ ਪਿੰਡ ਲੱਖੇਵਾਲ ਦੇ ਰਹਿਣ ਵਾਲੇ ਮਨਦੀਪ ਸਿੰਘ ਨਾਲ ਹੋ ਰਿਹਾ ਹੈ। ਵਿਧਾਇਕ ਭਰਾਜ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਤੋਂ ਐਲਐਲਬੀ ਕੀਤੀ ਹੈਅਤੇ ਦੋ ਵਾਰ ‘ਆਪ’ ਦੇ ਜ਼ਿਲ੍ਹਾ ਯੂਥ ਪ੍ਰਧਾਨ ਵੀ ਰਹਿ ਚੁੱਕੇ ਹਨ। 


ਵਿਧਾਇਕਾ ਨਰਿੰਦਰ ਕੌਰ ਭਰਾਜ 2014 ਦੀਆਂ ਲੋਕ ਸਭਾ ਚੋਣਾਂ ਦੌਰਾਨ ਸੁਰਖੀਆਂ ਵਿੱਚ ਆਈ ਸੀ। ਉਸ ਨੇ ਇਕੱਲਿਆਂ ਹੀ ਆਪਣੇ ਪਿੰਡ ਵਿੱਚ ਆਮ ਆਦਮੀ ਪਾਰਟੀ ਦਾ ਬੂਥ ਬਣਾਇਆ ਸੀ ਤੇ ਉਸ ਤੋਂ ਬਾਅਦ ਭਗਵੰਤ ਮਾਨ ਰਾਹੀਂ ਸਿਆਸਤ ਵਿੱਚ ਆਈ ਸੀ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।