ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬਿਜਲੀ ਦਰਾਂ ਹੋਰ ਸਸਤੀਆਂ 'ਤੇ ਪੰਜਾਬ ਇਕਾਈ ਨੇ ਕੈਪਟਨ ਨੂੰ ਘੇਰਾ ਪਾ ਲਿਆ ਹੈ। 'ਆਪ' ਦੇ ਬਿਜਲੀ ਮੋਰਚੇ ਦੇ ਮੋਢੀ ਤੇ ਬਰਨਾਲਾ ਦੇ ਵਿਧਾਇਕ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸਵਾਲ ਕੀਤਾ ਹੈ ਕਿ ਜੇਕਰ ਕੇਜਰੀਵਾਲ ਸਰਕਾਰ ਆਪਣੇ 4 ਸਾਲਾਂ ਦੇ ਕਾਰਜਕਾਲ ਦੌਰਾਨ ਬਿਜਲੀ ਦਰਾਂ ਮਹਿੰਗੀਆਂ ਨਹੀਂ ਬਲਕਿ ਸਸਤੀਆਂ ਕਰ ਸਕਦੀ ਹੈ ਤਾਂ ਪੰਜਾਬ ਸਰਕਾਰ ਲੋਕਾਂ ਦੀ ਅੰਨ੍ਹੀ ਲੁੱਟ ਕਿਉਂ ਨਹੀਂ ਬੰਦ ਕਰ ਸਕਦੀ?
ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਦਿੱਲੀ ਸਰਕਾਰ ਬਿਜਲੀ ਪੂਰਤੀ ਲਈ ਨਿੱਜੀ ਬਿਜਲੀ ਕੰਪਨੀਆਂ 'ਤੇ ਨਿਰਭਰ ਹੈ ਪਰ ਫਿਰ ਵੀ ਦਿੱਲੀ ਵਾਸੀਆਂ ਨੂੰ ਦੇਸ਼ ਭਰ 'ਚ ਸਭ ਤੋਂ ਸਸਤੀ ਬਿਜਲੀ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕੋਲ ਆਪਣੇ ਥਰਮਲ ਅਤੇ ਪਣ ਬਿਜਲੀ ਪ੍ਰਾਜੈਕਟ ਹੋਣ ਦੇ ਬਾਵਜੂਦ ਸਭ ਤੋਂ ਮਹਿੰਗੀ ਬਿਜਲੀ ਦਿੱਤੀ ਜਾ ਰਹੀ ਹੈ। ਮੀਤ ਹੇਅਰ ਨੇ ਇਸਦਾ ਕਾਰਨ ਵੱਡੀ ਮਿਲੀਭੁਗਤ ਤਹਿਤ ਬਾਦਲਾਂ ਦੇ ਸਮੇਂ ਤੋਂ ਚੱਲ ਰਿਹਾ 'ਬਿਜਲੀ ਮਾਫ਼ੀਆ' ਦੱਸਿਆ।
ਵਿਧਾਇਕ ਨੇ ਕਿਹਾ ਕਿ ਕੈਪਟਨ ਸਰਕਾਰ ਨੇ ਬਿਜਲੀ ਖ਼ਰੀਦ ਸਮਝੌਤੇ ਰੱਦ ਕਰਨ ਦਾ ਵਾਅਦਾ ਕੀਤਾ ਸੀ ਪਰ ਸਰਕਾਰ ਬਣਨ 'ਤੇ ਬਿਜਲੀ ਮਾਫ਼ੀਆ ਨਾਲ ਰਲ ਗਈ। ਉਨ੍ਹਾਂ ਇਹ ਵੀ ਦੱਸਿਆ ਕਿ 'ਆਪ' ਵੱਲੋਂ ਜਾਰੀ ਬਿਜਲੀ ਮੋਰਚੇ ਤਹਿਤ ਲੋਕਾਂ ਨੂੰ ਜਿੱਥੇ ਕੇਜਰੀਵਾਲ ਸਰਕਾਰ ਅਤੇ ਕੈਪਟਨ ਸਰਕਾਰ ਵੱਲੋਂ ਦਿੱਤੀ ਜਾ ਰਹੀ ਬਿਜਲੀ ਦੀਆਂ ਦਰਾਂ 'ਚ ਦਿਨ ਰਾਤ ਦਾ ਫ਼ਰਕ ਸਮਝਾਇਆ ਜਾ ਰਿਹਾ ਹੈ। ਇਸ ਦੇ ਨਾਲ ਹੀ ਪਿੰਡਾਂ 'ਚ ਬਿਜਲੀ ਕਮੇਟੀਆਂ ਗਠਿਤ ਕੀਤੀਆਂ ਜਾ ਰਹੀਆਂ ਹਨ।
ਕੇਜਰੀਵਾਲ ਨੇ ਬਦਲੇ ਬਿਜਲੀ ਦੇ ਰੇਟ ਪੰਜਾਬ 'ਚ ਘਿਰੇ ਕੈਪਟਨ
ਏਬੀਪੀ ਸਾਂਝਾ
Updated at:
01 Aug 2019 09:11 PM (IST)
ਵਿਧਾਇਕ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸਵਾਲ ਕੀਤਾ ਹੈ ਕਿ ਜੇਕਰ ਕੇਜਰੀਵਾਲ ਸਰਕਾਰ ਆਪਣੇ 4 ਸਾਲਾਂ ਦੇ ਕਾਰਜਕਾਲ ਦੌਰਾਨ ਬਿਜਲੀ ਦਰਾਂ ਮਹਿੰਗੀਆਂ ਨਹੀਂ ਬਲਕਿ ਸਸਤੀਆਂ ਕਰ ਸਕਦੀ ਹੈ ਤਾਂ ਪੰਜਾਬ ਸਰਕਾਰ ਲੋਕਾਂ ਦੀ ਅੰਨ੍ਹੀ ਲੁੱਟ ਕਿਉਂ ਨਹੀਂ ਬੰਦ ਕਰ ਸਕਦੀ?
- - - - - - - - - Advertisement - - - - - - - - -