ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਨਵ-ਨਿਯੁਕਤ ਸਹਿ ਇੰਚਾਰਜ ਤੇ ਦਿੱਲੀ ਤੋਂ ਵਿਧਾਇਕ ਰਾਘਵ ਚੱਢਾ ਨਵੇਂ ਸਾਲ ਮੌਕੇ ਦੋ ਰੋਜ਼ਾ ਪੰਜਾਬ ਦੌਰੇ ਉੱਤੇ ਆ ਰਹੇ ਹਨ। ਪਾਰਟੀ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਦੱਸਿਆ ਕਿ ਪਹਿਲੀ ਜਨਵਰੀ ਨੂੰ ਸਹਿ ਇੰਚਾਰਜ ਰਾਘਵ ਚੱਢਾ ਗੁਰੂ ਕੀ ਨਗਰੀ ਅੰਮ੍ਰਿਤਸਰ 'ਚ ਪੁੱਜ ਕੇ ਸਭ ਤੋਂ ਪਹਿਲਾਂ 11.30 ਵਜੇ ਸ੍ਰੀ ਹਰਿਮੰਦਰ ਸਾਹਿਬ ਵਿੱਖੇ ਨਤਮਸਤਕ ਹੋਣਗੇ ਤੇ ਸੱਚੇ ਪਾਤਸ਼ਾਹ ਦਾ ਸ਼ੁਕਰਾਨਾ ਕਰਨਗੇ।
ਉਹ ਸ੍ਰੀ ਹਰਿਮੰਦਰ ਸਾਹਿਬ ਵਿੱਖੇ ਪੰਜਾਬ, ਪੰਜਾਬੀਅਤ ਤੇ ਸਰਬਤ ਦੇ ਭਲੇ ਦੀ ਅਰਦਾਸ ਕਰਨਗੇ। ਇਸ ਤੋਂ ਪਿੱਛੋਂ ਰਾਘਵ ਚੱਢਾ ਸ਼੍ਰੀ ਦੁਰਗਿਆਣਾ ਮੰਦਰ ਵਿੱਚ ਪੰਜਾਬ ਦੀ ਖੁਸ਼ਹਾਲੀ ਲਈ ਪ੍ਰਾਥਨਾ ਕਰਨਗੇ।
'ਆਪ' ਆਗੂਆਂ ਨੇ ਕਿਹਾ ਕਿ ਪਹਿਲੇ ਦਿਨ ਦੇ ਦੌਰੇ ਦੌਰਾਨ ਪਾਰਟੀ ਦੇ ਸਹਿ ਇੰਚਾਰਜ ਰਾਘਵ ਚੱਢਾ ਵੱਲੋਂ ਮਾਂਝੇ ਖੇਤਰ ਦੇ ਪਾਰਟੀ ਆਗੂਆਂ, ਸੂਬਾ ਆਗੂਆਂ ਤੇ ਵਿਧਾਇਕਾਂ ਦੇ ਨਾਲ ਮੀਟਿੰਗ ਕੀਤੀ ਜਾਵੇਗੀ। ਮੀਟਿੰਗ ਦੌਰਾਨ ਆਉਣ ਵਾਲੇ ਸਮੇਂ ਵਿੱਚ ਪਾਰਟੀ ਨੂੰ ਮਜ਼ਬੂਤ ਕਰਨ ਉੱਤੇ ਵਿਚਾਰ ਚਰਚਾ ਕਰਨਗੇ। ਇਸ ਤੋਂ ਬਿਨਾਂ ਫਰਵਰੀ ਮਹੀਨੇ ਵਿਚ ਆ ਰਿਹਾਂ ਸ਼ਹਿਰੀ ਚੋਣਾਂ ਸਬੰਧੀ ਵੀ ਰਣਨੀਤੀ ਘੜੀ ਜਾਵੇਗੀ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904
ਨਵਾਂ ਸਾਲ ਚੜ੍ਹਦਿਆਂ ਹੀ 'ਆਪ' ਵਿੱਢੇਗੀ 'ਮਿਸ਼ਨ ਪੰਜਾਬ', ਰਾਘਵ ਚੱਢਾ ਕੱਲ੍ਹ ਤੋਂ ਪੰਜਾਬ ਦੌਰੇ 'ਤੇ
ਏਬੀਪੀ ਸਾਂਝਾ
Updated at:
31 Dec 2020 04:44 PM (IST)
'ਆਪ' ਆਗੂਆਂ ਨੇ ਕਿਹਾ ਕਿ ਪਹਿਲੇ ਦਿਨ ਦੇ ਦੌਰੇ ਦੌਰਾਨ ਪਾਰਟੀ ਦੇ ਸਹਿ ਇੰਚਾਰਜ ਰਾਘਵ ਚੱਢਾ ਵੱਲੋਂ ਮਾਂਝੇ ਖੇਤਰ ਦੇ ਪਾਰਟੀ ਆਗੂਆਂ, ਸੂਬਾ ਆਗੂਆਂ ਤੇ ਵਿਧਾਇਕਾਂ ਦੇ ਨਾਲ ਮੀਟਿੰਗ ਕੀਤੀ ਜਾਵੇਗੀ। ਮੀਟਿੰਗ ਦੌਰਾਨ ਆਉਣ ਵਾਲੇ ਸਮੇਂ ਵਿੱਚ ਪਾਰਟੀ ਨੂੰ ਮਜ਼ਬੂਤ ਕਰਨ ਉੱਤੇ ਵਿਚਾਰ ਚਰਚਾ ਕਰਨਗੇ।
- - - - - - - - - Advertisement - - - - - - - - -