ਅੰਮ੍ਰਿਤਸਰ: ਪੰਜਾਬ ਵਿਧਾਨ ਸਭਾ ਚੋਣਾਂ 2022 'ਚ ਦੋ ਵੱਡੇ ਥੰਮ ਸੁੱਟਣ ਵਾਲੀ ਅੰਮ੍ਰਿਤਸਰ ਪੂਰਬੀ ਤੋਂ ਵਿਧਾਇਕ ਜੀਵਨਜੋਤ ਕੌਰ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਜਵੀਨਜੌਤ ਖਿਲਾਫ ਸੋਸ਼ਲ ਮੀਡੀਆ ਉਪਰ ਅਸ਼ਲੀਲ ਸ਼ਬਦਾਵਲੀ ਦੀ ਵਰਤੋਂ ਵੀ ਕੀਤੀ ਗਈ। ਪੁਲਿਸ ਨੇ ਆਈਟੀ ਐਕਟ ਤਹਿਤ ਮਾਮਲਾ ਦਰਜ ਕਰ ਕਾਰਵਾਈ ਸ਼ੁਰੂ ਕਰ ਦਿੱਤੀ ਹੈ।



ਜੀਵਨਜੋਤ ਕੌਰ ਨੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਤੇ ਅਕਾਲੀ ਦਲ ਦੇ ਮਾਝੇ ਦੇ ਜਰਨੈਲ ਬਿਕਰਮ ਸਿੰਘ ਮਜੀਠੀਆ ਨੂੰ ਵੱਡੇ ਫਰਕ ਨਾਲ ਹਰਾਇਆ ਸੀ।ਆਮ ਆਦਮੀ ਪਾਰਟੀ (AAP) ਦੀ ਵਿਧਾਇਕਾ ਜੀਵਨਜੋਤ ਕੌਰ ਨੂੰ ਅੰਮ੍ਰਿਤਸਰ ਪੂਰਬੀ 2022 ਦੇ ਚੋਣ ਨਤੀਜਿਆਂ ਅਨੁਸਾਰ 34,257 ਵੋਟਾਂ ਪਈਆਂ ਸੀ ਤੇ 8,129 ਵੋਟਾਂ ਦੇ ਫਰਕ ਨਾਲ ਜੇਤੂ ਰਹੀ ਸੀ।


ਸੁਖਬੀਰ ਬਾਦਲ ਨੇ ਸੀਐਮ ਭਗਵੰਤ ਮਾਨ ਨੂੰ ਘੇਰਿਆ, ਬੋਲੇ, ਪੰਜਾਬ ਦੇ ਪੈਸੇ ਨੂੰ ਕੇਜਰੀਵਾਲ ਤੇ ਦਿੱਲੀ ਮਾਡਲ ਦੇ ਪ੍ਰਚਾਰ ’ਤੇ ਬਰਬਾਦ ਨਾ ਕਰੋ
ਵਿਧਾਇਕਾ ਜੀਵਨਜੋਤ ਨੇ ਇਸ ਸਬੰਧੀ ਡੀਜੀਪੀ ਵੀਕੇ ਭਾਵਰਾ ਤੇ ਸੀਪੀ ਅਰੁਣਪਾਲ ਸਿੰਘ ਨੂੰ ਸ਼ਿਕਾਇਤ ਕੀਤੀ ਹੈ। ਮੁੱਢਲੀ ਜਾਂਚ ਤੋਂ ਬਾਅਦ ਪੁਲਿਸ ਨੇ ਨਰਾਇਣਗੜ੍ਹ ਦੀ ਪੈਰਾਡਾਈਜ਼ ਕਾਲੋਨੀ ਛੇਹਰਟਾ ਦੇ ਰਹਿਣ ਵਾਲੇ ਸਿਕੰਦਰ ਸਿੰਘ ਖ਼ਿਲਾਫ਼ ਥਾਣਾ ਮਕਬੂਲਪੁਰਾ 'ਚ ਆਈਟੀ ਐਕਟ ਤਹਿਤ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਇਲਜ਼ਾਮਾਂ ਹੇਠ ਕੇਸ ਦਰਜ ਕਰ ਲਿਆ ਹੈ। ਪੁਲਿਸ ਦੀ ਸਾਈਬਰ ਸੈੱਲ ਮੁਲਜ਼ਮਾਂ ਤਕ ਪਹੁੰਚਣ ਲਈ ਸਿਕੰਦਰ ਸਿੰਘ ਦੇ ਬਲੂਪ੍ਰਿੰਟ ਦੀ ਛਾਣਬੀਣ ਕਰ ਰਹੀ ਹੈ। ਪੁਲਿਸ ਨੇ ਦਾਅਵਾ ਕੀਤਾ ਹੈ ਕਿ ਮੁਲਜ਼ਮਾਂ ਨੂੰ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਮਹਿਲਾ ਵਿਧਾਇਕ ਨੇ ਪੁਲਿਸ ਨੂੰ ਦੱਸਿਆ ਕਿ ਕੁਝ ਦਿਨ ਪਹਿਲਾਂ ਉਸ ਨੂੰ ਸੂਚਨਾ ਮਿਲੀ ਸੀ ਕਿ ਸਿਕੰਦਰ ਸਿੰਘ ਨਾਂ ਦੇ ਵਿਅਕਤੀ ਨੇ ਆਪਣੀ ਫੇਸਬੁੱਕ ’ਤੇ ਆਈਡੀ ਬਣਾਈ ਹੈ। ਆਰੋਪੀ ਆਪਣੀ ਆਈਡੀ ਰਾਹੀਂ ਉਸ 'ਤੇ ਭੱਦੀਆਂ ਤੇ ਅਸ਼ਲੀਲ ਟਿੱਪਣੀਆਂ ਕਰ ਰਿਹਾ ਹੈ।ਇਸ ਸਬੰਧੀ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ ਗਈਆਂ।