ਪੰਜਾਬ ਦੇ ਫਿਰੋਜ਼ਪੁਰ ਸ਼ਹਿਰ ਤੋਂ ਆਮ ਆਦਮੀ ਪਾਰਟੀ (AAP) ਦੇ ਵਿਧਾਇਕ ਰਣਬੀਰ ਸਿੰਘ ਭੁੱਲਰ ਸ਼ੁੱਕਰਵਾਰ ਨੂੰ ਇੱਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ। ਹਾਦਸਾ ਉਸ ਵੇਲੇ ਹੋਇਆ, ਜਦੋਂ ਉਹ ਹੜ੍ਹਾਂ ਤੋਂ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਨਿਕਲੇ ਸਨ। ਮਿਲੀ ਜਾਣਕਾਰੀ ਅਨੁਸਾਰ, ਵਿਧਾਇਕ ਦੀ ਕਾਰ ਪਿੰਡ ਧੀਰਾਘਾਰਾ ਦੇ ਨੇੜੇ ਖੇਤਾਂ ਵਿੱਚ ਪਲਟ ਗਈ। ਪਰਮਾਤਮਾ ਦੀ ਕਿਰਪਾ ਨਾਲ ਆਮ ਆਦਮੀ ਪਾਰਟੀ ਦੇ ਵਿਧਾਇਕ ਰਣਬੀਰ ਸਿੰਘ ਭੁੱਲਰ ਨੂੰ ਇਸ ਘਟਨਾ ਵਿੱਚ ਕੋਈ ਸੁੱਟ ਨਹੀਂ ਆਈ ਅਤੇ ਨਾ ਹੀ ਉਨ੍ਹਾਂ ਦੇ ਕਿਸੇ ਸਾਥੀ ਨੂੰ ਕੋਈ ਨੁਕਸਾਨ ਹੋਇਆ ਹੈ।

 

ਘਟਨਾ ਤੋਂ ਬਾਅਦ ਵਿਧਾਇਕ ਨੂੰ ਸੁਰੱਖਿਅਤ ਬਾਹਰ ਕੱਢਿਆ ਗਿਆ

ਚਸ਼ਮਦੀਦਾਂ ਦੇ ਅਨੁਸਾਰ, ਸਾਹਮਣੇ ਤੋਂ ਆ ਰਹੇ ਇੱਕ ਬਾਈਕ ਸਵਾਰ ਪਰਿਵਾਰ ਨੂੰ ਬਚਾਉਣ ਦੀ ਕੋਸ਼ਿਸ਼ ਵਿੱਚ ਡਰਾਈਵਰ ਨੇ ਅਚਾਨਕ ਗੱਡੀ ਮੋੜ ਦਿੱਤੀ। ਇਸ ਦੌਰਾਨ ਕਾਰ ਦਾ ਸੰਤੁਲਨ ਬਿਗੜ ਗਿਆ ਅਤੇ ਉਹ ਸੜਕ ਤੋਂ ਹੇਠਾਂ ਉਤਰ ਕੇ ਸਿੱਧੀ ਖੇਤਾਂ ਵਿੱਚ ਜਾ ਪਲਟੀ। ਹਾਦਸੇ ਤੋਂ ਬਾਅਦ ਮੌਕੇ ‘ਤੇ ਅਫੜਾ-ਤਫੜੀ ਮਚ ਗਈ।

ਗਨੀਮਤ ਰਹੀ ਕਿ ਇਸ ਹਾਦਸੇ ਵਿੱਚ ਵਿਧਾਇਕ ਭੁੱਲਰ ਨੂੰ ਕੋਈ ਗੰਭੀਰ ਸੱਟ ਨਹੀਂ ਲੱਗੀ। ਸਥਾਨਕ ਲੋਕਾਂ ਦੀ ਮਦਦ ਨਾਲ ਉਨ੍ਹਾਂ ਨੂੰ ਕਾਰ ਵਿੱਚੋਂ ਸੁਰੱਖਿਅਤ ਬਾਹਰ ਕੱਢਿਆ ਗਿਆ। ਹਾਲਾਂਕਿ, ਮੋਟਰਸਾਈਕਲ 'ਤੇ ਸਵਾਰ ਇੱਕ ਔਰਤ ਅਤੇ ਉਸ ਦੇ ਬੱਚੇ ਨੂੰ ਸੱਟਾਂ ਲੱਗੀਆਂ। ਦੱਸਿਆ ਜਾ ਰਿਹਾ ਹੈ ਕਿ ਟੱਕਰ ਤੋਂ ਬਚਣ ਦੀ ਕੋਸ਼ਿਸ਼ ਵਿੱਚ ਮੋਟਰਸਾਈਕਲ ਡਿੱਗ ਪਈ, ਜਿਸ ਕਾਰਨ ਦੋਵਾਂ ਨੂੰ ਸੱਟਾਂ ਲੱਗੀਆਂ।

ਬਾਈਕ ਸਵਾਰਾਂ ਨੂੰ ਸੱਟਾਂ ਲੱਗੀਆਂ, ਵਿਧਾਇਕ ਖੁਦ ਹਸਪਤਾਲ ਲੈ ਕੇ ਪਹੁੰਚੇ

ਵਿਧਾਇਕ ਭੁੱਲਰ ਨੇ ਤੁਰੰਤ ਮਨੁੱਖੀ ਸਹਾਨਭੂਤੀ ਦਿਖਾਉਂਦੇ ਹੋਏ ਜ਼ਖਮੀ ਔਰਤ ਅਤੇ ਬੱਚੇ ਨੂੰ ਆਪਣੀ ਗੱਡੀ ਵਿੱਚ ਬਿਠਾ ਕੇ ਹਸਪਤਾਲ ਪਹੁੰਚਾਇਆ। ਹਾਦਸੇ ਤੋਂ ਬਾਅਦ ਸਥਾਨਕ ਪੁਲਿਸ ਵੀ ਮੌਕੇ ‘ਤੇ ਪਹੁੰਚੀ ਅਤੇ ਘਟਨਾ ਸਥਾਨ ਦਾ ਜਾਇਜ਼ਾ ਲਿਆ। ਫਿਲਹਾਲ, ਜ਼ਖਮੀਆਂ ਦਾ ਇਲਾਜ ਚੱਲ ਰਿਹਾ ਹੈ ਅਤੇ ਉਨ੍ਹਾਂ ਦੀ ਹਾਲਤ ਖ਼ਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।