ਪੜਚੋਲ ਕਰੋ
ਵੱਡੀ ਖ਼ਬਰ! ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, AAP ਦੇ ਤਿੰਨ ਵਿਧਾਇਕਾਂ ਨੇ ਫੜਿਆ BJP ਦਾ ਪੱਲਾ
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ (AAP) ਦੇ ਤਿੰਨ ਵਿਧਾਇਕ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ।

BJP
Source : ANI
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ (AAP) ਦੇ ਤਿੰਨ ਵਿਧਾਇਕ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਇਨ੍ਹਾਂ ਵਿੱਚ ਅੰਮ੍ਰਿਤਸਰ ਉੱਤਰੀ ਤੋਂ ਕੁੰਵਰ ਵਿਜੇ ਪ੍ਰਤਾਪ ਸਿੰਘ, ਸਮਾਣਾ ਤੋਂ ਚੇਤਨ ਸਿੰਘ ਜੋੜਾਮਾਜਰਾ ਅਤੇ ਸਨੌਰ ਤੋਂ ਹਰਮੀਤ ਸਿੰਘ ਪਠਾਨਮਾਜਰਾ ਸ਼ਾਮਲ ਹੋਏ ਹਨ।
ਪਿਛਲੇ ਦੋ ਦਿਨਾਂ ਵਿੱਚ ਤਿੰਨੋਂ ਵਿਧਾਇਕਾਂ ਨੇ 'ਆਪ' ਤੋਂ ਅਸਤੀਫਾ ਦੇ ਦਿੱਤਾ ਹੈ। ਐਤਵਾਰ ਨੂੰ ਜੋੜਾਮਾਜਰਾ ਅਤੇ ਪਠਾਨਮਾਜਰਾ ਦੇ ਅਸਤੀਫ਼ਿਆਂ ਤੋਂ ਬਾਅਦ ਕੁੰਵਰ ਵਿਜੇ ਪ੍ਰਤਾਪ ਨੇ ਸਵੇਰੇ ਸੋਮਵਾਰ ਨੂੰ ਪਾਰਟੀ ਛੱਡ ਦਿੱਤੀ ਸੀ।
ਹੁਣ ਥੋੜੀ ਦੇਰ ਪਹਿਲਾਂ ਭਾਜਪਾ ਹੈਡਕੁਆਰਟਰ ਵਿਖੇ ਹੋਏ ਪ੍ਰੈਸ ਕਾਨਫਰੰਸ ਵਿੱਚ ਤਿੰਨਾਂ ਵਿਧਾਇਕਾਂ ਨੇ ਭਾਰਤੀ ਜਨਤਾ ਪਾਰਟੀ ਦਾ ਪੱਲਾ ਫੜਿਆ ਹੈ। ਇਸ ਦੌਰਾਨ ਪੰਜਾਬ ਭਾਜਪਾ ਪ੍ਰਧਾਨ ਸਣੇ ਸੀਨੀਅਰ ਲੀਡਰਸ਼ਿਪ ਮੌਜੂਦ ਰਹੀ।
Advertisement
ਟ੍ਰੈਂਡਿੰਗ ਟੌਪਿਕ





















