ਪੜਚੋਲ ਕਰੋ

 Punjab : 'ਆਪ' ਵਿਧਾਇਕ ਨੂੰ ਲੋਕਾਂ ਨੇ ਘੇਰਿਆ! ਵੀਡੀਓ ਸ਼ੇਅਰ ਕਰ ਮਜੀਠੀਆ ਬੋਲੇ ਅਜੇ ਤਾਂ ਇੱਕ ਸਾਲ ਹੀ ਹੋਇਆ, ਹੁਣ ਦੇਖੀ ਜਾਓ...

ਮਜੀਠੀਆ ਨੇ ਆਪਣੇ ਫੇਸਬੁੱਕ ਪੇਜ਼ 'ਤੇ ਲਿਖਿਆ ਹੈ ਕਿ ਤਰਨ ਤਾਰਨ ਦੇ 'ਆਪ' ਵਿਧਾਇਕ ਦਾ ਲੋਕਾਂ ਵੱਲੋਂ ਭਾਰੀ ਵਿਰੋਧ ਕੀਤਾ ਗਿਆ ਤੇ ਉਸ ਨੂੰ ਆਪਣੀ ਗੱਡੀ ਛੱਡ ਕੇ ਭੱਜਣ ਲਈ ਮਜਬੂਰ ਹੋਣਾ ਪਿਆ।

 Punjab News: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਬਿਕਰਮ ਮਜੀਠੀਆ ਨੇ ਆਮ ਆਦਮੀ ਪਾਰਟੀ ਨੂੰ ਘੇਰਿਆ ਹੈ। ਉਨ੍ਹਾਂ ਨੇ ਤਰਨ ਤਾਰਨ ਦੇ 'ਆਪ' ਵਿਧਾਇਕ ਦਾ ਲੋਕਾਂ ਵੱਲੋਂ ਵਿਰੋਧ ਕਰਨ ਦਾ ਵੀਡੀਓ ਸ਼ੇਅਰ ਕਰਕੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਨੇ ਲੋਕਾਂ ਨੂੰ ਜਿਸ ਤਰ੍ਹਾਂ ਦੇ ਸਬਜ਼ਬਾਗ ਦਿਖਾਏ ਸਨ, ਉਹ ਵਾਅਦੇ ਪੂਰੇ ਨਹੀਂ ਹੋਏ। ਹੁਣ 'ਆਪ' ਲੀਡਰਾਂ ਨੂੰ ਗੱਡੀਆਂ ਛੱਡ ਕੇ ਭੇਜਣਾ ਪੈ ਰਿਹਾ ਹੈ।

ਮਜੀਠੀਆ ਨੇ ਆਪਣੇ ਫੇਸਬੁੱਕ ਪੇਜ਼ 'ਤੇ ਲਿਖਿਆ ਹੈ ਕਿ ਤਰਨ ਤਾਰਨ ਦੇ 'ਆਪ' ਵਿਧਾਇਕ ਦਾ ਲੋਕਾਂ ਵੱਲੋਂ ਭਾਰੀ ਵਿਰੋਧ ਕੀਤਾ ਗਿਆ ਤੇ ਉਸ ਨੂੰ ਆਪਣੀ ਗੱਡੀ ਛੱਡ ਕੇ ਭੱਜਣ ਲਈ ਮਜਬੂਰ ਹੋਣਾ ਪਿਆ। ਸਿਰਫ਼ ਇੱਕ ਸਾਲ ਦੇ ਆਪ ਸਰਕਾਰ ਦੇ ਸਮੇਂ ਦੌਰਾਨ ਇਹ ਕਈ ਵਾਰ ਹੋ ਚੁੱਕਾ ਹੈ ਜਦੋਂ ਸਰਕਾਰ ਦੇ ਨੁਮਾਇੰਦੇ ਲੋਕ ਰੋਹ ਦਾ ਸ਼ਿਕਾਰ ਹੋਏ ਹਨ। ਹਾਲੇ ਵੀ ਇਹ ਆਖਰੀ ਵਾਰ ਨਹੀਂ ਹੈ ਕਿਉਂਕਿ ਜਿਸ ਤਰ੍ਹਾਂ ਦੇ ਸਬਜ਼ਬਾਗ ਆਪ ਪਾਰਟੀ ਨੇ ਲੋਕਾਂ ਨੂੰ ਦਿਖਾਏ ਸਨ, ਉਹ ਵਾਅਦੇ ਪੂਰੇ ਨਹੀਂ ਹੋਏ ਜਿਸ ਕਾਰਨ ਆਪ ਦੇ ਮੰਤਰੀਆਂ ਤੇ ਵਿਧਾਇਕਾਂ ਨੂੰ ਲੋਕਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

 

ਦੱਸ ਦਈਏ ਕਿ ਡੇਢ ਸਾਲ ਬਾਅਦ ਹੀ ਆਮ ਆਦਮੀ ਪਾਰਟੀ ਦੇ ਭਗਵੰਤ ਮਾਨ ਸਰਕਾਰ ਖਿਲਾਫ ਲੋਕਾਂ ਵਿੱਚ ਗੁੱਸਾ ਵਧਣ ਲੱਗਾ ਹੈ। ਇੱਕ ਪਾਸੇ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮ ਸੜਕਾਂ ਉੱਪਰ ਉੱਤਰੇ ਹੋਏ ਹਨ ਤੇ ਦੂਜੇ ਪਾਸੇ ਕਿਸਾਨਾਂ ਨੇ ਵੀ ਸਰਕਾਰ ਖਿਲਾਫ ਕਮਰ ਕੱਸ ਲਈ ਹੈ। ਇਸ ਲਈ ਹੁਣ ਆਮ ਆਦਮੀ ਪਾਰਟੀ ਦੇ ਮੰਤਰੀਆਂ ਤੇ ਵਿਧਾਇਕਾਂ ਦਾ ਪਿੰਡਾਂ ਵਿੱਚ ਵਿਰੋਧ ਹੋਣ ਲੱਗਾ ਹੈ। 

ਪੰਜਾਬ ਦਾ ਕਈ ਹਿੱਸਿਆਂ ਵਿੱਚੋਂ ਆਈਆਂ ਰਿਪੋਰਟਾਂ ਮੁਤਾਬਕ ਕਿਸਾਨ ਆਮ ਆਦਮੀ ਪਾਰਟੀ ਦੇ ਮੰਤਰੀਆਂ ਤੇ ਵਿਧਾਇਕਾਂ ਨੂੰ ਉਸੇ ਤਰ੍ਹਾਂ ਹੀ ਸਵਾਲ ਕਰਨ ਲੱਗੇ ਹਨ, ਜਿਸ ਤਰ੍ਹਾਂ ਕੁਝ ਸਮਾਂ ਪਹਿਲਾਂ ਅਕਾਲੀ ਦਲ ਤੇ ਕਾਂਗਰਸ ਦੇ ਲੀਡਰਾਂ ਨੂੰ ਕੀਤੇ ਜਾਂਦੇ ਸਨ। ਅਜਿਹੀ ਹੀ ਘਟਨਾ ਹਲਕਾ ਤਰਨ ਤਾਰਨ ਦੇ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਨਾਲ ਵਾਪਰੀ। ਉਨ੍ਹਾਂ ਨੂੰ ਤਰਨ ਤਾਰਨ ਇਲਾਕੇ ਦੇ ਪਿੰਡ ਗੋਹਲਵੜ ਵਿੱਚ ਕਿਸਾਨਾਂ ਦੇ ਭਾਰੀ ਵਿਰੋਧ ਦਾ ਸਾਹਮਣਾ ਕਰਨਾ ਪਿਆ, ਜਿਸ ਕਾਰਨ ਉਨ੍ਹਾਂ ਨੂੰ ਆਪਣੀ ਗੱਡੀ ਮੌਕੇ ’ਤੇ ਹੀ ਛੱਡਣੀ ਪਈ ਤੇ ਪੁਲਿਸ ਦੀ ਸਖ਼ਤ ਸੁਰੱਖਿਆ ਹੇਠ ਉਨ੍ਹਾਂ ਨੂੰ ਉਥੋਂ ਕੱਢਿਆ ਗਿਆ। 

ਹਾਸਲ ਜਾਣਕਾਰੀ ਅਨੁਸਾਰ ਵਿਧਾਇਕ ਸੋਹਲ ਪਿੰਡ ਵਿੱਚ ਪਾਰਟੀ ਵਰਕਰਾਂ ਨਾਲ ਮੀਟਿੰਗ ਕਰਨ ਲਈ ਗਏ ਸਨ। ਉਨ੍ਹਾਂ ਨੂੰ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਆਗੂ ਮਨਜਿੰਦਰ ਸਿੰਘ ਗੋਹਲਵੜ ਦੀ ਅਗਵਾਈ ਵਿੱਚ ਕਿਸਾਨਾਂ ਨੇ ਘੇਰ ਕੇ ਸਵਾਲ ਕੀਤੇ। ਵਿਧਾਇਕ ਨੇ ਕਿਸਾਨਾਂ ਦੇ ਸਵਾਲਾਂ ਦੇ ਜਵਾਬ ਦੇਣ ਤੋਂ ਇਨਕਾਰ ਕਰ ਦਿੱਤਾ ਤਾਂ ਰੋਹ ਵਿੱਚ ਆਏ ਕਿਸਾਨਾਂ ਨੇ ਵਿਧਾਇਕ ਦੀ ਗੱਡੀ ਰੋਕ ਲਈ। 

ਵਿਧਾਇਕ ਨੂੰ ਕਿਸੇ ਪ੍ਰਾਈਵੇਟ ਗੱਡੀ ਵਿੱਚ ਬੈਠ ਕੇ ਭਾਰੀ ਪੁਲਿਸ ਫੋਰਸ ਵਿੱਚ ਮੌਕੇ ਤੋਂ ਬਾਹਰ ਨਿਕਲਣਾ ਪਿਆ। ਪੁਲਿਸ ਨੇ ਬਾਅਦ ਵਿੱਚ ਵਿਧਾਇਕ ਦੀ ਗੱਡੀ ਉਥੋਂ ਲਿਆਂਦੀ। ਇਸ ਸਬੰਧੀ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਨੇ ਕਿਹਾ ਕਿ ਉਨ੍ਹਾਂ ਨੂੰ ਘੇਰਨ ਵਾਲੇ ਕਿਸਾਨ ਨਹੀਂ ਬਲਕਿ ਕਾਂਗਰਸ ਤੇ ਅਕਾਲੀ ਦਲ ਦੇ ਵਰਕਰ ਸਨ, ਜਿਨ੍ਹਾਂ ਵੱਲੋਂ ਪਿੰਡ ਦੇ ਲੋਕਾਂ ਨੂੰ ‘ਆਪ’ ਵਿੱਚ ਸ਼ਾਮਲ ਹੋਣ ਤੋਂ ਰੋਕਣ ਦੀ ਕੋਸ਼ਿਸ਼ ਕੀਤੀ ਸੀ।

ਟਾਪ ਹੈਡਲਾਈਨ

Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਪੰਜਾਬ ਸਿਆਸਤ 'ਚ ਮੱਚਿਆ ਹੜਕੰਪ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਇੱਕ ਪੁਲਿਸ ਮੁਲਾਜ਼ਮ ਵੀ ਜ਼ਖਮੀ...
ਪੰਜਾਬ ਸਿਆਸਤ 'ਚ ਮੱਚਿਆ ਹੜਕੰਪ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਇੱਕ ਪੁਲਿਸ ਮੁਲਾਜ਼ਮ ਵੀ ਜ਼ਖਮੀ...
Punjab News: ਪੰਜਾਬ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਸਰਕਾਰੀ ਮੁਲਾਜ਼ਮਾਂ ਸਣੇ 14 ਮੁਲਾਜ਼ਮ ਗ੍ਰਿਫ਼ਤਾਰ! ਹੈਰਾਨ ਕਰ ਦਏਗਾ ਮਾਮਲਾ...
ਪੰਜਾਬ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਸਰਕਾਰੀ ਮੁਲਾਜ਼ਮਾਂ ਸਣੇ 14 ਮੁਲਾਜ਼ਮ ਗ੍ਰਿਫ਼ਤਾਰ! ਹੈਰਾਨ ਕਰ ਦਏਗਾ ਮਾਮਲਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
Embed widget