Punjab News: 'ਆਪ' ਦੇ ਵਿਧਾਇਕਾਂ ਨੂੰ ਨਹੀਂ ਮਿਲ ਰਿਹਾ ਮਾਣ-ਸਨਮਾਣ? ਹੁਣ ਸਾਰੇ ਜ਼ਿਲ੍ਹਿਆਂ ਦੇ ਡੀਸੀ ਤੇ ਐਸਐਸਪੀਜ਼ ਨੂੰ ਸਖ਼ਤ ਹਦਾਇਤਾਂ
AAP ਦੇ ਵਿਧਾਇਕਾਂ ਨੂੰ ਸਰਕਾਰੇ-ਦਰਬਾਰੇ ਪੂਰਾ ਸਤਿਕਾਰ ਮਿਲਿਆ ਕਰੇਗਾ। ਪੰਜਾਬ ਸਰਕਾਰ ਨੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਇਸ ਬਾਰੇ ਬਾਕਾਇਦਾ ਹੁਕਮ ਜਾਰੀ ਕੀਤੇ ਗਏ ਹਨ। ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਨੇ ਇਸ ਮਾਮਲੇ 'ਚ ਸਿਫਾਰਸ਼...
Punjab News: ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੂੰ ਸਰਕਾਰੇ-ਦਰਬਾਰੇ ਪੂਰਾ ਸਤਿਕਾਰ ਮਿਲਿਆ ਕਰੇਗਾ। ਪੰਜਾਬ ਸਰਕਾਰ ਨੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਇਸ ਬਾਰੇ ਬਾਕਾਇਦਾ ਹੁਕਮ ਜਾਰੀ ਕੀਤੇ ਗਏ ਹਨ। ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਨੇ ਇਸ ਮਾਮਲੇ ਵਿੱਚ ਸਿਫਾਰਸ਼ ਕੀਤੀ ਸੀ।
ਹਾਸਲ ਜਾਣਕਾਰੀ ਮੁਤਾਬਕ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਹਨ ਕਿ 'ਆਪ' ਦੇ ਵਿਧਾਇਕਾਂ ਨੂੰ ਸਰਕਾਰੀ ਸਮਾਗਮਾਂ ਵਿੱਚ ਬਣਦਾ ਮਾਣ ਸਤਿਕਾਰ ਦਿੱਤਾ ਜਾਵੇ ਤੇ ਆਰਡਰ ਆਫ ਪ੍ਰੈਜੀਡੈਂਟ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ।
ਕਮੇਟੀ ਦੀਆਂ ਸਿਫ਼ਾਰਸ਼ਾਂ ਅਨੁਸਾਰ ਡਿਪਟੀ ਕਮਿਸ਼ਨਰਾਂ ਤੇ ਐਸਐਸਪੀਜ਼ ਨੇ ਸਰਕਾਰੀ ਸਮਾਗਮਾਂ ਵਿੱਚ ਮੁੱਖ ਮਹਿਮਾਨ ਨੂੰ ਸਹਾਇਤਾ ਪ੍ਰਦਾਨ ਕਰਨੀ ਹੁੰਦੀ ਹੈ, ਇਸ ਲਈ ਇਨ੍ਹਾਂ ਅਧਿਕਾਰੀਆਂ ਨੂੰ ਮੁੱਖ ਮਹਿਮਾਨ ਦੇ ਇੱਕ ਪਾਸੇ ਬੈਠਾਉਣਾ ਚਾਹੀਦਾ ਹੈ ਨਾ ਕਿ ਦੋਵੇਂ ਪਾਸੇ।
ਦੱਸ ਦਈਏ ਕਿ ਕਿ ਪਿਛਲੇ ਸਾਲ 15 ਅਗਸਤ ਦੇ ਪ੍ਰੋਗਰਾਮ ਦੌਰਾਨ ਕਈ ਮੰਤਰੀਆਂ ਦੀਆਂ ਅਗਲੀਆਂ ਸੀਟਾਂ 'ਤੇ ਵਿਧਾਇਕਾਂ ਦੀ ਬਜਾਏ ਸੀਨੀਅਰ ਅਧਿਕਾਰੀਆਂ ਦੀਆਂ ਪਤਨੀਆਂ ਤੇ ਨਜ਼ਦੀਕੀ ਰਿਸ਼ਤੇਦਾਰਾਂ ਨੂੰ ਬਿਠਾਇਆ ਗਿਆ ਸੀ। ਇਸ ਤਰ੍ਹਾਂ ਵਿਧਾਇਕਾਂ ਨੂੰ ਪ੍ਰੋਟੋਕੋਲ ਅਨੁਸਾਰ ਬਣਦਾ ਮਾਣ-ਸਤਿਕਾਰ ਨਹੀਂ ਦਿੱਤਾ ਗਿਆ ਸੀ ਜਿਸ ਸਬੰਧੀ ਵਿਧਾਇਕਾਂ ਨੇ ਵਿਸ਼ੇਸ਼ ਅਧਿਕਾਰ ਕਮੇਟੀ ਕੋਲ ਸ਼ਿਕਾਇਤ ਕੀਤੀ ਸੀ।
ਇਨ੍ਹਾਂ ਸ਼ਿਕਾਇਤਾਂ ਦਾ ਸਖ਼ਤ ਨੋਟਿਸ ਲੈਂਦਿਆਂ ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਨੇ ਕਈ ਅਧਿਕਾਰੀਆਂ ਨੂੰ ਤਲਬ ਕੀਤਾ ਸੀ। ਵਿਸ਼ੇਸ਼ ਅਧਿਕਾਰ ਕਮੇਟੀ ਦੇ ਚੇਅਰਮੈਨ ਕੁਲਵੰਤ ਸਿੰਘ ਪੰਡੋਰੀ ਨੇ ਕਿਹਾ ਹੈ ਕਿ ਕਮੇਟੀ ਦੀਆਂ ਸਿਫ਼ਾਰਸ਼ਾਂ ਤੋਂ ਬਾਅਦ ਸਾਰੇ ਜ਼ਿਲ੍ਹਿਆਂ ਦੇ ਸਿਵਲ ਤੇ ਪੁਲਿਸ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਉਹ ਵਿਧਾਇਕਾਂ ਨੂੰ ਪ੍ਰੋਟੋਕੋਲ ਅਨੁਸਾਰ ਬਣਦਾ ਮਾਣ ਸਤਿਕਾਰ ਦੇਣ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ
Lowest Score In Cricket : 6 ਦੌੜਾਂ 'ਤੇ ਆਲ ਆਊਟ ਹੋ ਗਈ ਟੀਮ, ਕ੍ਰਿਕਟ ਦੇ ਮੈਦਾਨ 'ਚ ਬਣਿਆ ਅਜੀਬ ਰਿਕਾਰਡ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ