ਫਾਜ਼ਿਲਕਾ: ਆਮ ਆਦਮੀ ਪਾਰਟੀ ਦੇ ਫਾਜ਼ਿਲਕਾਂ ਤੋਂ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਸਸਤਾ ਰਾਸ਼ਨ ਲੈਣ ਵਾਲੇ ਧਨਾਡ ਲੋਕਾਂ ਨੂੰ ਦੋ ਟੁੱਕ ਗੱਲ ਕਹੀ ਹੈ। ਵਿਧਾਇਕ ਨੇ ਸਾਫ ਕਿਹਾ ਹੈ ਕਿ ਜਿਨ੍ਹਾਂ ਕੋਲ ਢਾਈ ਕਿੱਲੇ ਤੋਂ ਵੱਧ ਜ਼ਮੀਨ, ਕਾਰ ਤੇ AC ਉਹ ਆਪ ਸਸਤਾ ਰਾਸ਼ਨ ਛੱਡਣ, ਨਹੀਂ ਤਾਂ ਅਸੀਂ ਛਡਾਵਾਂਗੇ।


ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਅੱਜ ਫ਼ਾਜ਼ਿਲਕਾ ਦੇ ਸਰਹੱਦੀ ਪਿੰਡਾਂ ਦੇ ਦੌਰੇ ਤੇ ਸੀ। ਇਸ ਦੌਰਾਨ ਉਨ੍ਹਾਂ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਪਿੰਡ ਦੇ ਲੋਕਾਂ ਨੂੰ ਦੋ ਟੂਕ ਕਹਿ ਦਿੱਤੀ। ਦਸ ਦੇਈਏ ਕਿ ਬਿਤੇ ਦਿਨ ਪੰਜਾਬ ਦੇ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਆਟਾ-ਦਾਲ ਸਕੀਮ ਤਹਿਤ ਸਸਤਾ ਰਾਸ਼ਨ ਮਰਸਡੀਜ਼ ਕਾਰ ਵਿੱਚ ਲੈਣ ਆਏ ਬੰਦੇ ਨੇ ਕਾਫੀ ਚਰਚਾ ਛੇੜੀ ਸੀ। ਮਹਿੰਗੀ ਗੱਡੀ ਵਿੱਚ ਰਾਸ਼ਨ ਲੈ ਕੇ ਜਾਣ ਸਬੰਧੀ ਵਾਇਰਲ ਹੋਈ ਵੀਡੀਓ ਤੋਂ ਬਾਅਦ ਪੰਜਾਬ ਸਰਕਾਰ ਐਕਸ਼ਨ ਮੋਡ ਵਿੱਚ ਆ ਗਈ। ਇਸ ਲਈ ਅਗਲੇ ਸਮੇਂ ਵਿੱਚ ਕਈਆਂ ਦੇ ਕਾਰਡ ਰੱਦ ਹੋ ਸਕਦੇ ਹਨ। 


ਵੀਡੀਓ ਵਾਇਰਲ ਹੋਣ ਤੋਂ ਬਾਅਦ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕੌਮੀ ਖੁਰਾਕ ਸੁਰੱਖਿਆ ਐਕਟ ਤਹਿਤ ਸਮਾਰਟ ਰਾਸ਼ਨ ਕਾਰਡ ਸਕੀਮ ਅਧੀਨ ਆਉਣ ਵਾਲੇ ਲਾਭਪਾਤਰੀਆਂ ਦੀ ਜਾਂਚ ਕਰਵਾਉਣ ਦਾ ਫੈਸਲਾ ਕੀਤਾ ਹੈ।ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਨਾਜਾਇਜ਼ ਰਾਸ਼ਨ ਲੈ ਰਹੇ ਲੋਕਾਂ ਨੂੰ ਇਸ ਸਕੀਮ ਤੋਂ ਬਾਹਰ ਕੱਢਿਆ ਜਾਵੇ।


ਉਨ੍ਹਾਂ ਕਿਹਾ ਕਿ ਇਸ ਸਕੀਮ ਅਧੀਨ ਆਉਂਦੇ ਲਾਭਪਾਤਰੀਆਂ ਦੀ ਵੈਰੀਫਿਕੇਸ਼ਨ ਨਵੇਂ ਸਿਰੇ ਤੋਂ ਕਰਵਾਈ ਜਾਵੇਗੀ, ਜਿਸ ਤਹਿਤ ਵਿਭਾਗ ਦੇ ਆਰਸੀਐਮਐਸ ਪੋਰਟਲ ’ਤੇ ਮੌਜੂਦ ਹਰ ਸ਼੍ਰੇਣੀ ਦੇ ਲਾਭਪਾਤਰੀਆਂ ਦੀ ਪੜਤਾਲ ਕੀਤੀ ਜਾਵੇਗੀ ਤੇ ਅਯੋਗ ਲਾਭਪਾਤਰੀਆਂ ਦੇ ਨਾਮ ਤੇ ਕਾਰਡ ਕੱਟੇ ਜਾਣਗੇ। ਕੈਬਨਿਟ ਮੰਤਰੀ ਨੇ ਕਿਹਾ ਕਿ ਸ਼ਨਾਖਤ ਦਾ ਕੰਮ ਸੂਬੇ ਭਰ ਵਿੱਚ ਸਬੰਧਤ ਡਿਪਟੀ ਕਮਿਸ਼ਨਰਾਂ ਤੇ ਐਸਡੀਐਮਜ਼ ਦੀ ਨਿਗਰਾਨੀ ਹੇਠ ਕੀਤਾ ਜਾਵੇਗਾ। 


 


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

ਇਹ ਵੀ ਪੜ੍ਹੋ:

 


Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ