ਵੱਡੀ ਖ਼ਬਰ ! ਆਪ ਵਿਧਾਇਕ ਦੀ ਕਾਰ ਹੋਈ ਹਾਦਸੇ ਦਾ ਸ਼ਿਕਾਰ, ਸੈਸ਼ਨ ਖ਼ਤਮ ਹੋਣ ਤੋਂ ਬਾਅਦ ਚੰਡੀਗੜ੍ਹ ਤੋਂ ਪਰਿਵਾਰ ਸਮੇਤ ਆ ਰਹੇ ਸੀ ਵਾਪਸ
ਵਿਧਾਇਕ ਗੋਲਡੀ ਕੰਬੋਜ ਚੰਡੀਗੜ੍ਹ ਵਿੱਚ ਵਿਧਾਨ ਸਭਾ ਸੈਸ਼ਨ ਤੋਂ ਦੇਰ ਰਾਤ ਜਲਾਲਾਬਾਦ ਵਾਪਸ ਆ ਰਹੇ ਸਨ। ਪਰਿਵਾਰਕ ਮੈਂਬਰ ਅਤੇ ਬੱਚੇ ਵੀ ਉਨ੍ਹਾਂ ਦੇ ਨਾਲ ਸਨ। ਪਿੰਡਪਿਆਰੇਆਣਾ ਨੇੜੇ ਸੜਕ ਟੁੱਟੀ ਹੋਈ ਸੀ। ਮੀਂਹ ਕਾਰਨ ਉੱਥੇ ਬਹੁਤ ਸਾਰਾ ਪਾਣੀ ਇਕੱਠਾ ਹੋ ਗਿਆ ਸੀ।
Punjab News: ਜਲਾਲਾਬਾਦ ਤੋਂ ਵਿਧਾਇਕ ਗੋਲਡੀ ਕੰਬੋਜ ਦੀ ਕਾਰ ਫਾਜ਼ਿਲਕਾ ਵਿੱਚ ਹਾਦਸੇ ਦਾ ਸ਼ਿਕਾਰ ਹੋ ਗਈ। ਉਹ ਅਤੇ ਉਨ੍ਹਾਂ ਦਾ ਪਰਿਵਾਰ ਇਸ ਹਾਦਸੇ ਵਿੱਚ ਵਾਲ-ਵਾਲ ਬਚ ਗਏ। ਇਹ ਘਟਨਾ ਫਿਰੋਜ਼ਪੁਰ ਨੇੜੇ ਪਿੰਡ ਪਿਆਰੇਆਣਾ ਨੇੜੇ ਵਾਪਰੀ। ਹਾਦਸੇ ਵਿੱਚ ਵਿਧਾਇਕ ਦੀ ਕਾਰ ਨੂੰ ਕਾਫ਼ੀ ਨੁਕਸਾਨ ਹੋਇਆ ਹੈ।
ਜਾਣਕਾਰੀ ਅਨੁਸਾਰ ਵਿਧਾਇਕ ਗੋਲਡੀ ਕੰਬੋਜ ਚੰਡੀਗੜ੍ਹ ਵਿੱਚ ਵਿਧਾਨ ਸਭਾ ਸੈਸ਼ਨ ਤੋਂ ਦੇਰ ਰਾਤ ਜਲਾਲਾਬਾਦ ਵਾਪਸ ਆ ਰਹੇ ਸਨ। ਪਰਿਵਾਰਕ ਮੈਂਬਰ ਅਤੇ ਬੱਚੇ ਵੀ ਉਨ੍ਹਾਂ ਦੇ ਨਾਲ ਸਨ। ਪਿੰਡਪਿਆਰੇਆਣਾ ਨੇੜੇ ਸੜਕ ਟੁੱਟੀ ਹੋਈ ਸੀ। ਮੀਂਹ ਕਾਰਨ ਉੱਥੇ ਬਹੁਤ ਸਾਰਾ ਪਾਣੀ ਇਕੱਠਾ ਹੋ ਗਿਆ ਸੀ।
ਵਿਧਾਇਕ ਗੋਲਡੀ ਕੰਬੋਜ ਨੇ ਦੱਸਿਆ ਕਿ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਉਨ੍ਹਾਂ ਦੀ ਪਾਇਲਟ ਕਾਰ, ਬੋਲੈਰੋ, ਜੋ ਅੱਗੇ ਜਾ ਰਹੀ ਸੀ, ਨੇ ਅਚਾਨਕ ਮੋੜ ਲਿਆ। ਪਾਣੀ ਨਾਲ ਭਰੀ ਸੜਕ 'ਤੇ ਉਨ੍ਹਾਂ ਦੀ ਕਾਰ ਦੇ ਬ੍ਰੇਕ ਕੰਮ ਨਹੀਂ ਕਰ ਸਕੇ ਤੇ ਇਹ ਬੋਲੈਰੋ ਨਾਲ ਟਕਰਾ ਗਈ। ਹਾਦਸੇ ਵਿੱਚ ਵਿਧਾਇਕ ਦੀ ਕਾਰ ਨੂੰ ਨੁਕਸਾਨ ਪਹੁੰਚਿਆ। ਹਾਲਾਂਕਿ, ਇਹ ਰਾਹਤ ਦੀ ਗੱਲ ਹੈ ਕਿ ਵਿਧਾਇਕ ਅਤੇ ਉਨ੍ਹਾਂ ਦੇ ਪਰਿਵਾਰ ਦੇ ਸਾਰੇ ਮੈਂਬਰ ਸੁਰੱਖਿਅਤ ਹਨ।
ਦੱਸ ਦਈਏ ਕਿ ਕੰਬੋਜ ਇੱਕ ਵਿਸ਼ੇਸ਼ ਵਿਧਾਨ ਸਭਾ ਸੈਸ਼ਨ ਵਿੱਚ ਸ਼ਾਮਲ ਹੋਣ ਤੋਂ ਬਾਅਦ ਚੰਡੀਗੜ੍ਹ ਤੋਂ ਵਾਪਸ ਆ ਰਹੇ ਸਨ। ਇਨੋਵਾ ਕਾਰ ਜਿਸ ਵਿੱਚ ਵਿਧਾਇਕ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਯਾਤਰਾ ਕਰ ਰਹੇ ਸਨ, ਉਹ ਕੰਟਰੋਲ ਗੁਆ ਬੈਠੀ ਅਤੇ ਇੱਕ ਬੋਲੇਰੋ ਕਾਰ ਨਾਲ ਟਕਰਾ ਗਈ। ਜਿਸ ਕਾਰਨ ਇਨੋਵਾ ਦਾ ਅਗਲਾ ਹਿੱਸਾ ਨੁਕਸਾਨਿਆ ਗਿਆ, ਪਰ ਕਾਰ ਵਿੱਚ ਸਵਾਰ ਸਾਰੇ ਮੈਂਬਰ ਸੁਰੱਖਿਅਤ ਰਹੇ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :





















