Punjab News: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵਿਧਾਨ ਸਭਾ ਵਿੱਚ ਦਾੜ੍ਹੀ ਨੂੰ ਲੈ ਕੇ ਕੀਤੀ ਗਈ ਟਿੱਪਣੀ ਨੂੰ ਲੈ ਕੇ ਪੰਜਾਬ ਵਿੱਚ ਸਿਆਸੀ ਪਾਰਾ ਚੜ੍ਹ ਗਿਆ ਹੈ। ਇਸ ਮੁੱਦੇ 'ਤੇ ਵਿਰੋਧੀਆਂ ਨੇ ਆਮ ਆਦਮੀ ਪਾਰਟੀ ਤੇ ਖ਼ਾਸ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਘੇਰਿਆ ਹੈ। ਹੁਣ ਇਸ ਮਾਮਲੇ ਵਿੱਚ ਆਪ ਦੇ ਪਾਇਲ ਤੋਂ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਸੁਖਬੀਰ ਸਿੰਘ ਬਾਦਲ ਨੂੰ ਚੈਲੰਜ ਕਰ ਦਿੱਤਾ ਹੈ।


ਸੁਖਬੀਰ ਬਾਦਲ ਨੂੰ ਵਿਧਾਇਕ ਦਾ ਵੱਡਾ ਚੈਲੰਜ


ਵਿਧਾਇਕ ਗਿਆਸਪੁਰਾ ਨੇ ਕਿਹਾ ਕਿ ਸੀਐਮ ਭਗਵੰਤ ਮਾਨ ਨੇ ਬਿਲਕੁਲ ਸੱਚੀਆਂ ਗੱਲਾਂ ਕਹੀਆਂ ਹਨ। ਵੋਟਾਂ ਦੀ ਰਾਜਨੀਤੀ ਵਿੱਚ ਸੁਖਬੀਰ ਬਾਦਲ ਆਪਣਾ ਰੂਪ ਬਦਲਦੇ ਹਨ। ਪਹਿਲਾਂ ਦਾੜ੍ਹੀ ਬੰਨ੍ਹ ਕੇ ਰੱਖੀ ਜਾਂਦੀ ਸੀ ਤੇ ਹੁਣ ਪ੍ਰਕਾਸ਼ ਸਿੰਘ ਬਾਦਲ ਦੀ ਮੌਤ ਤੋਂ ਬਾਅਦ ਸਿੱਖਾਂ ਦੀ ਹਮਦਰਦੀ ਹਾਸਲ ਕਰਨ ਦੇ ਮਕਸਦ ਨਾਲ ਦਾੜ੍ਹੀ ਖੋਲ੍ਹ ਦਿੱਤੀ ਗਈ ਹੈ। ਸੁਖਬੀਰ ਬਾਦਲ ਵੀ ਆਪਣੀ ਮਰਜ਼ੀ ਮੁਤਾਬਕ ਸ੍ਰੀ ਸਾਹਿਬ ਪਹਿਨਦੇ ਹਨ। ਜੇਕਰ ਸੱਚਮੁੱਚ ਸੁਖਬੀਰ ਬਾਦਲ ਪੂਰਨ ਸਿੱਖ ਹੈ ਤਾਂ ਜਪੁਜੀ ਸਾਹਿਬ ਦੀਆਂ 5 ਪਾਉੜੀਆਂ ਦਾ ਪਾਠ ਸੁਣਾਓ। ਵਿਧਾਇਕ ਨੇ ਕਿਹਾ ਕਿ ਸੁਖਬੀਰ ਬਾਦਲ ਕੁਝ ਕਾਲਾ ਪੀਲਾ ਵੀ ਖਾਂਦਾ ਹੈ, ਅੱਜ ਸੁਖਬੀਰ ਬਾਦਲ ਐਂਡ ਕੰਪਨੀ ਖਤਰੇ 'ਚ ਹੈ। ਇਸੇ ਲਈ ਅਕਾਲੀ ਦਲ ਇਸ ਮਾਮਲੇ ਨੂੰ ਬੇਲੋੜਾ ਭੰਡ ਰਿਹਾ ਹੈ। ਕਿਸੇ ਵੀ ਸਿੱਖ ਨੇ ਮੁੱਖ ਮੰਤਰੀ ਦੀ ਟਿੱਪਣੀ ਨੂੰ ਗ਼ਲਤ ਨਹੀਂ ਕਿਹਾ। 


ਜਥੇਦਾਰ ਦੀ ਨਿਯੁਕਤੀ ਨੂੰ ਲੈ ਕੇ ਦਿੱਤਾ ਵੱਡਾ ਬਿਆਨ


ਵਿਧਾਇਕ ਗਿਆਸਪੁਰਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ 'ਤੇ ਵੀ ਵੱਡੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਦੇ ਪੈਰੀਂ ਬੈਠ ਕੇ ਸੁੱਖ ਪ੍ਰਾਪਤ ਕਰਨ ਵਾਲੇ ਨੂੰ ਜਥੇਦਾਰ ਬਣਾਇਆ ਜਾਂਦਾ ਹੈ। ਕੱਲ੍ਹ ਨੂੰ ਵਲਟੋਹਾ ਦੀ ਪਰਚੀ ਵੀ ਨਿਕਲ ਸਕਦੀ ਹੈ ਇਹ ਕੋਈ ਵੱਡੀ ਗੱਲ ਨਹੀਂ ਹੈ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।