ਪੜਚੋਲ ਕਰੋ

ਬਹਿਬਲ ਕਲਾਂ ਤੇ ਕੋਟਕਪੂਰਾ ਗੋਲ਼ੀਕਾਂਡ: 'ਆਪ' ਨੇ ਕੀਤੀ ਬਾਦਲਾਂ ਦੀ ਤੁਰੰਤ ਗ੍ਰਿਫ਼ਤਾਰੀ ਦੀ ਮੰਗ

ਚੰਡੀਗੜ੍ਹ: ਆਮ ਆਦਮੀ ਪਾਰਟੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੇ ਬਹਿਬਲ ਕਲਾਂ-ਕੋਟਕਪੂਰਾ ਗੋਲ਼ੀਕਾਂਡ ਦੇ ਮੁੱਦੇ 'ਤੇ ਕੈਪਟਨ ਸਰਕਾਰ ਪ੍ਰਤੀ ਹਮਲਾਵਰ ਰੁਖ਼ ਅਖ਼ਤਿਆਰ ਕਰ ਲਿਆ ਹੈ। 'ਆਪ' ਨੇ ਕੈਪਟਨ ਸਰਕਾਰ ਤੋਂ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ ਅਤੇ ਸੁਮੇਧ ਸੈਣੀ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ। ਇਸ ਤੋਂ ਪਹਿਲਾਂ 'ਆਪ'  ਦੇ ਲੋਕ ਸਭਾ ਮੈਂਬਰ ਭਗਵੰਤ ਮਾਨ ਵੀ ਬਾਦਲਾਂ ਤੇ ਸੁਮੇਧ ਸੈਣੀ ਦੇ ਪਾਸਪੋਰਟ ਜ਼ਬਤ ਕਰਨ ਦੀ ਮੰਗ ਕਰ ਚੁੱਕੇ ਹਨ। 'ਆਪ' ਦੇ ਵਿਧਾਇਕਾਂ ਨੇ ਕੈਪਟਨ ਸਰਕਾਰ ਤੋਂ ਸਾਂਝੇ ਤੌਰ 'ਤੇ ਮੰਗ ਕੀਤੀ ਹੈ ਕਿ ਸਾਬਕਾ ਐਸਐਸਪੀ ਚਰਨਜੀਤ ਸ਼ਰਮਾ ਦੀ ਗ੍ਰਿਫ਼ਤਾਰੀ ਮਗਰੋਂ ਹੁਣ ਤਤਕਾਲੀ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਤਤਕਾਲੀ ਉਪ ਮੁੱਖ ਮੰਤਰੀ ਤੇ ਗ੍ਰਹਿ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਤਤਕਾਲੀ ਡੀਜੀਪੀ ਸੁਮੇਧ ਸੈਣੀ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ। ਵਿਧਾਇਕ ਕੁਲਤਾਰ ਸਿੰਘ ਸੰਧਵਾਂ, ਮਨਜੀਤ ਸਿੰਘ ਬਿਲਾਸਪੁਰ, ਅਮਰਜੀਤ ਸਿੰਘ ਸੰਦੋਆ, ਜੈ ਕਿਸ਼ਨ ਸਿੰਘ ਰੋੜੀ ਅਤੇ ਕੁਲਵੰਤ ਸਿੰਘ ਪੰਡੋਰੀ ਨੇ ਕਿਹਾ ਕਿ ਜੇਕਰ ਕੈਪਟਨ ਅਮਰਿੰਦਰ ਸਰਕਾਰ ਬਾਦਲਾਂ ਅਤੇ ਸੁਮੇਧ ਸੈਣੀ ਸਮੇਤ ਸਾਰੇ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰਦੀ ਹੈ ਤਾਂ ਵਿਰੋਧੀ ਧਿਰ ਉਨ੍ਹਾਂ ਦਾ ਪੂਰਾ ਸਾਥ ਦੇਵੇਗੀ। ਵਿਧਾਇਕਾਂ ਨੇ ਕਿਹਾ ਕਿ ਚਰਨਜੀਤ ਸ਼ਰਮਾ ਦੀ ਗ੍ਰਿਫ਼ਤਾਰੀ ਉਪਰੰਤ ਕੈਪਟਨ ਸਰਕਾਰ ਅਤੇ ਵਿਸ਼ੇਸ਼ ਜਾਂਚ ਟੀਮ ਲਈ ਹੁਣ ਬੇਅਦਬੀਆਂ ਤੇ ਗੋਲ਼ੀਕਾਂਡ ਦੇ ਅਸਲੀ ਸਾਜ਼ਿਸ਼ਘਾੜਿਆਂ ਤੇ ਦੋਸ਼ੀਆਂ ਤਕ ਪਹੁੰਚਣਾ ਮੁਸ਼ਕਲ ਨਹੀਂ ਰਿਹਾ। ਉਨ੍ਹਾਂ ਕਿਹਾ ਕਿ ਐਸਆਈਟੀ ਦੀ ਅਗਲੀ ਕਾਰਵਾਈ ਕੈਪਟਨ ਅਮਰਿੰਦਰ ਸਿੰਘ 'ਤੇ ਬਾਦਲਾਂ ਨਾਲ ਮਿਲੇ ਹੋਣ ਵਾਲੇ ਲੱਗਣ ਵਾਲੇ ਦੋਸ਼ਾਂ ਨੂੰ ਸੱਚਾ ਜਾਂ ਝੂਠਾ ਸਾਬਤ ਕਰ ਦੇਵੇਗੀ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡੀ ਵਾਰਦਾਤ, ਪਿੰਡ 'ਚ ਘਰ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਔਰਤ ਗੰਭੀਰ ਜ਼ਖਮੀ; ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਪਿੰਡ 'ਚ ਘਰ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਔਰਤ ਗੰਭੀਰ ਜ਼ਖਮੀ; ਇਲਾਕੇ 'ਚ ਫੈਲੀ ਦਹਿਸ਼ਤ...
ਵਿਆਹੁਤਾ ਦੀ ਸ਼ੱਕੀ ਹਾਲਾਤਾਂ ’ਚ ਮੌਤ, BSF ਜਵਾਨ ’ਤੇ ਗੰਭੀਰ ਦੋਸ਼
ਵਿਆਹੁਤਾ ਦੀ ਸ਼ੱਕੀ ਹਾਲਾਤਾਂ ’ਚ ਮੌਤ, BSF ਜਵਾਨ ’ਤੇ ਗੰਭੀਰ ਦੋਸ਼
Punjab News: ਪੰਜਾਬ 'ਚ ਸਿਆਸੀ ਧਮਾਕਾ! ਪਾਰਟੀ ਨੇ 4 ਲੀਡਰਾਂ ਨੂੰ ਕੱਢਿਆ ਬਾਹਰ, ਮੁੱਢਲੀ ਮੈਂਬਰਸ਼ਿਪ ਸਣੇ ਸਾਰੇ ਅਹੁਦਿਆਂ ਤੋਂ ਬਰਖ਼ਾਸਤ...
ਪੰਜਾਬ 'ਚ ਸਿਆਸੀ ਧਮਾਕਾ! ਪਾਰਟੀ ਨੇ 4 ਲੀਡਰਾਂ ਨੂੰ ਕੱਢਿਆ ਬਾਹਰ, ਮੁੱਢਲੀ ਮੈਂਬਰਸ਼ਿਪ ਸਣੇ ਸਾਰੇ ਅਹੁਦਿਆਂ ਤੋਂ ਬਰਖ਼ਾਸਤ...
ਪੰਜਾਬ ‘ਚ ਆਵਾਰਾ ਕੁੱਤਿਆਂ ਦਾ ਹਮਲਾ, 70 ਸਾਲਾ ਬਜ਼ੁਰਗ ਦੀ ਮੌਤ
ਪੰਜਾਬ ‘ਚ ਆਵਾਰਾ ਕੁੱਤਿਆਂ ਦਾ ਹਮਲਾ, 70 ਸਾਲਾ ਬਜ਼ੁਰਗ ਦੀ ਮੌਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
Embed widget