AAP Moga Rally : ਪੰਜਾਬ ਵਿੱਚ 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ (AAP) ਨੇ ਮੋਗਾ ਵਿੱਚ ਆਪਣੀ ਸਥਾਪਨਾ ਦਿਵਸ ਮੌਕੇ 'ਖੁਸ਼ਹਾਲ ਪੰਜਾਬ ਮਹਾਰੈਲੀ' ਕੀਤੀ। ਇਸ ਦੌਰਾਨ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਰੋਧੀ ਪਾਰਟੀਆਂ 'ਤੇ ਨਿਸ਼ਾਨੇ ਸਾਧੇ।

Continues below advertisement

ਅਰਵਿੰਦ ਕੇਜਰੀਵਾਲ ਨੇ ਲੋਕਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਂ 'ਤੇ ਵੋਟਾਂ ਪਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਬਣਦੀ ਹੈ ਤਾਂ ਮੁਫ਼ਤ ਬਿਜਲੀ ਅਤੇ ਔਰਤਾਂ ਨੂੰ ਹਰ ਮਹੀਨੇ 1000 ਰੁਪਏ ਦੇਣ ਵਰਗੀਆਂ ਯੋਜਨਾਵਾਂ ਬੰਦ ਹੋ ਸਕਦੀਆਂ ਹਨ।

ਕੇਜਰੀਵਾਲ ਨੇ ਕਿਹਾ ਕਿ ਜੇਕਰ ਲੋਕ ਚਾਹੁੰਦੇ ਹਨ ਕਿ ਸਰਕਾਰ ਦੀਆਂ ਇਹ ਸਹੂਲਤਾਂ ਜਾਰੀ ਰਹਿਣ ਤਾਂ ਭਗਵੰਤ ਮਾਨ ਨੂੰ ਮੁੜ ਮੁੱਖ ਮੰਤਰੀ ਬਣਾਉਣਾ ਪਵੇਗਾ। ਉਨ੍ਹਾਂ ਮਹਿਲਾਵਾਂ ਨੂੰ ਅਪੀਲ ਕੀਤੀ ਕਿ ਉਹ ਇਸ ਵਾਰ ਭਗਵੰਤ ਮਾਨ ਦਾ ਸਾਥ ਨਾ ਛੱਡਣ।

Continues below advertisement

ਔਰਤਾਂ ਨੂੰ 1000 ਰੁਪਏ ਮਹੀਨਾ ਦੇਣ ਦੀ ਯੋਜਨਾ ਵਿੱਚ ਹੋਈ ਦੇਰੀ ਬਾਰੇ ਕੇਜਰੀਵਾਲ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਪੰਜਾਬ ਦਾ ਖਜ਼ਾਨਾ ਖਾਲੀ ਕਰ ਦਿੱਤਾ ਸੀ, ਜਿਸ ਕਾਰਨ ਇਸ ਯੋਜਨਾ ਨੂੰ ਸ਼ੁਰੂ ਕਰਨ ਵਿੱਚ ਦੇਰੀ ਹੋਈ। ਉੱਧਰ ਮੁੱਖ ਮੰਤਰੀ ਭਗਵੰਤ ਮਾਨ ਨੇ ਅਕਾਲੀ ਦਲ ਅਤੇ ਭਾਜਪਾ ਦੇ ਗੱਠਜੋੜ 'ਤੇ ਸਵਾਲ ਚੁੱਕੇ। ਉਨ੍ਹਾਂ ਦਾਅਵਾ ਕੀਤਾ ਕਿ ਦੋਵਾਂ ਪਾਰਟੀਆਂ ਵਿਚਾਲੇ ਖੇਤੀ ਸੁਧਾਰ ਕਾਨੂੰਨ ਵਾਪਸ ਲਿਆਉਣ ਦੀ ਸ਼ਰਤ 'ਤੇ ਗੱਠਜੋੜ ਹੋਇਆ ਹੈ।

ਰੈਲੀ ਤੋਂ ਪਹਿਲਾਂ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਨਵੇਂ ਲਾਭਪਾਤਰੀਆਂ ਨੂੰ ਰਾਸ਼ਨ ਕਾਰਡ ਵੀ ਵੰਡੇ। ਪਾਰਟੀ ਦੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਮੁਤਾਬਕ 10 ਲੱਖ ਨਵੇਂ ਲੋਕਾਂ ਨੂੰ ਰਾਸ਼ਨ ਕਾਰਡ ਦਿੱਤੇ ਜਾ ਰਹੇ ਹਨ। ਇਸ ਦੌਰਾਨ ਰੈਲੀ ਵਾਲੀ ਥਾਂ ਸਵੇਰੇ ਕਰੀਬ 10 ਵਜੇ ਕੌਫੀ ਬਣਾਉਣ ਵਾਲੀ ਮਸ਼ੀਨ ਫਟਣ ਦੀ ਘਟਨਾ ਵੀ ਵਾਪਰੀ। ਹਾਦਸੇ ਵਿੱਚ ਮਸ਼ੀਨ ਦਾ ਇੱਕ ਟੁਕੜਾ ਕੌਫੀ ਬਣਾ ਰਹੇ ਵਰਕਰ ਦੇ ਸਿਰ ਵਿੱਚ ਲੱਗਿਆ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਹ ਸਟਾਲ ਸਟੇਜ ਤੋਂ ਕਰੀਬ 100 ਮੀਟਰ ਦੀ ਦੂਰੀ 'ਤੇ ਸੀ।