'ਆਪ' ਦੇ LoP ਅਤੇ ਵਿਧਾਇਕਾਂ ਨੂੰ ਵਿਧਾਨ ਸਭਾ ਸੈਸ਼ਨ 'ਚ ਨਹੀਂ ਮਿਲੀ ਐਂਟਰੀ, ਭਗਵੰਤ ਮਾਨ ਨੇ ਦੱਸਿਆ ਸਰਕਾਰ ਦੀ ਸਾਜਿਸ਼
ਅੱਜ ਪੰਜਾਬ ਵਿਧਾਨ ਸਭਾ ਦਾ ਇੱਕ ਰੋਜ਼ਾ ਸੈਸ਼ਨ ਬੁਲਾਇਆ ਗਿਆ ਸੀ ਜਿਸ 'ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਤੇ ਉਨ੍ਹਾਂ ਦੇ ਸਾਥੀ ਵਿਧਾਇਕਾਂ ਨੂੰ ਸਦਨ ਅੰਦਰ ਐਂਟਰੀ ਨਹੀਂ ਮਿਲੀ।
ਚੰਡੀਗੜ੍ਹ: ਅੱਜ ਪੰਜਾਬ ਵਿਧਾਨ ਸਭਾ ਦਾ ਇੱਕ ਰੋਜ਼ਾ ਸੈਸ਼ਨ ਬੁਲਾਇਆ ਗਿਆ ਸੀ ਜਿਸ 'ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਤੇ ਉਨ੍ਹਾਂ ਦੇ ਸਾਥੀ ਵਿਧਾਇਕਾਂ ਨੂੰ ਸਦਨ ਅੰਦਰ ਐਂਟਰੀ ਨਹੀਂ ਮਿਲੀ। ਇਸ 'ਤੇ ਆਮ ਆਦਮੀ ਪਾਰਟੀ ਦੇ ਪ੍ਰਧਾਨ ਤੇ ਸਾਂਸਦ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਨੂੰ ਪਹਿਲਾਂ ਤੋਂ ਪਲੈਨ ਕਰਨਾ ਚਾਹੀਦਾ ਸੀ।
ਉਨ੍ਹਾਂ ਕਿਹਾ ਕਿ ਸਰਕਾਰ ਨੂੰ ਇਹ ਪਹਿਲਾਂ ਸੋਚ ਕੇ ਰੱਖਣਾ ਚਾਹੀਦਾ ਸੀ ਕੇ ਜੇ ਕੋਈ ਵਿਧਾਇਕ ਕੋਰੋਨਾ ਪੀੜਤ ਜਾਂ ਫਿਰ ਕਿਸੇ ਦੇ ਸੰਪਰਕ 'ਚ ਆਉਂਦਾ ਹੈ ਤਾਂ ਉਸ ਦਾ ਕੁਆਰੰਟੀਨ ਸਮੇਂ ਵਿਧਾਨ ਸਭਾ ਦਾ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਹੀ ਖ਼ਤਮ ਹੋ ਜਾਵੇ ਪਰ ਪੰਜਾਬ ਸਰਕਾਰ ਨੇ ਵਿਰੋਧੀ ਧਿਰ ਦੇ ਸਵਾਲਾਂ ਤੇ ਪੰਜਾਬ ਦੇ ਮੁੱਦਿਆਂ ਤੇ ਜਵਾਬ ਨਾ ਦੇਣ ਲਈ ਐਸਾ ਕੀਤਾ ਕਿ ਸਾਡੇ ਕੋਰੋਨਾ ਨੈਗੇਟਿਵ ਵਿਧਾਇਕਾਂ ਨੂੰ ਵੀ ਵਿਧਾਨ ਸਭਾ ਸੈਸ਼ਨ 'ਚ ਸ਼ਾਮਲ ਹੋਣ ਨਹੀਂ ਦਿੱਤਾ ਗਿਆ।
ਮਾਨ ਨੇ ਕਿਹਾ ਕਿ ਮੁੱਖ ਮੰਤਰੀ ਦਾ ਕੰਮ ਹੁੰਦਾ ਹੈ ਕਿ ਜਨਤਾ ਨੂੰ ਵਿਸ਼ਵਾਸ ਦਵਾਉਣਾ ਕਿ ਉਨ੍ਹਾਂ ਦੀ ਸਰਕਾਰ ਹਰ ਬਿਮਾਰੀ ਨਾਲ ਲੜ੍ਹਨ 'ਚ ਸਮਰੱਥ ਹੈ ਪਰ ਕੈਪਟਨ ਅਮਰਿੰਦਰ ਸਿੰਘ ਤਾਂ ਲੋਕਾਂ ਨੂੰ ਆਪ ਡਰਾ ਰਹੇ ਹਨ।