ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਵੀਰਵਾਰ ਨੂੰ ਪੰਜਾਬ ਸਰਕਾਰ ਵਿੱਚ ਨਵ-ਨਿਯੁਕਤ ਬੋਰਡ ਅਤੇ ਕਾਰਪੋਰੇਸ਼ਨਾਂ ਦੇ ਚੇਅਰਮੈਨਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਪੰਜਾਬ ਨੂੰ ਮੁੜ ਰੰਗਲਾ ਬਣਾਉਣ ਲਈ ਤਨਦੇਹੀ ਨਾਲ ਕੰਮ ਕਰਨ ਦੀ ਸਲਾਹ ਦਿੱਤੀ। ਮੀਟਿੰਗ ਦੌਰਾਨ ਸਾਰੇ ਨਵ-ਨਿਯੁਕਤ ਪ੍ਰਧਾਨਾਂ ਨੂੰ ਵਧਾਈ ਦਿੰਦੇ ਹੋਏ ਸੰਸਦ ਮੈਂਬਰ ਰਾਘਵ ਚੱਢਾ ਨੇ ਕਿਹਾ ਕਿ ਉਨ੍ਹਾਂ ਨੇ ਆਪਣੇ ਕੰਮ ਨਾਲ ਸੂਬੇ ਦੇ ਲੋਕਾਂ ਦਾ ਦਿਲ ਜਿੱਤਣਾ ਹੈ ਅਤੇ ਇਸ ਲਈ ਉਨ੍ਹਾਂ ਨੂੰ ਦਿਨ ਰਾਤ ਮਿਹਨਤ ਕਰਨੀ ਪਵੇਗੀ।


  ਸੰਸਦ ਮੈਂਬਰ ਰਾਘਵ ਚੱਢਾ ਨੇ ਕਿਹਾ ਕਿ ਲੋਕਾਂ ਨੇ ਸਾਡੇ 'ਤੇ ਵਿਸ਼ਵਾਸ ਦਿਖਾਇਆ ਹੈ, ਇਸ ਲਈ ਸਾਨੂੰ ਉਨ੍ਹਾਂ ਦੇ ਵਿਸ਼ਵਾਸ 'ਤੇ ਖਰਾ ਉਤਰਨਾ ਹੋਵੇਗਾ। ਭ੍ਰਿਸ਼ਟਾਚਾਰ ਵਿਰੁੱਧ 'ਆਪ' ਸਰਕਾਰ ਦੀ ਜ਼ੀਰੋ ਟਾਲਰੈਂਸ ਨੀਤੀ ਨੂੰ ਦੁਹਰਾਉਂਦਿਆਂ ਸੰਸਦ ਮੈਂਬਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਭ ਕੁਝ ਬਰਦਾਸ਼ਤ ਕਰ ਸਕਦੀ ਹੈ, ਪਰ ਬੇਈਮਾਨੀ ਅਤੇ ਜਨਤਾ ਦੇ ਪੈਸੇ ਦੀ ਲੁੱਟ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ।


 ਸੰਸਦ ਮੈਂਬਰ ਰਾਘਵ ਚੱਢਾ ਨੇ ਇੱਕ ਟਵੀਟ ਵਿੱਚ ਕਿਹਾ, "ਅੱਜ ਪੰਜਾਬ ਸਰਕਾਰ ਦੇ ਬੋਰਡਾਂ ਅਤੇ ਕਾਰਪੋਰੇਸ਼ਨਾਂ ਦੇ ਨਵ-ਨਿਯੁਕਤ ਚੇਅਰਪਰਸਨਾਂ ਨਾਲ ਮੁਲਾਕਾਤ ਕੀਤੀ। ਰਾਜ ਦੇ ਸ਼ਾਸਨ ਨਾਲ ਜੁੜੇ ਕਈ ਮੁੱਦਿਆਂ 'ਤੇ ਚਰਚਾ ਕੀਤੀ ਗਈ। ਮੈਂ ਸਾਰੇ ਚੇਅਰਪਰਸਨਾਂ ਦੇ ਸਫਲ ਕਾਰਜਕਾਲ ਦੀ ਕਾਮਨਾ ਕਰਦਾ ਹਾਂ।"


ਦੱਸ ਦੇਈਏ ਕਿ ਪੰਜਾਬ ਸਰਕਾਰ ਨੇ ਅੱਜ ਇੰਮਪਰੂਵਮੈਂਟ ਟਰੱਸਟ ਦੇ ਨਵੇਂ ਚੇਅਰਮੈਨਾਂ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਟਵੀਟ ਕਰਕੇ ਜਾਣਕਾਰੀ ਸਾਂਝੀ ਕੀਤੀ ਹੈ। 10 ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਲਾਏ ਗਏ ਹਨ। ਮੁੱਖ ਮੰਤਰੀ ਨੇ ਨਵੇਂ ਚੇਅਰਮੈਨਾਂ ਦਾ ‘ਰੰਗਲਾ ਪੰਜਾਬ’ ਟੀਮ ‘ਚ ਸੁਆਗਤ ਕੀਤਾ ਹੈ। 

 

ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।