Punjab News : 'ਆਪ' ਸਾਂਸਦ ਰਾਘਵ ਚੱਢਾ ਨੇ ਸ੍ਰੀ ਆਨੰਦਪੁਰ ਸਾਹਿਬ ਨੂੰ 'ਹੇਰੀਟੇਜ ਸਿਟੀ' ਦਾ ਦਰਜਾ ਦੇਣ ਦੀ ਸੰਸਦ 'ਚ ਉਠਾਈ ਮੰਗ
Punjab News : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਅੱਜ ਸਦਨ ਵਿੱਚ ਸਿੱਖ ਇਤਿਹਾਸ ਨਾਲ ਜੁੜੇ ਅਹਿਮ ਸ਼ਹਿਰ ਸ੍ਰੀ ਆਨੰਦਪੁਰ ਸਾਹਿਬ ਦੇ ਵਿਕਾਸ ਦਾ ਮੁੱਦਾ ਰਾਜ ਸਭਾ ਵਿੱਚ ਉਠਾਇਆ
Punjab News : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਅੱਜ ਸਦਨ ਵਿੱਚ ਸਿੱਖ ਇਤਿਹਾਸ ਨਾਲ ਜੁੜੇ ਅਹਿਮ ਸ਼ਹਿਰ ਸ੍ਰੀ ਆਨੰਦਪੁਰ ਸਾਹਿਬ ਦੇ ਵਿਕਾਸ ਦਾ ਮੁੱਦਾ ਰਾਜ ਸਭਾ ਵਿੱਚ ਉਠਾਇਆ ਅਤੇ ਇਸਨੂੰ 'ਹੇਰੀਟੇਜ ਸਿਟੀ' (ਵਿਰਾਸਤੀ ਸ਼ਹਿਰ) ਦਾ ਦਰਜਾ ਦੇਣ ਦੀ ਮੰਗ ਕੀਤੀ।
ਵੀਰਵਾਰ ਨੂੰ ਪ੍ਰਸ਼ਨਕਾਲ ਦੌਰਾਨ 'ਆਪ' ਸਾਂਸਦ ਨੇ ਕਿਹਾ ਕਿ ਉਨ੍ਹਾਂ ਦਾ ਅੱਜ ਦਾ ਸਵਾਲ ਦੇਸ਼ ਅਤੇ ਦੁਨੀਆ ਦੇ ਕਰੋੜਾਂ ਲੋਕਾਂ ਦੀ ਆਸਥਾ ਨਾਲ ਜੁੜਿਆ ਹੈ। ਪੰਜਾਬ ਦੇ ਸ੍ਰੀ ਆਨੰਦਪੁਰ ਸਾਹਿਬ ਸਥਿਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਉਹ ਪਵਿੱਤਰ ਅਸਥਾਨ ਹੈ ਜਿਥੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ 13 ਅਪ੍ਰੈਲ 1699 ਨੂੰ ਖਾਲਸਾ ਪੰਥ ਦੀ ਸਾਜਨਾ ਕੀਤੀ। ਇੱਥੇ ਹਰ ਸਾਲ ਵੱਡੀ ਗਿਣਤੀ ਵਿੱਚ ਸ਼ਰਧਾਲੂ ਗੁਰੂ ਸਾਹਿਬ ਨੂੰ ਨਤਮਸਤਕ ਹੋਣ ਆਉਂਦੇ ਹਨ। ਇੱਥੇ ਹੋਲਾ ਮਹੱਲਾ ਧੂਮਧਾਮ ਨਾਲ ਮਨਾਇਆ ਜਾਂਦਾ ਹੈ ਅਤੇ ਲੱਖਾਂ ਦੀ ਗਿਣਤੀ ਵਿੱਚ ਸਿੱਖ ਸੰਗਤਾਂ ਜੁੜਦੀਆਂ ਹਨ।
ਇਹ ਵੀ ਪੜ੍ਹੋ : ਦੁਨੀਆ 'ਚ ਕੋਰੋਨਾ ਨੇ ਫ਼ਿਰ ਮਚਾਈ ਤਬਾਹੀ , ਕੀ ਭਾਰਤ 'ਤੇ ਮੰਡਰਾ ਰਿਹਾ ਕੋਈ ਨਵਾਂ ਖ਼ਤਰਾ ? ਜਾਣੋ
ਚੱਢਾ ਨੇ ਕੇਂਦਰੀ ਮੰਤਰੀ ਨੂੰ ਸਵਾਲ ਕੀਤਾ ਕਿ ਸ੍ਰੀ ਆਨੰਦਪੁਰ ਸਾਹਿਬ ਜੀ ਨੂੰ 'ਹੇਰੀਟੇਜ ਸਿਟੀ' ਦਾ ਦਰਜਾ ਦੇ ਕੇ, ਖਾਸ ਫੰਡ ਦੇ ਕੇ ਇਸ ਸ਼ਹਿਰ ਦਾ ਵਿਕਾਸ ਕਰਕੇ ਇਸ ਨੂੰ ਇੱਕ ਵਿਸ਼ਵ ਪ੍ਰਸਿੱਧ ਹੇਰੀਟੇਜ ਸਿਟੀ ਬਣਾਉਣ ਲਈ ਕੀ ਕੋਈ ਕਦਮ ਉਠਾਇਆ ਜਾ ਰਿਹਾ ਹੈ? ਜੀ. ਕਿਸ਼ਨ ਰੈਡੀ, ਜੋ ਮੌਜੂਦਾ ਸੈਰ ਸਪਾਟਾ ਅਤੇ ਸੱਭਿਆਚਾਰ ਮੰਤਰੀ ਹਨ, ਤੋਂ ਰਾਘਵ ਚੱਢਾ ਨੂੰ ਸਕਾਰਾਤਮਕ ਜਵਾਬ ਮਿਲਿਆ, ਜਿਸ ਵਿੱਚ ਉਨ੍ਹਾਂ ਨੇ ਇਸ ਪ੍ਰਸਤਾਵ 'ਤੇ ਧਿਆਨ ਦੇਣ ਦਾ ਭਰੋਸਾ ਦਿੱਤਾ।
ਇਹ ਵੀ ਪੜ੍ਹੋ :ਅੰਮ੍ਰਿਤਧਾਰੀ ਸਿੱਖਾਂ ਨੂੰ ਵੱਡੀ ਰਾਹਤ, ਜਹਾਜ਼ 'ਚ ਕ੍ਰਿਪਾਣ ਨਾਲ ਸਫਰ ਕਰ ਸਕਣਗੇ, ਵਿਰੋਧ 'ਚ ਪਾਈ ਪਟੀਸ਼ਨ ਖਾਰਜ
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।